Breaking NewsD5 specialNewsPress ReleasePunjab

ਜ਼ਿਲ੍ਹਾ ਮੋਗਾ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤੀ ਦਿਵਾਉਣ ਲਈ ਵੱਡੀ ਪੁਲਾਂਘ

ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਕਿਸਾਨਾਂ ਨੂੰ ਦਿੱਤੇ 3 ਕਰੋੜ ਰੁਪਏ ਨਾਲ ਖਰੀਦੇ 20 ਬੇਲਰ

ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ ਰਾਸ਼ੀ ਕਿਸਾਨਾਂ ਦੀ ਭਲਾਈ ਲਈ ਖਰਚ ਕੇ ਮਿਲੀ ਸੱਚੀ ਸੰਤੁਸ਼ਟੀ-ਸੰਦੀਪ ਹੰਸ

ਚੰਡੀਗੜ੍ਹ: 28 ਸਤੰਬਰ  ਜ਼ਿਲ੍ਹਾ ਮੋਗਾ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸਣ ਤੋਂ ਮੁਕਤੀ ਦਿਵਾਉਣ ਲਈ ਜਲ੍ਹਿਾ ਪ੍ਰਸਾਸਨ ਵੱਲੋਂ ਵੱਡੀ ਪੁਲਾਂਘ ਪੁੱਟੀ ਗਈ ਹੈ। ਜ਼ਿਲ੍ਹਾ ਪ੍ਰਸਾਸਨ ਨੇ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ 3 ਕਰੋੜ ਰੁਪਏ ਦੀ ਰਾਸੀ ਨਾਲ ਕਿਸਾਨਾਂ ਨੂੰ 20 ਬੇਲਰ ਮੁਹਈਆ ਕਰਵਾਏ ਹਨ ਜੋ ਕਿ ਅੱਜ ਸਥਾਨਕ ਦਾਣਾ ਮੰਡੀ ਵਿਖੇ ਇਕ ਸਮਾਗਮ ਦੌਰਾਨ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਪੁਰਦ ਕਰ ਦਿੱਤੇ ਗਏ। ਇਸ ਸਮਾਗਮ ਵਿਚ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਅਤੇ ਵਿਸੇਸ ਮਹਿਮਾਨ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਡਵੀਜਨਲ ਕਮਿਸਨਰ ਸ੍ਰ ਦਲਜੀਤ ਸਿੰਘ ਮਾਂਗਟ ਸਨ। ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ, ਜਲ੍ਹਿਾ ਪੁਲਿਸ ਮੁਖੀ ਸ੍ਰੀ ਧਰੁਮੰਨ ਐੱਚ ਨਿੰਬਲੇ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਜਲ੍ਹਿਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਵਿਨੋਦ ਬਾਂਸਲ, ਮੈਸਓਿ ਕੰਪਨੀ ਦੇ ਭਾਰਤ ਹੈੱਡ ਸ੍ਰੀ ਪੰਕਜ ਝਾਅ ਅਤੇ ਹੋਰ ਹਾਜਰ ਸਨ।

ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ || D5 Channel Punjabi

ਸਮਾਗਮ ਨੂੰ ਸੰਬੋਧਨ ਕਰਦਿਆਂ ਮੁਹੰਮਦ ਸਦੀਕ, ਡਾਕਟਰ ਹਰਜੋਤ ਕਮਲ ਅਤੇ ਸ੍ਰ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ। ਉਹਨਾਂ ਕਿਹਾ ਕਿ ਤਕਨੀਕ ਤੋਂ ਬਿਨਾ ਖੇਤੀ ਕਰਨ ਨਾਲ ਕਿਸਾਨੀ ਦੀ ਆਰਥਿਕ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਦਾ ਰੁਝਾਨ ਵੀ ਇਸੇ ਨਿਰਾਸਾ ਵਿੱਚੋਂ ਪੈਦਾ ਹੁੰਦਾ ਹੈ। ਉਕਤ ਨੇ ਦਾਅਵੇ ਨਾਲ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਗਏ ਇਹਨਾਂ ਬੇਲਰਾਂ ਨਾਲ ਉਹਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਹਨਾਂ ਕਿਸਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਬਿਲਕੁਲ ਬੰਦ ਕਰ ਦੇਣ।

ਸਿੱਧੂ ਦੇ ਅਸਤੀਫੇ ਤੋਂ ਬਾਅਦ ਕੈਪਟਨ ਦਾ ਧਮਾਕਾ || ਪਹੁੰਚਿਆ ਦਿੱਲੀ ||

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰ ਰਿਹਾ ਹੈ ਅਤੇ ਇਸ ਤਹਿਤ ਹੁਣੇ ਤੋਂ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੰਦ ਜਿਹੜੇ ਕਿ ਕਿਸਾਨਾਂ ਦੀ ਵਾਤਾਵਰਨ ਪੱਖੀ ਖੇਤੀ ਕਰਨ ਵਿੱਚ ਸਹਾਇਤਾ ਕਰਦੇ ਹਨ, ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਕਿ ਪੰਜਾਬ ਦਾ ਵਾਤਾਵਰਨ ਸ਼ੁੱਧ ਰਹੇ ਅਤੇ ਇੱਥੋਂ ਦਾ ਹਰ ਇੱਕ ਨਾਗਰਿਕ ਅਰੋਗ ਜਿੰਦਗੀ ਜੀਵੇ।

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੋਰ ਵੱਡਾ ਧਮਾਕਾ, ਹਿੱਲੀ ਕਾਂਗਰਸ || D5 Channel Punjabi

ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਕੀਤੀ ਗਈ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਦਰਜਾਬੰਦੀ ਵਿੱਚ ਜ਼ਿਲ੍ਹਾ ਮੋਗਾ ਨੂੰ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲ੍ਹਿਆਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਸੀ ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਸ਼ੀ ਦੀ ਸੁਚੱਜੀ ਵਰਤੋਂ ਕਰਨ ਦੇ ਮਕਸਦ ਵਜੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਮੋਗਾ ਲਈ 20 ਬੇਲਰ ਖਰੀਦੇ ਗਏ ਹਨ। ਇਹ 20 ਬੇਲਰ ਅਤੇ ਰੇਕ ਜ਼ਿਲ੍ਹੇ ਵਿਚ ਚੁਣੇ ਗਏ 10 ਪਿੰਡਾਂ, ਜਿਨ੍ਹਾਂ ਵਿਚ ਅਜੀਤਵਾਲ, ਡਾਲਾ, ਘੱਲ ਕਲਾਂ, ਖੋਸਾ ਪਾਂਡੋ, ਮਾਣੂੰਕੇ, ਚੰਦ ਨਵਾਂ, ਗਾਜ਼ਿਆਣਾ, ਬੱਧਨੀ ਕਲਾਂ, ਕਿਸ਼ਨਪੁਰਾ ਕਲਾਂ ਅਤੇ ਕੋਟ ਮੁੰਹਮਦ ਖਾਂ ਸ਼ਾਮਿਲ ਹਨ, ਦੀਆਂ ਸਹਿਕਾਰੀ ਸਭਾਵਾਂ ਨੂੰ ਦਿੱਤੇ ਜਾ ਰਹੇ ਹਨ। ਇਨ੍ਹਾਂ ਪਿੰਡਾਂ ਵਿਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾਣਗੀਆਂ ਅਤੇ ਬਾਇਮਾਸ ਪਲਾਂਟ ਨੂੰ ਭੇਜੀਆਂ ਜਾਣਗੀਆਂ।

ਸਿੱਧੂ ਦੇ ਅਸਤੀਫੇ ਤੋਂ ਬਾਅਦ ਕੈਪਟਨ ਦਾ ਧਮਾਕਾ || ਪਹੁੰਚਿਆ ਦਿੱਲੀ ||

ਉਨ੍ਹਾਂ ਦੱਸਿਆ ਕਿ ਪ੍ਰਤੀ ਸਹਿਕਾਰੀ ਸਭਾ ਨੂੰ 2 ਬੇਲਰ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ ਰਾਸ਼ੀ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਨ ਨੂੰ ਬਚਾਉਣ ਵਿੱਚ ਖਰਚ ਕੇ ਮਨ ਨੂੰ ਸੱਚੀ ਸੰਤੁਸ਼ਟੀ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਵੱਲੋਂ ਇਸ ਰਾਸ਼ੀ ਦਾ ਐਲਾਨ ਕੀਤਾ ਗਿਆ ਤਾਂ ਉਨ੍ਹਾਂ ਦੇ ਮਨ ਵਿੱਚ ਕਿਸਾਨਾਂ ਲਈ ਕੁਝ ਕਰਨ ਦਾ ਮਨੋਰਥ ਸੀ, ਜਿਹੜਾ ਕਿ ਅੱਜ ਪੂਰਾ ਹੋ ਗਿਆ ਹੈ।ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਜ਼ਿਲ੍ਹਾ ਮੋਗਾ ਜ਼ਿਲ੍ਹੇ ਵਿਚ ਜ਼ੀਰੋ ਪ੍ਰਤੀਸ਼ਤ ਸਟਬਲ ਬਰਨਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਿਨ ਰਾਤ ਕੰਮ ਕਰ ਰਿਹਾ ਹੈ। ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਫਸਲ ਦੀ ਬਿਜਾਈ ਕੀਤੀ ਗਈ ਅਤੇ ਕਾਮਯਾਬੀ ਹਾਸਲ ਕੀਤੀ।

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੋਰ ਵੱਡਾ ਧਮਾਕਾ, ਹਿੱਲੀ ਕਾਂਗਰਸ || D5 Channel Punjabi

ਇਸ ਮੌਕੇ ਉਕਤ ਤੋਂ ਇਲਾਵਾ ਵਧੀਕ ਡਿਪਟੀ ਕਮਿਸਨਰ ਸ੍ਰ ਹਰਚਰਨ ਸਿੰਘ ਅਤੇ ਸ੍ਰੀ ਸੁਭਾਸ ਚੰਦਰ, ਐੱਸ ਡੀ ਐੱਮ ਮੋਗਾ ਸ੍ਰ ਸਤਵੰਤ ਸਿੰਘ, ਐੱਸ ਡੀ ਐੱਮ ਧਰਮਕੋਟ ਸ੍ਰੀਮਤੀ ਚਾਰੂ ਮਿਤਾ, ਐੱਸ ਡੀ ਐੱਮ ਨਿਹਾਲ ਸਿੰਘ ਵਾਲਾ ਸ੍ਰੀ ਰਾਮ ਸਿੰਘ, ਐੱਸ ਡੀ ਐੱਮ ਬਾਘਾਪੁਰਾਣਾ ਸ੍ਰ ਰਾਜਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮੋਗਾ ਡਾਕਟਰ ਬਲਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਜਸਵਿੰਦਰ ਸਿੰਘ ਬਰਾੜ, ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

Navjot Singh Sidhu ਨੇ ਕਿਉਂ ਦਿੱਤਾ ਅਸਤੀਫ਼ਾ || D5 Channel Punjabi

ਕਿਸਾਨ ਆਗੂਆਂ ਵੱਲੋਂ ਜਲ੍ਹਿਾ ਪ੍ਰਸਾਸਨ ਦਾ ਧੰਨਵਾਦ ਅਤੇ ਪਰਾਲੀ ਨਾ ਸਾੜਨ ਦਾ ਭਰੋਸਾ

ਅੱਜ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹਾਜਰ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂਆਂ ਸ੍ਰ ਭੁਪਿੰਦਰ ਸਿੰਘ ਮਹੇਸਰੀ, ਸ੍ਰ ਨਿਰਮਲ ਸਿੰਘ ਮਾਣੂਕੇ, ਸ੍ਰ ਸੁਖਜਿੰਦਰ ਸਿੰਘ ਖੋਸਾ, ਸ੍ਰ ਇਕਬਾਲ ਸਿੰਘ ਸਰਪੰਚ ਗਲੋਟੀ, ਸ੍ਰ ਜਗਤਾਰ ਸਿੰਘ ਚੋਟੀਆਂ, ਸ੍ਰ ਗੁਰਬਚਨ ਸਿੰਘ ਚਨੁਵਾਲਾ, ਸ੍ਰ ਸੂਰਤ ਸਿੰਘ ਕਾਦਰਵਾਲਾ, ਸ੍ਰ ਪ੍ਰੀਤਮ ਸਿੰਘ ਬਾਘਾਪੁਰਾਣਾ, ਸ੍ਰ ਬਲਦੇਵ ਸਿੰਘ ਖੋਸਾ ਨੇ ਕਿਹਾ ਕਿ ਅੱਜ ਦੇ ਕਿਸਾਨ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਜਰੂਰੀ ਹੈ ਕਿ ਉਹਨਾਂ ਨੂੰ ਆਰਥਿਕ ਸਹਾਇਤਾ ਅਤੇ ਤਕਨੀਕ ਮੁਹਈਆ ਕਰਵਾਈ ਜਾਵੇ। ਉਹਨਾਂ ਕਿਸਾਨਾਂ ਨੂੰ ਦਿੱਤੇ ਗਏ ਬੇਲਰਾਂ ਲਈ ਜਲ੍ਹਿਾ ਪ੍ਰਸਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿਚ ਕਦੇ ਵੀ ਪਰਾਲੀ ਨੂੰ ਅੱਗ ਲਗਾ ਕੇ ਸਾੜਨਗੇ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button