Breaking NewsD5 specialNewsPoliticsPunjab

ਹੁਣ ਨਈਂ ਦੱਬਦੇ ਝਾੜੂ ਵਾਲੇ, ਅੱਕੇ ਝਾੜੂ ਵਾਲਿਆਂ ਦਾ ਵੱਡਾ ਐਲਾਨ, ਖਤਰੇ ‘ਚ ਪਈ ਕੈਪਟਨ ਦੇ ਮੰਤਰੀ ਦੀ ਕੁਰਸੀ !

ਸ਼੍ਰੀ ਮੁਕਤਸਰ ਸਾਹਿਬ : ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ‘ਚ ਕੈਪਟਨ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਅਤੇ ਇਸ ਘਪਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

🔴 LIVE 🔴ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ‘ਚ ਬਣ ਰਹੇ ਨੇ ਥਾਣੇ | ਕਿਉਂ ਰਾਗੀ ਸਿੰਘ ਚਲਾਉਣ ਰਿਕਸ਼ਾ?

ਹਲਕਾ ਮੁਕਤਸਰ ਸਾਹਿਬ ‘ਚ ਆਮ ਆਦਮੀ ਪਾਰਟੀ ਵਲੋਂ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ‘ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ‘ਚ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ।

ਫਿਰ ਭਖਿਆ ਖੰਨਾ ਦੇ ਐੱਸ.ਐੱਚ.ਓ ਦਾ ਮਾਮਲਾ, ਐੱਸ.ਐੱਚ.ਓ ਨੂੰ ਸੁਪਰੀਮ ਕੋਰਟ ਦਾ ਝਟਕਾ

ਇਸ ਦੌਰਾਨ ਜੈਤੋਂ ਤੋਂ ਵਿਧਾਇਕ ਬਲਦੇਵ ਸਿੰਘ ਦਾ ਕਹਿਣਾ ਹੈ ਕਿ ਇਸ ਘਪਲੇ ਦੇ ਨਾਲ ਐਸ ਸੀ ਬੱਚਿਆਂ ਦਾ ਭਵਿਖ ਦਾਅ ‘ਤੇ ਲਾ ਦਿੱਤਾ। ਕੈਪਟਨ ਸਰਕਾਰ ਲਗਾਤਾਰ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਹੁਣ ਇਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਵੀ ਵਿਰੋਧੀ ਸੀਬੀਆਈ ਜਾਂਚ ਦੀ ਮੰਗ ‘ਤੇ ਅੜੇ ਹੋਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਸਾਬ ਇਸ ਮਸਲੇ ਦਾ ਕੀ ਹੱਲ ਕੱਢਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button