News

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ

ਯੋਗ ਲਾਭਪਾਤਰੀਆਂ ਨੂੰ ਦਿੱਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ

ਫਤਹਿਗੜ੍ਹ ਸਾਹਿਬ, 16 ਜਨਵਰੀ

ਮਿਸ਼ਨ ਫਤਿਹ ਤਹਿਤ ਕੋਰੋਨਾ ਨੂੰ ਮਾਤ ਦੇਣ ਲਈ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਜ਼ਿਲ੍ਹੇ ਵਿੱਚ ਪਹਿਲੀ ਵੈਕਸੀਨ ਐਸ ਐਮ ਓ ਫਤਹਿਗੜ੍ਹ ਸਾਹਿਬ ਡਾ ਕੁਲਦੀਪ ਸਿੰਘ ਨੂੰ ਦਿੱਤੀ ਗਈ। ਇਸ ਤੋਂ ਇਲਾਵਾ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੀ ਦਿੱਤੇ ਗਏ। ਜ਼ਿਕਰਯੋਗ ਹੈ ਕਿ ਸੂਬਾ ਪੱਧਰ ਉੱਤੇ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਅਤੇ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡਣ ਸਬੰਧੀ ਮੁਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨਾਲ ਵੀਡੀਓ ਕਾਨਫਰੈਸਿੰਗ ਜਰੀਏ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਵਿੱਚੋਂ ਵੱਖ ਵੱਖ ਥਾਵਾਂ ਤੋਂ ਲੋਕ ਜੁੜੇ।

ਸੁਪਰੀਮ ਕੋਰਟ ਦੇ ਬਣਾਈ ਕਮੇਟੀ ਛੱਡਣ ਵਾਲੇ ਭੁਪਿੰਦਰ ਮਾਨ ਨੂੰ ਵੱਡਾ ਝਟਕਾ?

ਰਾਸ਼ਨ ਡਿਪੂਆਂ ਸਬੰਧੀ ਅਲਾਟਮੈਂਟ ਪੱਤਰ ਦੇਣ ਲਈ ਬਸੀ ਪਠਾਣਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਪੂਰਨ ਪਾਰਦਰਸ਼ੀ ਢੰਗ ਨਾਲ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਰਾਸ਼ਨ ਡਿਪੂਆਂ ਦੀ ਅਲਾਟਮੈਂਟ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਜਿੱਥੇ ਰੋਜਗਾਰ ਪੱਖੋਂ ਲਾਭ ਮਿਲੇਗਾ, ਉੱਥੇ ਜਨਤਕ ਵੰਡ ਪ੍ਰਣਾਲੀ ਵੀ ਹੋਰ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ ਸਦਕਾ ਸਾਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਨਿਜਾਤ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਹੁਤ ਹੀ ਸੂਝਬੂਝ ਨਾਲ ਫੈਸਲੇ ਲੈ ਕੇ ਹੁਣ ਤੱਕ ਵੱਡੇ ਪੱਧਰ ਤੇ ਪੰਜਾਬ ਵਾਸੀਆਂ ਨੂੰ ਕੋਰੋਨਾ ਵਰਗੀ ਮਹਾਂਮਾਰੀ ਤੋਂ ਬਚਾਇਆ ਹੈ।

Tik Tok Star Noor ਨੇ ਮੋਦੀ ਨੂੰ ਦੱਸੀ ਅਜਿਹੀ ਗੱਲ,ਸੁਣ ਕੇ ਖੁਸ਼ ਹੋਇਆ ਪ੍ਰਧਾਨ ਮੰਤਰੀ?

ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਸਬੰਧੀ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਸਨ,ਤਿਆਰੀਆਂ ਤਹਿਤ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਸਬੰਧੀ ਤਿੰਨ ਡਰਾਈ ਰਨ ਕੀਤੇ ਗਏ ਸਨ। ਅੱਜ ਵੈਕਸਨੀਨੇਸ਼ਨ ਦੇ  ਪਹਿਲੇ ਫੇਜ਼ ਤਹਿਤ ਜ਼ਿਲ੍ਹੇ ਵਿੱਚ ਪੰਜ ਥਾਵਾਂ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ, ਸਬ-ਡਵੀਜ਼ਨ ਹਸਪਤਾਲ ਮੰਡੀ ਗੋਬਿੰਦਗੜ੍ਹ, ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ, ਇੰਡਸ ਹਸਪਤਾਲ ਅਤੇ ਕਮਿਊਨਟੀ ਹੈਲਥ ਸੈਂਟਰ ਖਮਾਣੋਂ ਵਿਖੇ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਉਪਰੰਤ ਇਨ੍ਹਾਂ ਪੰਜ ਥਾਵਾਂ ਦੇ ਨਾਲ ਨਾਲ ਕਮਿਊਨਟੀ ਹੈਲਥ ਸੈਂਟਰ ਅਮਲੋਹ, ਖੇੜਾ ਤੇ ਬਸੀ ਪਠਾਣਾਂ ਅਤੇ ਦੇਸ਼ ਭਗਤ ਹਸਪਤਾਲ, ਮੰਡੀ ਗੋਬਿੰਦਗੜ੍ਹ  ਵਿਖੇ ਵੀ ਵੈਕਸੀਨੇਸ਼ਨ ਹੋਵੇਗੀ।

BIG NEWS ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ,ਅੰਦੋਲਨ ਨੂੰ ਫੇਲ੍ਹ ਕਰਨ ਲਈ ਨਵੀਂ ਸਾਜ਼ਿਸ਼!ਕਿਸਾਨ ਆਗੂ ‘ਤੇ ਕਾਰਵਾਈ!

ਉਨ੍ਹਾਂ ਆਸ ਪ੍ਰਗਟਾਈ ਕਿ ਜਿਵੇਂ ਹੁਣ ਤੱਕ ਲੋਕਾਂ ਨੇ ਕੋਰੋਨਾਂ ਖਿਲਾਫ ਜੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਹੈ। ਉਸੇ ਤਰ੍ਹਾਂ ਵੈਕਸੀਨੇਸ਼ਨ ਮੁਹਿੰਮ ਵਿੱਚ ਸਹਿਯੋਗ ਦੇ ਕੇ ਕੋਰੋਨਾਂ ਨੂੰ ਹਰਾਉਣ ਵਿੱਚ ਮਦਦ ਕਰਨਗੇ। ਇਸ ਮੁਹਿੰਮ ਦੇ ਪਹਿਲੇ ਫੇਜ਼ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹੈੱਲਥ ਕੇਅਰ ਵਰਕਰਜ਼ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ। ਦੂਜੇ ਗੇੜ ਵਿੱਚ ਫਰੰਟ ਲਾਈਨ ਵਰਕਰਜ਼, ਸਟੇਟ ਅਤੇ ਸੈਂਟਰਲ ਪੁਲਿਸ ਵਿਭਾਗ, ਆਰਮਡ ਫੋਰਸਿਜ਼, ਹੋਮ ਗਾਰਡਜ਼, ਮਿਊਂਸਪਲ ਕਮੇਟੀਆਂ ਦੇ ਅਮਲੇ, ਸਿਵਲ ਡਿਫੈਂਸ ਸੰਗਠਨਾਂ ਸਮੇਤ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਵਲੰਟੀਅਰਾਂ ਨੂੰ ਇਹ ਵੈਕਸੀਨ ਮੁਹੱਈਆ ਕਰਵਾਈ ਜਾਵੇਗੀ। ਮੁਹਿੰਮ ਦੇ ਤੀਜੇ ਫੇਜ਼ ਵਿੱਚ 50 ਸਾਲ ਤੋਂ ਜ਼ਿਆਦਾ ਉਮਰ ਵਾਲੇ ਵਿਅਕਤੀ ਅਤੇ 50 ਸਾਲ ਤੋਂ ਘੱਟ ਉਮਰ ਵਾਲੇ ਉਹ ਵਿਅਕਤੀ, ਜਿਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਹੈ, ਨੂੰ ਕੋਵਿਡ ਵੈਕਸੀਨ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ (CO-WIN) ਐਪ ਵੀ ਤਿਆਰ ਕੀਤੀ ਗਈ ਐ, ਜਿਸ ਵਿੱਚ ਵਿੱਚ ਇਹ ਸਹੂਲਤ ਹੈ ਕਿ ਲਾਭਪਾਤਰੀ ਨੂੰ ਇੱਕ ਮੈਸੇਜ ਰਾਹੀਂ ਟੀਕਾਕਰਨ ਸਬੰਧੀ ਤਰੀਕ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਸਬੰਧੀ ਅਫਵਾਹਾਂ ਤੋਂ ਸੁਚੇਤ ਰਹਿਣ।  ਇਸ ਮੌਕੇ ਸਿਵਲ ਸਰਜਨ ਬਲਜੀਤ ਕੌਰ, ਐਸ ਐਮ ਓ ਕੁਲਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

NGill

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button