Breaking NewsPunjabTop News

ਹੜਤਾਲੀ ਤਹਿਸੀਲਦਾਰਾਂ ਦੀ ਪੱਕੀ ਛੁੱਟੀ!, CM ਮਾਨ ਨੇ ਕਿਹਾ- ਸਮੂਹਿਕ ਛੁੱਟੀ ਮੁਬਾਰਕ

ਪੰਜਾਬ ਸਰਕਾਰ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਸਖਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਐਕਸ਼ਨ ਮੋੜ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ।

ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ- ‘‘ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ

ਇਧਰ, ਪੰਜਾਬ ਸਰਕਾਰ ਨੇ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਇਕ ਹੋਰ ਵੱਡਾ ਫੈਸਲਾ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button