ਨਵੀਂ ਦਿਲੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਸੁਲਝਾਉਣ ਵਾਲੇ ਦਿੱਲੀ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਐਚਜੀ ਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰ, ਡੀਸੀਪੀ ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਘਰ ‘ਤੇ 24 ਘੰਟੇ ਸੁਰੱਖਿਆ ਤਾਇਨਾਤ ਰਹੇਗੀ।
Moga News : ਖੇਤਾ ’ਚ ਉੱਤਰੀ ਪੁਲਿਸ, ਕਰਤੀ ਵੱਡੀ ਕਾਰਵਾਈ, ਸਾਰੇ ਪਿੰਡ ’ਚ ਪਿਆ ਗਾਹ | D5 Channel Punjabi
ਇਸ ਤੋਂ ਇਲਾਵਾ ਕਤਲ ਕੇਸ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨਾਲ ਹਰ ਪਲ ਇਕ ਕਮਾਂਡੋ ਮੌਜੂਦ ਰਹੇਗਾ। ਇਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਮ ਏਸੀਪੀ ਲਲਿਤ ਨੇਗੀ, ਏਸੀਪੀ ਹਿਰਦਾ ਭੂਸ਼ਣ, ਏਸੀਪੀ ਵੇਦ ਪ੍ਰਕਾਸ਼, ਏਸੀਪੀ ਰਾਹੁਲ ਵਿਕਰਮ, ਇੰਸਪੈਕਟਰ ਰਵਿੰਦਰ ਜੋਸ਼ੀ, ਇੰਸਪੈਕਟਰ ਸੁਨੀਲ ਕੁਮਾਰ, ਇੰਸਪੈਕਟਰ ਵਿਕਰਮ ਦਹੀਆ, ਇੰਸਪੈਕਟਰ ਨਿਸ਼ਾਂਤ ਦਹੀਆ ਅਤੇ ਇੰਸਪੈਕਟਰ ਵਿਨੋਦ ਕੁਮਾਰ ਹਨ।
Raj Kumar Verka ਨੇ ਖੋਲ੍ਹੇ Congress ਦੇ ਰਾਜ਼, ਕਰਤਾ ਦਾਅਵਾ, ਮਾਨ ਸਰਕਾਰ ਦੇ ਨਹੀਂ ਪੂਰੇ ਹੋਣੇ ਪੰਜ ਸਾਲ!
ਦੱਸ ਦਈਏ ਕਿ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ‘ਜੇ ਅਸੀਂ ਤੁਹਾਨੂੰ ਗਲੀਆਂ ਵਿੱਚ ਦੇਖਿਆ ਤਾਂ ਚੰਗਾ ਨਹੀਂ ਹੋਵੇਗਾ।’ ਇਸ ਤੋਂ ਇਲਾਵਾ ਇਹ ਧਮਕੀ ਵੀ ਦਿੱਤੀ ਗਈ ਕਿ ਸਪੈਸ਼ਲ ਸੈੱਲ ਦਾ ਕੋਈ ਵੀ ਅਧਿਕਾਰੀ ਪੰਜਾਬ ਵਿੱਚ ਨਾ ਵੜਨ। ਮੰਨਿਆ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਦੇ ਇਨ੍ਹਾਂ ਅਧਿਕਾਰੀਆਂ ‘ਤੇ ਹਮਲਾ ਕਰਨ ਦੀ ਯੋਜਨਾ ਹੋ ਸਕਦੀ ਹੈ। ਇਸ ਕਾਰਨ ਸੁਰੱਖਿਆ ਵਧਾ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.