Breaking NewsD5 specialNewsPoliticsPress ReleasePunjabTop News

ਹੁਸ਼ਿਆਰਪੁਰ ਦੇ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ ਹੋਏ ‘ਆਪ’ ਵਿੱਚ ਸ਼ਾਮਲ

'ਆਪ' ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਾਰਟੀ 'ਚ ਕਰਵਾਇਆ ਸ਼ਾਮਲ

ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਗਰ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ ਸ਼ਾਨਦਾਰ ਜਿੱਤ: ਜਰਨੈਲ ਸਿੰਘ

ਚੰਡੀਗੜ੍ਹ:ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਬੁੱਧਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਵਿਚ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

Punjab Budget 2022-23 : ਖਜ਼ਾਨਾ ਮੰਤਰੀ ਨੇ ਖੁਸ਼ ਕੀਤੇ ਲੋਕ, ਆਉਣ ਵਾਲੇ ਦਿਨਾਂ ’ਚ ਮਿਲੇਗੀ ਵੱਡੀ ਖੁਸ਼ਖ਼ਬਰੀ!

ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ, ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਡਾ. ਬਲਬੀਰ ਸਿੰਘ, ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਦੀ ਮੌਜੂਦਗੀ ਵਿੱਚ ਸਾਰੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਬੁੱਧਵਾਰ ਨੂੰ ਚੰਡੀਗੜ੍ਹ ‘ਚ ਪਾਰਟੀ ਮੁੱਖ ਦਫ਼ਤਰ ਵਿੱਚ ਹੁਸ਼ਿਆਰਪੁਰ ਨਗਰ ਨਿਗਮ ਦੇ ਮੌਜੂਦਾ ਕੌਂਸਲਰ ਮੋਨਿਕਾ ਕਟਰਾ, ਬਲਵਿੰਦਰ ਕੌਰ ਅਤੇ ਬਿਮਲਾ ਦੇਵੀ ਸ਼ਾਮਲ ਹੋਏ, ਜਦੋਂ ਕਿ ਸਾਬਕਾ ਕੌਂਸਲਰ ਤੀਰਥ ਸਿੰਘ, ਕਮਲ ਕਟਾਰੀਆ ਅਤੇ ਕੁਲਮਿੰਦਰ ਸਿੰਘ ਹੁੰਡਾਲ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

AAP Punjab : ਸਾਰੇ MLAs ਨੂੰ ਲੈ Bhagwant Mann ਦਾ ਵੱਡਾ ਫੈਸਲਾ | D5 Channel Punjabi

ਇਨ੍ਹਾਂ ਦੇ ਨਾਲ ਸਥਾਨਕ ਆਗੂ ਬਲਵਿੰਦਰ ਕਟਰਾ ਅਤੇ ਮਨਜੀਤ ਸਿੰਘ ਵੀ ‘ਆਪ’ ‘ਚ ਸ਼ਾਮਲ ਹੋਏ। ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਪੰਜਾਬ ਸਮੇਤ ਦੇਸ਼ ਭਰ ਵਿੱਚ ਮਜ਼ਬੂਤ ਬਣਾ ਰਹੇ ਹਨ।

ਖੁੱਲ੍ਹੇ ਕਮਰੇ ‘ਚ ਮੈਡਮਾਂ ਕਰਦੀਆਂ ਸੀ ਐਸ਼, ਭੱਜਕੇ ਕਮਰੇ ਅੰਦਰ ਵੜਿਆ MLA Labh Singh Ugoke | D5 Channel Punjabi

ਵਿਧਾਨ ਸਭਾ ਚੋਣਾ ਦੀ ਤਰਾਂ ਆਉਣ ਵਾਲੀਆਂ ਨਗਰ ਨਿਗਮ ਚੋਣਾ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਵਾਏਗੀ ਅਤੇ ਸਾਰੀਆਂ ਨਗਰ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੁਸ਼ਿਆਰਪੁਰ ਲੋਕ ਸਭਾ ਦੇ ਪ੍ਰਭਾਰੀ ਹਰਮਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ ਦਲੀਪ ਅੋਹਨੀ, ਜ਼ਿਲ੍ਹਾ ਸਕੱਤਰ ਕਰਮਜੀਤ ਕੌਰ , ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਵਿਅਕਤੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button