ਜ਼ਿਲ੍ਹਾ ਗੁਰਦਾਸਪੁਰ ਸਮੇਤ ਨੇੜਲੇ ਲੱਗਦੇ ਪਿੰਡਾਂ ‘ਚ ਹੱੜ੍ਹ ਦਾ ਅਲਰਟ
ਗੁਰਦਾਸਪੁਰ: ਉੱਝ ਦਰਿਆ ਤੋਂ ਅੱਜ 1.5 -2 ਲੱਖ ਕਿਉਸਿਕ ਪਾਣੀ ਰਾਵੀ ਨਦੀਂ ‘ਚ ਛੱਡਿਆ ਗਿਆ।ਜਿਸ ਕਰਕੇ ਜ਼ਿਲ੍ਹਾ ਗੁਰਦਾਸਪੁਰ ਸਮੇਤ ਨੇੜਲੇ ਲੱਗਦੇ ਪਿੰਡਾ ‘ਚ ਹੱੜ੍ਹ ਆਉਣ ਦੀ ਸੰਭਾਵਨਾ ਪੈਦਾ ਹੋ ਗਈ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਨੇੜਲੇ ਰਹਿੰਦੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਤੇ ਜਾਣ ਦੀ ਹਦਾਇਤ ਕੀਤੀ ਹੈ।
ਦੇਖੋ ਕਿਵੇਂ ਭੁੱਨਿਆ ਆਮ ਆਦਮੀ ਪਾਰਟੀ ਦਾ ਲੀਡਰ | D5 Channel Punjabi
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨ ਪਹਿਲਾਂ ਤੋਂ ਹੀ ਕੀਤੀ ਜਾ ਰਹੀ ਭਵਿੱਖਬਾਣੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੜ੍ਹ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਹੋਏ ਸਨ। ਇਸ ਦੇ ਚੱਲਦਿਆਂ ਉੱਜ ਦਰਿਆ ਵਿਚ ਡੇਢ ਤੋਂ ਦੋ ਲੱਖ ਕਿਊਸਿਕ ਪਾਣੀ ਛੱਡੇ ਜਾਣ ਦੇ ਬਾਅਦ ਪ੍ਰਸ਼ਾਸਨ ਨੇ ਰਾਵੀ ਦਰਿਆ ਅਤੇ ਉੱਜ ਦਰਿਆ ਦੇ ਨੇੜਲੇ ਪਿੰਡਾਂ ਨੂੰ ਚੌਕਸ ਕੀਤਾ ਹੈ।
CM ਮਾਨ ਨੇ ਦਿੱਤੀ ਸਿੱਧੀ ਚਿਤਾਵਨੀ, ਆਹ ਦੇਖੋ ਵੀਸੀ ਦਾ ਅਸਲੀ ਚਿਹਰਾ? | D5 Channel Punjabi
ਪ੍ਰਸ਼ਾਸਨ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ ਤਾਂ ਜੋ ਦਰਿਆ ਵਿੱਚ ਪਾਣੀ ਦਾ ਪੱਧਰ ਇਕਦਮ ਵਧਣ ਦੀ ਸੂਰਤ ਵਿਚ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ। ਦੱਸ ਦੇਈਏ ਕਿ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਅੱਜ ਸਵੇਰ ਤੋਂ ਹੀ ਰਾਵੀ ਦਰਿਆ ਦੇ ਪਾਰਲੇ ਪਾਸੇ ਵਸੇ ਸੱਤ ਪਿੰਡਾਂ ਨੂੰ ਆਉਣ ਜਾਣ ਵਾਲੀ ਕਿਸ਼ਤੀ ਬੰਦ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.