Press ReleasePunjabTop News

ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ 

ਚੰਡੀਗੜ੍ਹ: ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼   ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ  ਭੇਟ ਕੀਤਾ।
ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਭਦੌੜ ਤੋਂ  ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button