PunjabTop News

ਹੁਣ ਗੈਂਗਸਟਰਾਂ ਦੀ ਖਾਰ ਨਹੀਂ , DGP ਗੌਰਵ ਯਾਦਵ ਨੇ ਸਖ਼ਤੀ ਨਾਲ ਨਜਿੱਠਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਬੀਤੇ ਦਿਨ ਡੀ.ਜੀ.ਪੀ ਗੌਰਵ ਯਾਦਵ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੁਲਿਸ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ। ਹਲਾਂਕਿ ਜੋ ਮੀਟਿੰਗ ‘ਚ ਲਏ ਗਏ ਫੈਸਲਿਆ ਬਾਰੇ ਪੰਜਾਬ ਪੁਲੀਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਉਧਰ, ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀਜੀਪੀ ਨੇ ਸਾਰੇ ਅਧਿਕਾਰੀਆਂ ਨੂੰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ ਹਨ।

Italy Donkey 2022 : ਡੌਂਕੀ ਲਗਾਉਣ ਦਾ ਕਾਲਾ ਸੱਚ, ਪਹਿਲੀ ਵਾਰ ਡੀ 5 ‘ਤੇ ਬੋਲੇ ਡੌਂਕੀ ਲਾਉਣ ਵਾਲੇ ਨੌਜਵਾਨ,

ਡੀਜੀਪੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ “ਅੱਜ ਮੈਂ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐਸਟੀਐਫ ਮੁਖੀ, ਏਡੀਜੀਪੀ ਇੰਟੈਲੀਜੈਂਸ, ਸਾਰੇ ਪੁਲਿਸ ਕਮਿਸ਼ਨਰਾਂ, ਆਈਜੀ ਅਤੇ ਡੀਆਈਜੀ ਅਤੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਇੱਕ ਵਰਚੁਅਲ ਮੀਟਿੰਗ ਬੁਲਾਈ ਹੈ। ਉਨ੍ਹਾਂ ਅੱਗੇ ਲਿਖਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀ ਕਾਰਵਾਈ ਦੀ ਸਮੀਖਿਆ ਕੀਤੀ। ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button