PunjabTop News

ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਾਲੇ ਗੈਂਗਵਾਰ ਦੌਰਾਨ ਚੱਲੀਆਂ ਗੋਲੀਆਂ, ਗੈਂਗਸਟਰ ਸਾਜਨ ਦੀ ਮੌਤ

ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਾਲੇ ਗੈਂਗਵਾਰ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪੈਂਦੇ ਪਿੰਡ ਪਿੱਪਲਾਂਵਾਲਾ ਵਿਖੇ ਇਕ ਜਿੰਮ ਦੇ ਸਾਹਮਣੇ ਹੋਈ ਗੈਂਗਵਾਰ ਦੌਰਾਨ ਦੋ ਧਿਰਾਂ ਵਿਚਾਲੇ ਆਹਮੋ-ਸਾਹਮਣੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ ਤਿੰਨ ਤੋਂ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਇਸ ਗੈਂਗਵਾਰ ਵਿਚ ਇੱਕ ਗੈਂਗਸਟਰ ਸਾਜਨ ਦੀ ਮੌਤ ਹੋ ਗਈ ਹੈ।

Amritsar ਇਲਾਕੇ ਚ ਵਾਪਰੀ ਇਕ ਹੋਰ ਘਟਨਾ, ਚੱਲੀਆਂ ਤਾਂਬੜ ਤੋੜ ਗੋ+ਲੀਆਂ | D5 Channel Punjabi

ਜਦੋਂਕਿ ਵਿਰੋਧੀ ਗੈਂਗ ਦਾ ਚੰਨਾ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਾਰਨ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਿੰਮ ਭਾਜਪਾ ਨੇਤਾ ਮਹਿੰਦਰ ਕੌਰ ਜੋਸ਼ ਦੇ ਬੇਟੇ ਕਰਮਜੀਤ ਸਿੰਘ ਬੱਬਲੂ ਜੋਸ਼ ਦਾ ਹੈ। ਫਿਲਹਾਲ ਅਜੇ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਂਗਵਾਰ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button