Press ReleasePunjabTop News

ਹੁਣ ਤਾਂ ਇਹ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ: ਮਲਵਿੰਦਰ ਸਿੰਘ ਕੰਗ

ਜੇਕਰ ਬਾਜਵਾ ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਤੋਂ ਖੁਸ਼ ਹਨ, ਤਾਂ ਗੋਆ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਕਰਨਾਟਕ 'ਚ ਵੀ ਕਾਂਗਰਸ ਦੀ ਸਰਕਾਰ ਡਿੱਗਣ 'ਤੇ ਉਹ ਖੁਸ਼ ਹੋਏ ਹੋਣਗੇ: ਕੰਗ

ਆਪ੍ਰੇਸ਼ਨ ਲੋਟਸ ਨੂੰ ਸਫਲ ਬਣਾਉਣ ਲਈ ਜੋ ਭਾਜਪਾ ਦਾ ਸਾਥ ਦੇਵੇਗਾ ਪੰਜਾਬ ਦੇ ਉਸਨੂੰ ਲੋਕ ਕਦੇ ਮੁਆਫ ਨਹੀਂ ਕਰਨਗੇ: ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ‘ਚ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਨੂੰ ਸਫਲ ਬਣਾਉਣ ਲਈ ਕਾਂਗਰਸ ਅਤੇ ਇਸ ਦੇ ਸਾਰੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ। ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿਚ ਕਾਂਗਰਸੀ ਵਰਕਰਾਂ ਨੂੰ ਇਕ ਖੁਸ਼ਖਬਰੀ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਮਹਾਰਾਸ਼ਟਰ ਵਾਂਗ ਭਾਜਪਾ ਪੰਜਾਬ ਵਿਚ ਵੀ ਸਰਕਾਰ ਡੇਗ ਦੇਵੇਗੀ।

ਉਪ ਰਾਸ਼ਟਰਪਤੀ Jagdeep Dhankhar ਦੀ Amritsar ਫੇਰੀ, Sri Darbar Sahib ਵਿਖੇ ਹੋਏ ਨਤਮਸਤਕ | D5 Channel Punjabi

ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬਹੁਤ ਹੈਰਾਨੀ ਹੋਈ, ਪਰ ਇਹ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ। ਬਾਜਵਾ ਪੰਜਾਬ ਵਿੱਚ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਿਹਾ ਹੈ, ਜਿਸਦਾ ਇੱਕੋ ਇੱਕ ਉਦੇਸ਼, ਤਿੰਨ ਕਰੋੜ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਅਸਥਿਰ ਕਰਨਾ, ਹੈ।

ਫਿਰ ਹੋਊ ਨੋਟਬੰਦੀ ਵਾਲਾ ਹਾਲ! ਬਦਲੇ ਜਾਣਗੇ ਨੋਟ! ਅਰਥ ਵਿਵਸਥਾ ਦੇ ਨਾਮ ’ਤੇ ਪਿਆ ਘੜਮੱਸ | D5 Channel Punjabi

ਕੰਗ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਵਿਰੋਧੀ ਪਾਰਟੀ ਦੇ ਨੇਤਾ ਹਨ ਅਤੇ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣ, ਨਾ ਕਿ ਭਾਜਪਾ ਦੇ ਏਜੰਟ ਦੀ। ਜੇਕਰ ਉਹ ਪੰਜਾਬੀਆਂ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨਗੇ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ।

Firozpur News: MLA ਦੇ ਬੋਰਡ ਪਿੱਛੇ ਪਿਆ ਸਿਆਪਾ, SHO ਨੇ ਚਾੜ੍ਹਤਾ ਚੰਨ,ਬਣ ਗਈ ਪੂਰੀ ਵੀਡੀਓ | D5 Channel Punjabi

 ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਕਣ ਵਾਲੇ ਨਹੀਂ ਹਨ। ਅਸੀਂ ਰਾਜਨੀਤੀ ਵਿੱਚ ਸੇਵਾ ਕਰਨ ਆਏ ਹਾਂ, ਕਾਂਗਰਸੀਆਂ ਵਾਂਗ ਵਿਕ ਕੇ ਪੈਸਾ ਕਮਾਉਣ ਲਈ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button