Press ReleasePunjabTop News

ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ।
ਹਜ਼ੂਰੀ ਕੀਰਤਨਏ ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ ਕੀਰਤਨ ਦੀ ਸੇਵਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਈ ਸੁਲੱਖਣ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਸਿੱਖ ਸੰਗਤਾਂ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਸੁਲੱਖਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button