Breaking NewsD5 specialNewsPress ReleasePunjabTop News

ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੋਂ 10 ਅਪ੍ਰੈਲ ਨੂੰ ਸ਼ਰਧਾਲੂਆਂ ਦਾ ਕੀਤਾ ਜਾਵੇਗਾ ਕੋਰੋਨਾ ਟੈਸਟ

ਅੰਮ੍ਰਿਤਸਰ : ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।

ਸਿੰਘੂ ਬਾਰਡਰ ਦੀ ਸਟੇਜ ‘ਤੇ ਚੜ੍ਹਿਆ ਬਾਦਲਾਂ ਦਾ ਬੰਦਾ !ਫਿਰ ਪੈ ਗਿਆ ਸਟੇਜ ‘ਤੇ ਗਾਹ, ਖੋਹ ਲਿਆ ਹੱਥ ਚੋਂ ਮਾਇਕ !

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਵੀ ਸਿਹਤ ਵਿਭਾਗ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸ਼ਰਧਾਲੂਆਂ ਲਈ ਬਿਲਕੁਲ ਫਰੀ ਹੈ। ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button