InternationalTop News
ਹੂਤੀ ਵਿਦਰੋਹੀਆਂ ਦੇ ਹਮਲੇ ’ਚ ਮਾਰੇ ਗਏ ਭਾਰਤੀ ਨੂੰ ਰਿਆਦ ’ਚ ਦਫ਼ਨਾਇਆ

ਸਾਊਦੀ ਅਰਬ ਦੀ ਰਾਜਧਾਨੀ ਰਿਆਦ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੂਤੀ ਵਿਦਰੋਹੀਆਂ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ’ਚ ਮਾਰੇ ਗਏ ਭਾਰਤੀ ਨਾਗਰਿਕ ਮੁਹੰਮਦ ਯੂਸੁਫ਼ ਅਲੀ ਨੂੰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਰਿਆਦ ’ਚ ਹੀ ਦਫ਼ਨਾ ਦਿੱਤਾ ਗਿਆ।
ਅੰਤਿਮ ਸੰਸਕਾਰ ਮੌਕੇ ਰਿਆਦ ’ਚ ਭਾਰਤ ਦੇ ਰਾਜਦੂਤ ਵਿਪੁਲ ਤੇ ਦੂਤਾਵਾਸ ਦੇ ਹੋਰ ਅਧਿਕਾਰੀ ਮੌਜੂਦ ਰਹੇ। ਇਸ ਦੌਰਾਨ ਰਾਜਦੂਤ ਤੇ ਹੋਰ ਡਿਪਲੋਮੈਟਾਂ ਨੇ ਮਰਹੂਮ ਯੂਸੁਫ਼ ਅਲੀ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ। ਭਾਰਤੀ ਦੂਤਾਵਾਸ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਜਦੂਤ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਹਵਾਈ ਅੱਡੇ ’ਤੇ ਹੋਏ ਹੂਤੀ ਹਮਲੇ ’ਚ ਯੂਸੁਫ਼ ਅਲੀ ਦੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ ਸਨ।
ਹੂਤੀ ਵਿਦਰੋਹੀਆਂ ਦੇ ਹਮਲਿਆਂ ਦਰਮਿਆਨ ਰਿਆਦ ਸਥਿਤ ਭਾਰਤੀ ਦੂਤਾਵਾਸ ਨੇ ਸਾਊਦੀ ਅਰਬ ’ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ’ਚ ਲੋਕਾਂ ਨੂੰ ਸ਼ਾਂਤ ਰਹਿਣ, ਚੌਕਸ ਰਹਿਣ ਤੇ ਸਿਰਫ਼ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਦੂਤਾਵਾਸ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਸਾਊਦੀ ਅਰਬ ਦੇ ਸ਼ਹਿਰਾਂ ’ਚ ਵਾਪਰ ਰਹੀਆਂ ਘਟਨਾਵਾਂ ਦੀਆਂ ਵੀਡੀਓਜ਼ ਜਾਂ ਖ਼ਬਰਾਂ ਸੋਸ਼ਲ ਮੀਡੀਆ ’ਤੇ ਪੋਸਟ ਨਾ ਕਰਨ ਤੇ ਨਾ ਹੀ ਉਨ੍ਹਾਂ ਨੂੰ ਆਪਣੇ ਜਾਣਕਾਰਾਂ ਜਾਂ ਰਿਸ਼ਤੇਦਾਰਾਂ ਕੋਲ ਭੇਜਣ। ਇਸ ਸਬੰਧ ’ਚ ਲੋਕਾਂ ਨੂੰ ਸਾਊਦੀ ਪ੍ਰਸ਼ਾਸਨ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਤੋਂ ਇਲਾਵਾ, ਭਾਰਤੀ ਨਾਗਰਿਕਾਂ ਨੂੰ ਦੂਤਾਵਾਸ ਦੇ ਸੰਪਰਕ ’ਚ ਰਹਿਣ ਤੇ ਕਿਸੇ ਵੀ ਅਸਧਾਰਨ ਘਟਨਾ ਬਾਰੇ ਜਾਣਕਾਰੀ ਦੇਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਾਊਦੀ ਅਰਬ ’ਤੇ ਹੋਏ ਹੂਤੀ ਵਿਦਰੋਹੀਆਂ ਦੇ ਹਮਲਿਆਂ ’ਚ ਹੁਣ ਤੱਕ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਚੁੱਕੀ ਹੈ, ਜਦਕਿ 10 ਹੋਰ ਜ਼ਖ਼ਮੀ ਹੋਏ ਹਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.