D5 specialNewsPunjab

ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ 2320 ਕਰੋੜ ਰੁਪੇ ਦੀ ਅਦਾਇਗੀ ਕੀਤੀ: ਆਸ਼ੂ

ਚੰਡੀਗੜ, 14 ਅਕਤੂਬਰ:

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 2320 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਪੰਜਾਬ ਦੀਆਂ ਮੰਡੀਆਂ ਵਿਚ ਅੱਜ ਸ਼ਾਮ ਤੱਕ ਕੁਲ 34 ਲੱਖ ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਿਸ  ਵਿਚੋਂ 23 ਲੱਖ ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਗਈ ਹੈ।

ਲਓ ਜੀ ਅਸ਼ਵਨੀ ਸ਼ਰਮਾ ਤੋਂ ਬਾਅਦ ਇਸ ਭਾਜਪਾ ਲੀਡਰ ਦੇ ਪਿੱਛੇ ਪਏ ਕਿਸਾਨ !ਕਿਸਾਨਾਂ ਨੇ ਘਰ ਦੇ ਬਾਹਰ ਮਾਰਿਆ ਲਲਕਾਰਾ

ਉਨਾਂ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 402587  ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 402179 ਮੀਟਿ੍ਰਕ ਟਨ ਝੋਨਾ ਅਤੇ ਮਿਲਰਜ਼ ਵਲੋਂ 408 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਸਾਨਾਂ ਵਲੋਂ  ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਵਿੱਚ ਕੀਤੇ ਜਾ ਰਹੇ ਭਰਪੂਰ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ।

ਪੰਜਾਬ ‘ਚ ਫਿਰ ਹੋਇਆ ਮੋਗੇ ਵਰਗਾ ਵੱਡਾ ਕਾਂਡ !ਐੱਸਡੀਐੱਮ ਦਫ਼ਤਰ ਦੇ ਬਾਹਰ ਹੀ ਹੋਇਆ ਇਹ ਕਾਂਡ !

ਖੁਰਾਕ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।

ਸ੍ਰੀ ਆਸ਼ੂ ਨੇ  ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button