ਹੋਲੀ ਦੇ ਤਿਉਹਾਰ ‘ਤੇ CM ਭਗਵੰਤ ਮਾਨ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਮਾਨਸਾ : ਪੰਜਾਬ ਦੀ ਸੱਤਾ ‘ਚ ਆਉਂਦਿਆਂ ਹੀ ‘ਆਪ’ ਦੀ ਸਰਕਾਰ ਐਕਸ਼ਨ ’ਚ ਦਿੱਖ ਰਹੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ‘ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ।
‘AAP’ ਸ਼ਾਮਿਲ ਹੋ ਸਕਦੇ ਨੇ Sukhpal Khaira? Bhagwant Mann ਦੇ ਫੈਸਲੇ ਦਾ ਕੀਤਾ ਸੁਆਗਤ | D5 Channel Punjabi
ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾਉਂਦੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.