EntertainmentTop News

ਹੈਪੀ ਰਾਏਕੋਟੀ, ਮਨਕੀਰਤ ਔਲਖ ਖਿਲਾਫ ਕਾਨੂੰਨੀ ਕਾਰਵਾਈ ਲਈ ਜਲੰਧਰ ਪੁਲਿਸ ਕਮਿਸ਼ਨਰ ਤੇ ਡੀਜੀਪੀ ਨੂੰ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਹੈਪੀ ਰਾਏਕੋਟੀ ਦੋਵਾਂ ‘ਤੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਦੇ ਜਲੰਧਰ ਸ਼ਹਿਰ ਤੋਂ ਮਨਦੀਪ ਸਿੰਘ ਨਾਂਅ ਦੇ ਇੱਕ ਵਿਅਕਤੀ ਨੇ ਇਨ੍ਹਾਂ ਦੋਹਾਂ ਗਾਇਕਾਂ ਦੇ ਖਿਲਾਫ ਥਾਣਾ ਡਿਵੀਜ਼ਨ ਨੰਬਰ 2 ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੋਵਾਂ ਗਾਇਕਾਂ ਖ਼ਿਲਾਫ਼ ਮਿਲੀ ਸ਼ਿਕਾਇਤ ‘ਚ ਉਨ੍ਹਾਂ ਜਲਦ ਪੇਸ਼ ਹੋਣ ਤੇ ਬਿਆਨ ਦਿੰਦੇ ਹੋਏ ਮਾਮਲਾ ਦਰਜ ਕਰਨ ਦੀ ਗੱਲ ਕਹੀ ਹੈ।

ਮਨਦੀਪ ਸਿੰਘ ਨੇ ਪਹਿਲਾਂ ਹੈਪੀ ਰਾਏਕੋਟੀ ਦੇ ਗੀਤ ‘ਫੋਟੋਸ਼ੂਟ’ ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਖ਼ਿਲਾਫ਼ ਜਲੰਧਰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ, ਜਦੋਂ ਕਿ 12 ਅਪ੍ਰੈਲ ਨੂੰ ਮਨਕੀਰਤ ਔਲਖ ਖ਼ਿਲਾਫ਼ ਉਸ ਦੇ ਗੀਤ rise in shine ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਸੀ।ਇਨ੍ਹਾਂ ਹੀ ਸ਼ਿਕਾਇਤਾਂ ਦੇ ਆਧਾਰ ‘ਤੇ ਅੱਜ ਪੁਲਿਸ ਨੇ ਮਨਦੀਪ ਸਿੰਘ ਨੂੰ ਤਲਬ ਕਰਕੇ ਦੋਵਾਂ ਗਾਇਕਾਂ ਖ਼ਿਲਾਫ਼ ਬਿਆਨ ਦਰਜ ਕਰਵਾਏ ਹਨ। ਦੂਜੇ ਪਾਸੇ ਕੈਮਿਸਟਰੀ ਗੁਰੂ ਮਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਦੋਹਾਂ ਗਾਇਕਾਂ ਨੂੰ ਬੁਲਾ ਕੇ ਜਾਂਚ ‘ਚ ਸ਼ਾਮਿਲ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button