Breaking NewsD5 specialNewsPoliticsPunjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਵੱਲੋਂ ਬਿਰਧ ਆਸ਼ਰਮ ਦਾ ਦੌਰਾ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਨਾਲ ਕੀਤੀ ਗੱਲਬਾਤ

ਬਸੀ ਪਠਾਣਾ  : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀ ਨਿਰਭਉ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਨੇ ਬਿਰਧ ਆਸ਼ਰਮ ਬਸੀ ਪਠਾਣਾ ਦਾ ਦੌਰਾ ਕੀਤਾ। ਇਸ ਦੌਰਾਨ ਪੈਨਲ ਵਕੀਲ ਸ਼੍ਰੀ ਅਜੀਤਪਾਲ ਸਿੰਘ ਨੇ ਬਜੁਰਗਾਂ ਨੂੰ ਕੋਵਿਡ-19 ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਤ ਕੀਤਾ। ਇਸ ਤੋਂ ਇਲਾਵਾ ਬਜੁਰਗਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਗਈ। ਉਨ੍ਹਾਂ ਬਜੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਰਾਜਧਾਨੀ ‘ਚ ਮੁੜ੍ਹ ਜਗੀਆਂ ਮੋਮਬੱਤੀਆਂ ਪਾਕਿ ਨੂੰ ਸਬਕ ਸਿਖਾਉਣ ਲਈ ਸੜਕਾਂ ‘ਤੇ ਉਤਰੀਆਂ ਬੀਬੀਆਂ

ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਸੇਵਾਵਾਂ ਬਾਰੇ ਵੀ ਦੱਸਿਆ ਇਸ ਤੋਂ ਇਲਾਵਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀ ਸੀਨੀਅਰ ਸਿਟੀਜਨਾਂ ਲਈ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਆਸ਼ੀਸ ਕੁਮਾਰ ਬਾਂਸਲ ਜੀ ਨੇ ਦੱਸਿਆ ਕਿ ਬਿਰਧ ਆਸ਼ਰਮ, ਬਸੀ ਪਠਾਣਾਂ ਦੀ ਲਗਾਤਾਰ ਦੌਰਾ ਕੀਤਾ ਜਾਵੇਗਾ ਅਤੇ ਬਜੁਰਗਾਂ ਦੀ ਸਿਹਤ ਸਬੰਧੀ ਲਗਾਤਾਰ ਸੰਪਰਕ ਰੱਖਿਆ ਜਾਵੇਗਾ।ਇਸ ਮੌਕੇ ਬਿਰਧ ਆਸ਼ਰਮ ਚ ਰਹਿ ਰਹੇ ਬਜੁਰਗਾਂ ਤੋਂ ਇਲਾਵਾ ਪ੍ਰੋਜੈਕਟ ਚੇਅਰਮੈਨ ਸੁਨਿਲ ਰੈਣਾ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button