Breaking NewsD5 specialNewsPunjab

ਹੁਸ਼ਿਆਰਪੁਰ ਦੇ ਅਮਰਜੀਤ ਦੀ ਕੋਰੋਨਾ ਨਾਲ ਦੁਬਈ ‘ਚ ਮੌਤ

ਹੁਸ਼ਿਆਰਪੁਰ : ਕੋਰੋਨਾ ਵਾਇਰਸ ਦੇ ਕਾਰਨ ਵਿਦੇਸ਼ ਦੀ ਧਰਤੀ ਤੇ ਇਕ ਹੋਰ ਪੰਜਾਬੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਅਮਰਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਜੋਂ ਹੋਈ ਹੈ। ਮੌਤ ਦੀ ਖ਼ਬਰ ਸੁਣਦਿਆਂ ਹੀ ਅਮਰਜੀਤ ਸਿੰਘ ਦੇ ਘਰ ‘ਚ ਸੋਗ ਦੀ ਲਹਿਰ ਦੌੜ ਗਈ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਅਮਰਜੀਤ ਸਿੰਘ ਉਮਰ 48 ਸਾਲ ਪਿਛਲੇ 21 ਸਾਲਾਂ ਤੋਂ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਦੀ ਇਕ ਕੰਪਨੀ ‘ਚ ਕੰਮ ਕਰਦਾ ਸੀ ਤੇ ਹਰ ਸਾਲ ਛੁੱਟੀ ਲੈ ਕੇ ਘਰ ਵੀ ਆਉਂਦਾ ਸੀ।

ਮਜੀਠੀਆ ਨੇ ਬਣਾਈ ਕੈਪਟਨ ਦੀ ਰੇਲ, ਕੀਤੇ ਵੱਡੇ ਖੁਲਾਸੇ, ਸੁਣਕੇ ਹੋਜੋਗੇ ਹੈਰਾਨ!D5 Channel Punjabi

ਅਮਰਜੀਤ ਸਿੰਘ ਦੀ ਭੈਣ ਨੇ ਦੱਸਿਆ ਕਿ ਉਸ ਦਾ ਤਲਾਕ ਹੋ ਚੁੱਕਾ ਹੈ ਤੇ ਉਹ ਵੀ ਆਪਣੇ ਇੱਕ ਬੱਚੇ ਨਾਲ ਆਪਣੇ ਭਰਾ ਅਮਰਜੀਤ ਸਿੰਘ ਦੇ ਘਰ ਹੀ ਰਹਿ ਰਹੀ ਹੈ ਤੇ ਇਸ ਤੋਂ ਇਲਾਵਾ ਘਰ ਵਿਚ ਅਮਰਜੀਤ ਸਿੰਘ ਦੇ ਬਜ਼ੁਰਗ ਮਾਤਾ ਪਿਤਾ, ਘਰਵਾਲੀ ਅਤੇ ਦੋ ਬੱਚੇ ਵੀ ਹਨ ਤੇ ਘਰ ਵਿੱਚ ਕਮਾਉਣ ਵਾਲਾ ਇਕੱਲਾ ਅਮਰਜੀਤ ਸਿੰਘ ਹੀ ਸੀ। ਉਸ ਨੇ ਦੱਸਿਆ ਕਿ ਅਮਰਜੀਤ ਸਿੰਘ ਪੂਰੀ ਤਰ੍ਹਾਂ ਤੰਦਰੁਸਤ ਸੀ ਤੇ ਥੋੜ੍ਹੀ ਜਿਹੀ ਇਨਫੈਕਸ਼ਨ ਹੋਣ ਤੇ ਉਹ ਦੁਬਈ ਦੇ ਰਾਸ਼ਿਦ ਹਸਪਤਾਲ ਵਿਖੇ ਇਲਾਜ ਕਰਵਾ ਰਿਹਾ ਸੀ ਤੇ ਜਿੱਥੇ ਡਾਕਟਰਾਂ ਵੱਲੋਂ ਚੈੱਕਅਪ ਕਰਨ ਤੇ ਅਮਰਜੀਤ ਸਿੰਘ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ ਤੇ ਬੀਤੇ ਦਿਨੀਂ ਇਲਾਜ ਦੌਰਾਨ ਅਮਰਜੀਤ ਸਿੰਘ ਦੀ ਮੌਤ ਹੋ ਗਈ। ਅਮਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਅਮਰਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ‘ਚ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਘਰ ਵਾਲੇ ਉਸ ਨੂੰ ਆਖਰੀ ਵਾਰ ਦੇਖ ਲੈਣ ਤੇ ਉਸ ਦਾ ਅੰਤਿਮ ਸਸਕਾਰ ਕਰ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button