Breaking NewsD5 specialIndiaNewsPoliticsPunjab

ਹੁਣ ਜਥੇਦਾਰ ਨੇ ਲਿਆਂਦੀ ਬਾਦਲਾਂ ਲਈ ਨਵੀਂ ਮੁਸੀਬਤ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦਾ ਨਿੱਜੀ ਚੈਨਲ ‘ਤੇ ਚੱਲਣਾ ਕਈ ਸਵਾਲ ਖੜ੍ਹੇ ਕਰਦਾ ਹੈ। ਇਸ ਲਈ ਪੰਜਾਬ ਸਰਕਾਰ ਵਿਧਾਨ ਸਭਾ ‘ਚ ਮਤਾ ਵੀ ਪਾਸ ਕਰ ਚੁੱਕੀ ਹੈ ਕਿ ਗੁਰੂ ਦੀ ਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਦੁਨੀਆ ਦੇ ਹਰ ਟੀਵੀ ਚੈਨਲ ਅਤੇ ਰੇਡੀਓ ਨੂੰ ਦਿੱਤਾ ਜਾਵੇ। ਏਸੇ ਤਹਿਤ ਹੁਣ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਤੇ ਮੰਗ ਪੱਤਰ ਸੌਂਪਿਆ ਗਿਆ ਤੇ ਸਵਾਲ ਬਾਦਲਾਂ ਦੇ ਨਿੱਜੀ ਚੈਨਲ ‘ਤੇ ਚੁੱਕੇ।

ਹੁਣ ਜਥੇਦਾਰ ਨੇ ਲਿਆਂਦੀ ਬਾਦਲਾਂ ਲਈ ਨਵੀਂ ਮੁਸੀਬਤ | Jathedar Harpreet Singh | Badal

ਮਸਲਾ ਹੁਣ ਸਿੱਧੇ ਤੌਰ ‘ਤੇ ਗਿਆਨੀ ਹਰਪ੍ਰੀਤ ਸਿੰਘ ਦੇ ਸਪੁਰਦ ਹੈ। ਜੋ ਸ਼੍ਰੋਮਣੀ ਕਮੇਟੀ ਨਾਲ ਵਿਚਾਰ ਕਰਨ ਦਾ ਭਰੋਸਾ ਦੇ ਰਹੇ ਹਨ।ਇਕ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਤੇ ਸ਼੍ਰੋਮਣੀ ਕਮੇਟੀ ਵੱਡੇ ਵੱਡੇ ਦਾਅਵੇ ਕਰਦੀ ਰਹੀ ਤੇ ਦੂਜੇ ਪਾਸੇ ਗੁਰਬਾਣੀ ਦੇ ਹੁਕਮਨਾਮੇ ਨੂੰ ਲੈ ਕੇ ਬੇਤੁਕਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਏਸੇ ਲਈ ਸਿੱਖ ਕੌਮ ਅੰਦਰ ਦੁਬਿਧਾ ਪੈਦਾ ਹੋਣੀ ਲਾਜ਼ਮੀ ਹੈ ਕਿ ਸ਼੍ਰੋਮਣੀ ਕਮੇਟੀ ਵਾਕਈ ਸਿਆਸੀ ਦਬਾਅ ਥੱਲੇ ਕੰਮ ਕਰਦੀ ਹੈ। ਜਥੇਦਾਰ ਸਾਹਿਬਾਨ ਨੂੰ ਇਸ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਮਨਾਂ ‘ਚ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ‘ਤੇ ਉੱਠ ਰਹੇ ਸਵਾਲਾਂ ਦਾ ਨਿਪਟਾਰਾ ਹੋ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button