Breaking NewsD5 specialNewsPoliticsPunjab

ਹੁਣ ਕੋਰੋਨਾ ਦੀ ਚਪੇਟ ‘ਚ ਆਇਆ ਕੈਬਨਿਟ ਮੰਤਰੀ ਬਾਜਵਾ ਦਾ ਪਰਿਵਾਰ

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ। ਉਨ੍ਹਾਂ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਪੁੱਤਰ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਬੀਤੇ ਦਿਨੀਂ ਹੀ ਮੰਤਰੀ ਬਾਜਵਾ ਦੀ ਰਿਪੋਰਟ ਪੌਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਜਿਹੇ ਲੋਕ ਉਨ੍ਹਾਂ ਦੇ ਸੰਪਰਕ ‘ਚ ਆਏ ਸਨ ਉਨ੍ਹਾਂ ਦੇ ਵੀ ਨਮੂਨੇ ਲਏ ਜਾ ਰਹੇ ਹਨ। ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜ਼ਲਦ ਉਨ੍ਹਾਂ ਦੇ ਠੀਕ ਹੋਣ ਦੀ ਕਾਮਨਾ ਕੀਤੀ ਸੀ।

Private School | ਪ੍ਰਾਈਵੇਟ ਸਕੂਲਾਂ ਨੂੰ ਫੇਰ ਲੱਗਿਆ ਝਟਕਾ! ਆਹ ਸੁਣੋ ਕਿਵੇਂ ਸਰਕਾਰੀ ਸਕੂਲਾਂ ਦਾ ਬੇੜਾ ਡੋਬਿਆ?

ਉੱਥੇ ਹੀ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 8600 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1147, ਲੁਧਿਆਣਾ ‘ਚ 1581, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1433, ਸੰਗਰੂਰ ‘ਚ 672 ਕੇਸ, ਪਟਿਆਲਾ ‘ਚ 749, ਮੋਹਾਲੀ ‘ਚ 442, ਗੁਰਦਾਸਪੁਰ ‘ਚ 297 ਕੇਸ, ਪਠਾਨਕੋਟ ‘ਚ 263, ਤਰਨਤਾਰਨ 221, ਹੁਸ਼ਿਆਰਪੁਰ ‘ਚ 215, ਨਵਾਂਸ਼ਹਿਰ ‘ਚ 234, ਮੁਕਤਸਰ 159, ਫਤਿਹਗੜ੍ਹ ਸਾਹਿਬ ‘ਚ 178, ਰੋਪੜ ‘ਚ 143, ਮੋਗਾ ‘ਚ 153, ਫਰੀਦਕੋਟ 175, ਕਪੂਰਥਲਾ 141, ਫਿਰੋਜ਼ਪੁਰ ‘ਚ 169, ਫਾਜ਼ਿਲਕਾ 114, ਬਠਿੰਡਾ ‘ਚ 151, ਬਰਨਾਲਾ ‘ਚ 77, ਮਾਨਸਾ ‘ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 5841 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 216 ਲੋਕਾਂ ਦੀ ਮੌਤ ਹੋ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button