Breaking NewsD5 specialNewsPunjab

‘ਹੋਰਨਾ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਲਈ ਕਰ ਰਿਹੈ ਜਾਗਰੂਕ’

ਫ਼ਤਹਿਗੜ੍ਹ ਸਾਹਿਬ : ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਜਿਥੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਹੀ ਵਾਹੁਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਸਾਡਾ ਵਾਤਾਵਰਣ ਪ੍ਰਦੂਸ਼ਣ ਮੁਕਤ ਹੋ ਸਕੇ। ਉਥੇ ਹੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਸਬ ਡਵੀਜ਼ਨ ਅਮਲੋਹ ਦੇ ਪਿੰਡ ਧਰਮਗੜ੍ਹ ਦਾ ਅਗਾਂਹਵਧੂ ਕਿਸਾਨ ਬਲਵੀਰ ਸਿੰਘ ਪਿਛਲੇ ਲੰਮੇਂ ਸਮੇਂ ਤੋਂ 50 ਏਕੜ ਰਕਬੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਸਫਲਤਾ ਨਾਲ ਖੇਤੀ ਕਰਕੇ ਹੋਰਨਾ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆਂ ਹੋਇਆ ਹੈ।

BIG BREAKING-ਨਵਜੋਤ ਸਿੱਧੂ ਬੀਜੇਪੀ ‘ ਹੋਏ ਸ਼ਾਮਲ,ਕਾਂਗਰਸ ਨੂੰ ਵੱਡਾ ਝਟਕਾ?ਬੀਜੇਪੀ ਲੀਡਰ ਦਾ ਵੱਡਾ ਬਿਆਨ!

ਅਗਾਂਹਵਧੂ ਕਿਸਾਨ ਬਲਵੀਰ ਸਿੰਘ ਦੇ ਦੱਸਣ ਅਨੁਸਾਰ ਉਹ 50 ਏਕੜ ਰਕਬੇ ਵਿੱਚ ਕਣਕ ਤੇ ਝੋਨੇ ਦੀ ਖੇਤੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਲੰਮੇਂ ਸਮੇਂ ਤੋਂ ਆਪਣੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਈ । ਬਲਵੀਰ ਸਿੰਘ ਅਨੁਸਾਰ ਉਹ ਝੋਨੇ ਦੀ ਕਟਾਈ ਤੋਂ ਬਾਅਦ ਕੁਝ ਰਕਬੇ ਵਿੱਚ ਨਾੜ ਨੂੰ ਮਲਚਰ ਕਰਕੇ ਇਸ ਤੋਂ ਬਾਅਦ ਉਲਟਾਂਵਾ ਹਲ ਮਾਰਕੇ ਸੁਹਾਗੇ ਰਾਹੀਂ ਜ਼ਮੀਨ ਨੂੰ ਪੱਧਰਾ ਕਰਨ ਉਪਰੰਤ ਜੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਕਰ ਦਿੰਦਾ ਹੈ। ਜਦੋਂ ਕਿ 15 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਮਲਚਰ ਕਰਕੇ ਹੈਪੀ ਸੀਡਰ ਰਾਹੀਂ ਕਣਕ ਦੀ ਬਿਜਾਈ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਨਦੀਨਾ ਦੀ ਸਮੱਸਿਆ ਜੋ ਕਿ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ, ਦਾ ਪੂਰਨ ਤੌਰ ‘ਤੇ ਹੱਲ ਹੋ ਜਾਂਦਾ ਹੈ ਤੇ ਪਰਾਲੀ ਨੂੰ ਖੇਤ ਵਿੱਚ ਮਲਚਰ ਕਰਨ ਨਾਲ ਖੇਤ ਦੀ ਗੁਣਵੱਤਾ ਅਤੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਕਾਫੀ ਵਾਧਾ ਹੁੰਦਾ ਹੈ।

🔴Live | ਆਹ ਸੁਣੋ ਨਵਜੋਤ ਸਿੱਧੂ ਕਿਉਂ ਹੋਏ ਰੈਲੀ ‘ਚੋ ਗਾਇਬ!

ਕਿਸਾਨ ਬਲਵੀਰ ਸਿੰਘ ਨੇ ਹੋਰ ਦੱਸਿਆ ਕਿ ਉਹ ਆਪਣੇ ਖੇਤ ਦੇ ਕੁਝ ਹਿੱਸੇ ਵਿੱਚ ਡੀ.ਐਸ.ਆਰ. ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਵੀ ਕਰਦਾ ਹੈ ਜਿਸ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਫਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੀ ਕਾਫੀ ਹੱਦ ਤੱਕ ਘੱਟ ਜਾਂਦਾ ਹੈ। ਬਲਵੀਰ ਸਿੰਘ ਜਿਥੇ ਆਪ ਫਸਲਾਂ ਦੀ ਰਹਿੰਦ ਖੂਹੰਦ ਨੂੰ ਜ਼ਮੀਨ ਵਿੱਚ ਹੀ ਵਾਹ ਕੇ ਸਫਲਤਾ ਪੂਰਬਕ ਖੇਤੀ ਕਰ ਰਿਹਾ ਹੈ ਉਥੇ ਹੀ ਉਹ ਇਲਾਕੇ ਦੇ ਹੋਰਨਾ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਜਾਗਰੂਕ ਕਰਦਾ ਹੈ ਅਤੇ ਸਮੇਂ-ਸਮੇਂ ‘ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੇ ਜਾਂਦੇ ਤਜ਼ਰਬਿਆਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਉਂਦਾ ਹੈ। ਉਸ ਦਾ ਕਹਿਣਾ ਹੈ ਕਿ ਸਾਰੇ ਕਿਸਾਨਾਂ ਨੂੰ ਇਸੇ ਤਰ੍ਹਾਂ ਖੇਤੀ ਅਪਣਾ ਕੇ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਪਾਣੀ ਦਾ ਵੀ ਪੂਰਨ ਤੌਰ ‘ਤੇ ਹੱਲ ਹੋ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button