PunjabTop News

ਹੋਲੇ-ਮਹੱਲੇ ਦੌਰਾਨ NRI ਪ੍ਰਦੀਪ ਸਿੰਘ ਦੇ ਕਤਲ ਦਾ ਇਕ ਵੀਡੀਓ ਹੋਰ ਆਇਆ ਸਾਹਮਣੇ, ਦੇਖੋ

ਸ੍ਰੀ ਅਨੰਦਪੁਰ ਸਾਹਿਬ : ਹੋਲੇ-ਮਹੱਲੇ ਦੌਰਾਨ ਕੈਨੇਡਾ ਦੇ ਐੱਨ. ਆਰ. ਆਈ. ਪ੍ਰਦੀਪ ਸਿੰਘ ਦਾ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੱਤਲ ਕਰ ਦਿੱਤਾ ਗਿਆ ਸੀ। ਹੁਣ ਇਸ ਕਤਲ ਮਾਮਲੇ ‘ਚ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ‘ਚ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਪ੍ਰਦੀਪ ਸਿੰਘ ਦਾ ਹੋਲ-ਮਹੱਲੇ ਦੌਰਾਨ ਕਤਲ ਕੀਤਾ ਗਿਆ ਹੈ।

ਵਾਇਰਲ ਹੋ ਰਹੀ ਵੀਡੀਓ ਵਿਚ ਇਹ ਦਿੱਸ ਰਿਹਾ ਹੈ ਕਿ ਪਹਿਲਾਂ ਪ੍ਰਦੀਪ ਸਿੰਘ ਅਤੇ ਕੁਝ ਨੌਜਵਾਨਾਂ ਵਿਚਾਲੇ ਝਗੜਾ ਹੁੰਦਾ ਹੈ ਅਤੇ ਬਾਅਦ ਵਿਚ ਇਕ-ਦੂਜੇ ਵਿਚਾਲੇ ਤਲਵਾਰਾਂ ਤੱਕ ਚੱਲ ਜਾਂਦੀਆਂ ਹਨ। ਝਗੜੇ ਦੌਰਾਨ ਪ੍ਰਦੀਪ ਸਿੰਘ ਵੀ ਨੌਜਵਾਨ ਸਤਬੀਰ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਰਿਹਾ ਹੈ। ਜਦੋਂ ਪ੍ਰਦੀਪ ਸਿੰਘ ਵੱਲੋਂ ਸਤਬੀਰ ਸਿੰਘ ‘ਤੇ ਹਮਲਾ ਕੀਤਾ ਜਾਂਦਾ ਹੈ ਤਾਂ ਸਤਬੀਰ ਸਿੰਘ ਉਥੇ ਹੀ ਡਿੱਗ ਪੈਂਦਾ ਹੈ। ਮੌਕੇ ‘ਤੇ ਕਾਫ਼ੀ ਭੀੜ ਨਜ਼ਰ ਆ ਰਹੀ ਹੈ। ਫਿਰ ਨਿਹੰਗ ‘ਤੇ ਨੌਜਵਾਨਾਂ ਵੱਲੋਂ ਪ੍ਰਦੀਪ ਸਿੰਘ ‘ਤੇ ਤਲਵਾਰਾਂ ਨਾਲ ਹਮਲਾ ਹੁੰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button