Breaking NewsD5 specialNewsPoliticsPunjabTop News

ਹੜ੍ਹ ਮਾਰੇ ਕਿਸਾਨਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਫੰਡਾਂ ਦੀ ਵਿਵਸਥਾ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ

ਕਿਸਾਨ ਜਿਹਨਾਂ ਦੀਆਂ ਫਸਲਾਂ ਤੇ ਬਾਗ ਤਬਾਹ ਹੋ ਗਏ, ਉਹਨਾਂ ਲਈ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਿਆ

ਕਿਹਾ ਕਿ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਗਠਿਤ ਕੀਤੀ ਜਾ ਰਹੀ ਹੈ ਤੇ ਕਿਸੇ ਵੱਲੋਂ ਵੀ ਅਨੁਸ਼ਾਸਨ ਭੰਗ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਅਬੋਹਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਹਜ਼ਾਰਾਂ ਕਿਸਾਨਾਂ ਜਿਹਨਾਂ ਦੀਆਂ ਫਸਲਾਂ ਤੇ ਬਾਗ, ਭਾਰੀ ਬਰਸਾਤਾਂ ਕਾਰਨ ਤਬਾਹ ਹੋ ਗਏ ਹਨ, ਨੂੰ ਰਾਹਤ ਪ੍ਰਦਾਨ ਕਰਨ ਲਈ ਵਿਸ਼ੇਸ਼ ਫੰਡਾਂ ਦੀ ਵਿਵਸਥਾ ਕਰੇ ਤੇ ਨਾਲ ਹੀ ਪ੍ਰਭਾਵਤ ਇਲਾਕਿਆਂ ਵਿਚੋਂ ਪਾਣੀ ਕੱਢਣ ਵਾਸਤੇ ਢੁਕਵੇਂ ਕਦਮ ਚੁੱਕੇ। ਅਕਾਲੀ ਦਲ ਦੇ ਆਗੂ ਨੇ ਆਪਣੇ ਕੋਲੋਂ ਹੀ ਲੰਬੀ ਹਲਕੇ ਦੇ ਪੰਦਰਾਂ ਪਿੰਡਾਂ ਵਿਚੋਂ ਪਾਣੀ ਕੱਢਣ ਲਈ ਮੋਟਰ ਪੰਪ ਤੇ ਪਾਈਪਾਂ ਪ੍ਰਦਾਨ ਕੀਤੀਆਂ ਹਨ ਤੇ ਨਾਲ ਹੀ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਵਤ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਟਨਾਸ਼ਕਾਂ ਦੇ ਛਿੜਕਾਅ ਵਾਸਤੇ ਮੁਹਿੰਮ ਚਲਾਉਣ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹਰ ਘਰ ’ਚ ਪਈ ਇਹ ਚੀਜ਼ ਬੈਨ! ਭੁੱਲ ਕੇ ਵੀ ਨਾ ਕੱਢ ਲਿਓ ਬਾਹਰ | D5 Channel Punjabi

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦਾ ਗਠਨ ਜਲਦੀ ਹੀ ਕੀਤਾ ਜਾਵੇਗਾ ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲਾ ਕੋਈ ਵੀ ਪਾਰਟੀ ਵਿਚ ਨਹੀਂ ਰਹੇਗਾ। ਇਸ ਗੰਭੀਰ ਸੰਕਟ ਵੇਲੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਪ੍ਰਤੀ ਬਣਦੀ ਜ਼ਿੰਮੇਵਾਰੀ ਤੋਂ ਭੱਜਣ ਦੇ ਤਰੀਕੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਛੇ ਮੰਤਰੀ ਤੇ ਮੁੱਖ ਮੰਤਰੀ ਆਪ ਜ਼ਿਲ੍ਹੇ ਦਾ ਦੌਰਾ ਕਰ ਚੁੱਕੇ ਹਨ ਪਰ ਹਾਲੇ ਤੱਕ ਵਿਸ਼ੇਸ਼ ਗਿਰਦਾਵਰੀ ਸ਼ੁਰੂ ਨਹੀਂ ਹੋਈ। ਉਹਨਾਂ ਕਿਹਾ ਕਿ ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਉਹਨਾਂ ਮੈਨੂੰ ਦੱਸਿਆ ਹੈ ਕਿ ਕੋਈ ਵੀ ਰਾਹਤ ਇਸ ਲਈ ਪ੍ਰਦਾਨ ਨਹੀਂ ਕੀਤੀ ਜਾ ਰਹੀ ਕਿਉਂਕਿ ਸਰਕਾਰ ਤੋਂ ਕੋਈ ਹਦਾਇਤ ਨਹੀਂ ਮਿਲੀ।

ਸੁਖਬੀਰ ਬਾਦਲ ਨੇ ਕਰਤਾ ਵੱਡਾ ਐਲਾਨ,ਲੋਕ ਹੋ ਗਏ ਖੁਸ਼, ਤਾਰੀਫਾਂ ਦੇ ਬੰਨ੍ਹੇ ਪੁਲ | D5 Channel Punjabi

ਉਹਨਾਂ ਮੰਗ ਕੀਤੀ ਕਿ ਸਾਰੇ ਕਿਸਾਨ ਜਿਹਨਾਂ ਦੀਆਂ ਫਸਲਾਂ ਤੇ ਬਾਗ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਤਬਾਹ ਹੋਏ ਹਨ, ਉਹਨਾਂ ਨੁੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਠੇਕੇ ’ਤੇ ਖੇਤੀ ਕਰਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਪਹਿਲ ਕੀਤੀ ਜਾਵੇ ਤੇ ਉਹਨਾਂ ਨੇ ਪਿੰਡ ਰੁਕਣਪੁਰਾ ਖੂਈ ਖੇੜਾ ਦੇ ਠੇਕੇ ’ਤੇ ਖੇਤੀ ਕਰਦੇ ਕਿਸਾਨ ਦਾ ਹਵਾਲਾ ਦਿੱਤਾ ਜਿਸਦੀ 60 ਏਕੜ ਵਿਚ ਖੜ੍ਹੀ ਫਸਲ ਤਬਾਹ ਹੋ ਗਈ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਕਿਸਾਨਾਂ ਦੀ ਨਰਮੇ ਤੇ ਝੋਨੇ ਦੀ ਫਸਲ ਤਬਾਹ ਹੋਈ ਹੈ ਤੇ ਉਹਨਾਂ ਦੇ ਕਿੰਨੂਆਂ ਦੇ ਬਾਗ ਘਬਾਹ ਹੋਏ ਹਨ, ਉਹਨਾਂ ਦੇ ਮਜ਼ਦੂਰਾਂ ਦੀ ਹਾਲਾਤ ਵੀ ਬਹੁਤ ਖਰਾਬ ਹੈ। ਉਹਨਾਂ ਦੱਸਿਆ ਕਿ ਦਿਹਾੜੀਦਾਰਾਂ ਨੇ ਉਹਨਾਂ ਕੋਲ ਪਹੁੰਚ ਕੀਤੀ ਹੈ ਤੇ ਦੱਸਿਆ ਹੈ ਕਿ ਫਸਲਾਂ ਤਬਾਹ ਹੋਣ ਕਾਰਨ ਉਹਨਾਂ ਕੋਲ ਕੋਈ ਕੰਮ ਨਹੀਂ ਹੈ ਤੇ ਸਰਕਾਰ ਨੂੰ ਉਹਨਾਂ ਨੁੰ ਰਾਹਤ ਦੇਣੀ ਚਾਹੀਦੀ ਹੈ।

Bishnoi Remand : Bishnoi ਦੇ ਪੈਣਗੇ ਪਟਾਕੇ, Moga Police ਲੈ ਗਈ ਥਾਣੇ || D5 Channel Punjabi

ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਡਰੇਨਾਂ ਦੀ ਸਫਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਨਾਲ ਸਮੱਸਿਆ ਹੋਰ ਗੰਭੀਰ ਹੋਈ ਹੈ। ਉਹਨਾਂ ਕਿਹਾ ਕਿ ਸੇਮ ਨਾਲਾ ਜੋ ਇਲਾਕੇ ਵਿਚ ਬਣਾਇਆ ਸੀ, ਉਸਦੀ ਸਫਾਈ ਨਹੀਂ ਹੋਈ ਤੇ ਉਹ ਜੰਗਲ ਬਣਿਆ ਪਿਆ ਹੈ। ਉਹਨਾਂ ਨੇ ਅਬੋਹਰ ਸ਼ਹਿਰ ਵਿਚ ਵੀ ਕਈ ਇਲਾਕਿਆਂ ਵਿਚ ਹੜ੍ਹ ਆਉਣ ਦਾ ਹਵਾਲਾ ਦਿੱਤਾ ਤੇ ਦੱਸਿਆ ਕਿ ਸਾਬਕਾ ਪੀ ਸੀ ਸੀ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਇਥੇ ਡਰੇਨੇਜ ਤੇ ਸੀਵਰੇਜ ਪਾਈਪ ਪਾਉਣ ਵੇਲੇ ਹੋਏ ਭ੍ਰਿਸ਼ਟਾਚਾਰ ਕਾਰਨ ਅਜਿਹਾ ਹੋਇਆ ਹੈ।

Meet Hayer ਦਾ ਵੱਡਾ ਐਲਾਨ, Punjab ਲਈ ਦਿੱਤੀ ਵੱਡੀ ਸੌਗਾਤ, ਲੋਕ ਕਰਤੇ ਬਾਗੋ- ਬਾਗ | D5 Channel Punjabi

ਸਰਦਾਰ ਬਾਦਲ ਨੇ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੂੰ 2020 ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ ਅਤੇ ਹੁਣ ਦੂਹਰੀ ਮਾਰ ਪੈ ਗਈ ਹੈ। ਉਹਨਾਂ ਕਿਹਾ ਕਿ ਪੁਰਾਣਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਹਾਲਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੋਣ ਵੇਲੇ ਤੋਂ ਬਿਲਕੁਲ ਉਲਟੇ ਹਨ ਕਿਉਂਕਿ ਉਦੋਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨਾ ਸਿਰਫ ਸਮੇਂ ਸਿਰ ਹੜ੍ਹਾਂ ਦੀ ਰੋਕਥਾਮ ਲਈ ਕਦਮ ਚੁੱਕਦੀ ਸੀ ਬਲਕਿ ਕੋਈ ਤ੍ਰਾਸਦੀ ਹੋਣ ’ਤੇ ਰਾਹਤ ਤੁਰੰਤ ਜਾਰੀ ਕਰਦੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button