IndiaTop News

ਹੜ੍ਹ ਨੇ ਮਚਾਈ ਤਬਾਹੀ : 15 ਜ਼ਿਲ੍ਹਿਆਂ ਦੇ 47 ਲੱਖ ਲੋਕ ਪ੍ਰਭਾਵਿਤ, ਸਰਕਾਰ ਨੇ ਰਾਹਤ ਤੇ ਬਚਾਅ ਕਾਰਜ ਕੀਤੇ ਤੇਜ਼

 ਬਿਹਾਰ ’ਚ ਹੜ੍ਹ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਪ੍ਰਭਾਵਿਤ ਲੋਕਾਂ ਦੀ ਗਿਣਤੀ 47 ਲੱਖ ਤੋਂ ਪਾਰ ਪਹੁੰਚ ਗਈ ਹੈ। ਸੂਬੇ ਦੇ 15 ਜ਼ਿਲ੍ਹਿਆਂ ਦੇ 88 ਪ੍ਰਖੰਡਾਂ ਤੇ 561 ਪੰਚਾਇਤਾਂ ’ਚ 47 ਲੱਖ ਲੋਕ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਇਸ ਦੌਰਾਨ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਤੇ ਬਚਾਅ ਕਾਰਜ ਤੇਜ਼ ਕਰਨ ਦੇ ਨਾਲ-ਨਾਲ ਅਨਾਜ, ਪਸ਼ੂਆਂ ਲਈ ਚਾਰਾ, ਦਵਾਈਆਂ ਤੇ ਹੋਰ ਜ਼ਰੂਰੀ ਸਮੱਗਰੀ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਚੁਣੌਤੀ ਵੀ ਵਧਦੀ ਜਾ ਰਹੀ ਹੈ। ਗੰਗਾ, ਗੰਡਕ, ਕੋਸੀ ਤੇ ਸੋਨ ਦਰਿਆਵਾਂ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਬਰਕਰਾਰ ਹਨ।
ਹੜ੍ਹ ਪ੍ਰਭਾਵਿਤ ਲੋਕਾਂ ਲਈ ਸਮੁਦਾਇਕ ਰਸੋਈਆਂ ਦੀ ਗਿਣਤੀ ਵਧਾ ਕੇ 1194 ਕਰ ਦਿੱਤੀ ਗਈ ਹੈ। ਇਨ੍ਹਾਂ ਰਸੋਈਆਂ ਰਾਹੀਂ ਕਰੀਬ 52 ਲੱਖ ਲੋਕਾਂ ਨੂੰ ਦਿਨ ’ਚ ਦੋ ਵਾਰ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਭੋਜਨ ਦੀ ਕਮੀ ਨਹੀਂ ਹੋਣੀ ਚਾਹੀਦੀ। ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸਮੁਦਾਇਕ ਰਸੋਈਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਕਿਹਾ ਗਿਆ ਹੈ।
ਪਸ਼ੂਆਂ ਲਈ ਚਾਰੇ ਦੀ ਵਿਵਸਥਾ ’ਤੇ ਜ਼ੋਰਹੜ੍ਹ ਕਾਰਨ ਵੱਡੀ ਗਿਣਤੀ ’ਚ ਪਸ਼ੂਧਨ ਵੀ ਪ੍ਰਭਾਵਿਤ ਹੋਇਆ ਹੈ। ਇਸ ਲਈ ਪ੍ਰਭਾਵਿਤ ਇਲਾਕਿਆਂ ’ਚ ਹਰਾ ਤੇ ਸੁੱਕਾ ਚਾਰਾ ਉਪਲਬਧ ਕਰਵਾਉਣ ਦੇ ਨਾਲ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਡੇਅਰੀ, ਪਸ਼ੂ ਤੇ ਮੱਛੀ ਸੰਸਾਧਨ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲਗਾਤਾਰ ਚਾਰੇ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਸੇਵਾਵਾਂ ਨੂੰ ਲੈ ਕੇ ਵੀ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਲੋੜੀਂਦੀਆਂ ਦਵਾਈਆਂ ਦਾ ਕਾਫ਼ੀ ਸਟਾਕ ਰੱਖਣ, ਪ੍ਰਭਾਵਿਤ ਲੋਕਾਂ ਵਿਚਕਾਰ ਮੈਡੀਕਲ ਟੀਮਾਂ ਭੇਜਣ ਤੇ ਬਿਮਾਰੀਆਂ ਦੀ ਰੋਕਥਾਮ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪਾਣੀ ਖੜ੍ਹੇ ਰਹਿਣ ਵਾਲੇ ਇਲਾਕਿਆਂ ’ਚ ਦਸਤ, ਬੁਖਾਰ, ਚਮੜੀ ਦੀਆਂ ਬਿਮਾਰੀਆਂ ਤੇ ਹੋਰ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਲੈ ਕੇ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ।
ਸਰਕਾਰ ਨੇ ਪ੍ਰਭਾਵਿਤ ਪਰਿਵਾਰਾਂ ਤੱਕ ਰਾਸ਼ਨ ਤੇ ਹੋਰ ਜ਼ਰੂਰੀ ਸਮੱਗਰੀ ਪਹੁੰਚਾਉਣ ਦੀ ਵਿਵਸਥਾ ਨੂੰ ਵੀ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਇਲਾਕਿਆਂ ’ਚ ਸੜਕ ਸੰਪਰਕ ਪ੍ਰਭਾਵਿਤ ਹੋਇਆ ਹੈ, ਉੱਥੇ ਕਿਸ਼ਤੀਆਂ ਸਮੇਤ ਹੋਰ ਸਾਧਨਾਂ ਰਾਹੀਂ ਰਾਹਤ ਸਮੱਗਰੀ ਪਹੁੰਚਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਾਨਕ ਪੱਧਰ ’ਤੇ ਉਪਲਬਧ ਸੰਸਾਧਨਾਂ ਦੀ ਵਰਤੋਂ ਕਰਦਿਆਂ ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।
ਬਕਸਰ, ਭੋਜਪੁਰ, ਪਟਨਾ, ਵੈਸ਼ਾਲੀ, ਸਾਰਣ, ਬੇਗੂਸਰਾਏ, ਮੁੰਗੇਰ, ਕਟਿਹਾਰ, ਲਖੀਸਰਾਏ, ਖਗੜੀਆ, ਪੂਰਨੀਆ, ਭਾਗਲਪੁਰ, ਮਧੇਪੁਰਾ, ਸਮਸਤੀਪੁਰ ਤੇ ਅਰਵਲ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button