Breaking NewsD5 specialNewsPoliticsPress ReleasePunjabTop News

ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ।

AAP Punjab : ਸਿੱਧੀ ਗੋ+ਲੀ ਮਾ+ਰ+ਨ ਦੀ ਦਿੱਤੀ ਧਮਕੀ, ਸੁਣੋ ਮੁੱਖ ਮੰਤਰੀ ਸਾਬ੍ਹ | D5 Channel Punjabi

ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇੰਨਸਾਫ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ: ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ।

BIG News : Bikram Majithia ਨੂੰ ਜੇਲ੍ਹ ਚੋਂ ਖਤਰੇ ਤੋਂ ਬਾਅਦ ਆਈ ਵੱਡੀ ਖ਼ਬਰ | D5 Channel Punjabi

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁੱਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਸ. ਬਲਵੰਤ ਸਿੰਘ ਰਾਜੋਆਣਾ ਅਤੇ ਸ. ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਦਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button