Breaking NewsIndiaNewsPunjabUncategorized

ਹੁਣ ਦੋ ਦਿਨ ਹੋਰ ਝੱਲਣੀ ਪਏਗੀ ਠੰਡ, 31 ਤੋਂ ਬਾਅਦ ਮਿਲ ਸਕਦੀ ਹੈ ਰਾਹਤ

ਚੰਡੀਗੜ੍ਹ: ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦੇ ਚੱਲਦਿਆਂ ਮੈਦਾਨਾਂ ‘ਚ ਇਨ੍ਹੀਂ ਦਿਨੀਂ ਠੰਢ ਨੇ ਕਹਿਰ ਵਰ੍ਹਾਇਆ ਹੋਇਆ ਹੈ। ਧੂਪ ਨਿਕਲਦੀ ਹੈ ਪਰ ਠੰਢ ਦਾ ਅਸਰ ਸਵੇਰੇ ਤੇ ਸ਼ਾਮ ਨੂੰ ਲੋਕਾਂ ਦੇ ਹੱਢ ਠਾਰ ਦਿੰਦਾ ਹੈ। ਹੁਣ ਇੱਕ ਵਾਰ ਫੇਰ ਮੌਸਮ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੱਛਮੀ ਗੜਬੜੀ ਕਰਕੇ ਇੱਕ ਵਾਰ ਫੇਰ 30 ਤੇ 31 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਹੋ ਸਕਦਾ ਹੈ ਕਿ ਸਾਰਾ ਦਿਨ ਬਦਲ ਛਾਏ ਰਹਿਣ। ਇਨ੍ਹਾਂ ਦਿਨਾਂ ‘ਚ ਸਭ ਤੋਂ ਜ਼ਿਆਦਾ ਮੀਂਹ ਪੈਣ ਦੀ ਉਮੀਦ 30 ਫੀਸਦੀ ਹੈ। ਇਸ ਦੌਰਾਨ ਸੋਮਵਾਰ ਨੂੰ ਧੁੱਪ ਨਿਕਲੀ ਪਰ ਸਾਰਾ ਦਿਨ ਸੀਤ ਹਵਾਵਾਂ ਨੇ ਠੰਢ ਵਧਾਈ ਰੱਖੀ।

Read Also ਚੰਡੀਗੜ੍ਹ ‘ਚ ਮੀਂਹ ਤੋਂ ਬਾਅਦ ਵਧੀ ਠੰਡ

ਮੌਸਮ ਵਿਭਾਗ ਨੇ ਚੰਡੀਗੜ੍ਹ ਦਾ ਤਾਪਮਾਨ 18.5 ਡਿਗਰੀ ਦਰਜ ਕੀਤਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ। ਜਦਕਿ ਐਤਵਾਰ ਰਾਤ ਦਾ ਤਾਪਮਾਨ 5.3 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਅਗਲੇ 4-5 ਦਿਨ ਇਸੇ ਤਰ੍ਹਾਂ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ ਹੀ ਰਹੇਗਾ। ਦਿਨ ਦਾ ਤਾਪਮਾਨ 19 ਡਿਗਰੀ ਤੇ ਰਾਤ ਨੂੰ ਤਾਪਮਾਨ 7 ਡਿਗਰੀ ਰਹਿ ਸਕਦਾ ਹੈ। ਬੁੱਧਵਾਰ ਨੂੰ ਬਦਲ ਛਾਏ ਰਹਿਣਗੇ। ਦਿਨ ਦਾ ਤਾਪਮਾਨ ਜ਼ਿਆਦਾ ਤੋਂ ਜ਼ਿਆਦਾ 19 ਡਿਗਰੀ ਤੇ ਘੱਟੋ-ਘੱਟ 10 ਡਿਗਰੀ ਰਹਿ ਸਕਦਾ ਹੈ। ਗੱਲ ਵੀਰਵਾਰ ਦੀ ਕਰੀਏ ਤਾਂ ਇਸ ਦਿਨ ਬਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦਾ ਅਸਾਰ ਹੈ ਜਿਸ ਕਾਰਨ ਦਿਨ ਦਾ ਤਾਪਮਾਨ ਜ਼ਿਆਦਾ ਤੋਂ ਜ਼ਿਆਦਾ 20 ਤੇ ਘੱਟੋ-ਘੱਟ 11 ਡਿਗਰੀ ਰਹਿ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button