ਹੋਲੇ ਮਹੱਲੇ ‘ਤੇ ਗਿਆ ਸੀ ਕੋਰੋਨਾ ਵਾਇਰਸ ਨਾਲ ਮਰਨ ਵਾਲਾ ਪਹਿਲਾ ਪੰਜਾਬੀ, ਹੁਣ ਸ੍ਰੀ ਅਨੰਦਪੁਰ ਸਾਹਿਬ ਸੀਲ
ਸ੍ਰੀ ਅਨੰਦਪੁਰ ਸਾਹਿਬ : ਕਰੋਨਾ ਵਾਇਰਸ ਕਾਰਨ ਸ੍ਰੀ ਅਨੰਦਪੁਰ ਸਾਹਿਬ ਨੂੰ ਸੀਲ ਕਰ ਦਿੱਤਾ ਗਿਅ ਹੈ। ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਬੀਤੇ ਦਿਨ ਕੋਰੋਨਾ ਵਾਇਰਸ ਕਰਕੇ ਮੌਤ ਹੋਈ ਸੀ। ਜਰਮਨੀ ਤੋਂ ਆਏ ਬਲਦੇਵ ਸਿੰਘ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਗਿਆ ਸੀ।
ਹੋਲੇ ਮਹੱਲੇ ‘ਤੇ ਗਿਆ ਸੀ ਕੋਰੋਨਾ ਵਾਇਰਸ ਨਾਲ ਮਰਨ ਵਾਲਾ ਪਹਿਲਾ ਪੰਜਾਬੀ, ਹੁਣ ਸ੍ਰੀ ਅਨੰਦਪੁਰ ਸਾਹਿਬ ਸੀਲ
ਜਿਸ ਕਾਰਨ ਪੁਲਿਸ ਤੇ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਹੋਲੇ ਮਹੱਲੇ ਦੌਰਾਨ ਕਰੀਬ 6 ਦਿਨਾਂ ‘ਚ ਲੱਖਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ ਸੀ। ਸ੍ਰੀ ਅਨੰਦਪੁਰ ਸਾਹਿਬਦ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ ਨੇ ਸਿਰਫ਼ ਮੈਡੀਕਲ ਸਟੋਰ ਹੀ ਖੁੱਲ੍ਹੇ ਰਹਿਣਗੇ। ਕੀਰਤਪੁਰ ਸਾਹਿਬ ਪਤਾਲਪੁਰ ‘ਚ ਵੀ ਨਾਕਾ ਲਗਾਇਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.