Breaking NewsD5 specialNewsPress ReleasePunjab

ਖ਼ਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 103 ਕਰੋੜ ਰੁਪਏ ਦੀ ਕੀਤੀ ਅਦਾਇਗੀ

ਜ਼ਿਲ੍ਹੇ ਵਿਚ ਹੁਣ ਤੱਕ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ  : ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ ਚੱਲ ਰਹੀਆਂ ਹਨ, ਜਿਥੇ ਕਿ ਕ੍ਰਮਵਾਰ 26818 ਮੀਟ੍ਰਿਕ ਟਨ, 18427 ਮੀਟ੍ਰਿਕ ਟਨ ਅਤੇ 10712 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ।

🔴LIVE |ਕਿਸਾਨਾਂ ਦਾ ਦਿੱਲੀ ‘ਤੇ ਹੱਲਾ ਬੋਲ!ਵੱਡਾ ਐਕਸ਼ਨ! ਦਿੱਲੀ ਪਹੁੰਚੇ ਲੱਖਾਂ ਕਿਸਾਨ!ਭਾਜਪਾ ਸਰਕਾਰ ਲਈ ਨਵੀਂ ਬਿਪਤਾ!

ਉਨ੍ਹਾਂ ਦੱਸਿਆ ਕਿ ਇਸੇ ਤਰਾਂ ਬਲਾਚੌਰ ਮੰਡੀ ਵਿਚ 9613, ਗਰਚਾ ਵਿਚ 5379, ਮੁਕੰਦਪੁਰ ਵਿਚ 4843, ਜਾਡਲਾ ਵਿਚ 4525 ਮੀਟ੍ਰਿਕ ਟਨ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਬਾਕੀ ਮੰਡੀਆਂ ਵਿਚ ਵੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੀ ਕੁੱਲ 130504 ਮੀਟ੍ਰਿਕ ਟਨ ਕਣਕ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 35403 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31275 ਮੀਟਿ੍ਰਕ ਟਨ, ਪਨਸਪ ਵੱਲੋਂ 28592 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 18425 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 15541 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸੀ ਆਗੂ ਦਾ ਕਾਰਾ!ਪੁਲਿਸ ਨੇ ਲਿਆ ਵੱਡਾ ਐਕਸ਼ਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 103.09 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਮੌਕੇ ’ਤੇ ਹੀ ਖ਼ਰੀਦ ਕੀਤੀ ਜਾ ਸਕੇ ਅਤੇ ਉਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button