Breaking NewsD5 specialNewsPoliticsPunjab

ਹੁਣ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਧਮਾਕਾ, ਕੈਪਟਨ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ (ਵੀਡੀਓ)

ਪੰਜਾਬ ‘ਚ ਕਾਂਗਰਸ ਦੀ ਅੰਦਰੂਨੀ ਫੁੱਟ ਇਕ ਵਾਰ ਫੇਰ ਸਾਹਮਣੇ ਆ ਰਹੀ ਹੈ। ਨਵਜੋਤ ਸਿੱਧੂ ਦਾ ਕੈਪਟਨ ਬਾਰੇ ਦਿੱਤਾ ਬਿਆਨ ਹਾਲੇ ਠੰਡਾ ਨਹੀਂ ਹੋਇਆ ਕਿ ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਗੰਨਾ ਕਿਸਾਨਾਂ ਦੇ ਹੱਕ ‘ਚ ਪ੍ਰਤਾਪ ਸਿੰਘ ਬਾਜਵਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਕੋਈ ਸੁਵਾਈ ਨਹੀਂ ਕਰੇਗੀ ਤਾਂ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

Read Also ਪ੍ਰਤਾਪ ਸਿੰਘ ਬਾਜਵਾ ਕਾਂਗਰਸ ਕਮੇਟੀ ਦੇ ਵਿਦੇਸ਼ੀ ਮਾਮਲਿਆਂ ਦੇ ਵਿਭਾਗ ‘ਚ ਉਪ ਚੇਅਰਮੈਨ ਨਿਯੁਕਤ

ਨਵਜੋਤ ਸਿੱਧੂ ਤੇ ਕੈਪਟਨ ਵਿਵਾਦ ‘ਤੇ ਵੀ ਪ੍ਰਤਾਪ ਸਿੰਘ ਬਾਜਵਾ ਨਸੀਹਤਾਂ ਦਿੰਦੇ ਨਜ਼ਰ ਆਏ। ਕਰਤਾਰਪੁਰ ਲਾਂਘੇ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਬਾਜਵਾ `ਤੇ ਇਸ ਤਰੀਕੇ ਨਾਲ ਤੰਜ ਕੱਸਿਆ। ਬਾਜਵਾ ਵੇਲੇ ਕੁਵੇਲੇ ਕੈਪਟਨ ਸਰਕਾਰ ਦੀ ਨੁਕਤਾਚਿਨੀ ਕਰਦੇ ਨਜ਼ਰ ਆਉਂਦੇ ਨੇ ਹਾਲਾਂ ਕਿ ਇਕ ਚਿੱਠੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ‘ਤੇ ਵੀ ਲਿਖੀ ਗਈ ਹੈ। ਜਿਸ ਵਿੱਚ ਕਿਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤ ‘ਚ ਸਰਦ ਰੁੱਤ ਇਜਲਾਸ ਦੇ ਸਮੇਂ ‘ਚ 2 ਦਿਨ ਦਾ ਵਾਧਾ ਕਰੇ ਦੂਜੇ ਪਾਸੇ ਹੁਣ ਬਾਜਵਾ ਦੀ ਇਹ ਸਿਆਸੀ ਚੂੰਡੀ ਕੈਪਟਨ ਸਰਕਾਰ ‘ਤੇ ਕੀ ਅਸਰ ਕਰਦੀ ਹੈ ਇਹ ਸਮਾਂ ਦੱਸੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button