EventsNews

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਮੇਲਾ 26 ਨੂੰ

ਫਤਹਿਗੜ੍ਹ ਸਾਹਿਬ, 25 ਸਤੰਬਰ

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲੱਗ ਰਹੇ ਮੈਗਾ ਰੋਜ਼ਗਾਰ ਮੇਲਿਆਂ ਤਹਿਤ ਰੋਜ਼ਗਾਰ ਮੇਲਾ 26-09-2020 (ਦਿਨ ਸ਼ਨੀਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾਵੇਗਾ। ਇਸ ਮੇਲੇ ਦੌਰਾਨ ਵੱਖ-ਵੱਖ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਕੁਝ ਨਿਯੋਜਕਾਂ ਵੱਲੋਂ ਪ੍ਰਾਰਥੀਆਂ ਦੀ ਆਨਲਾਈਨ ਇੰਟਰਵਿਊ ਲਈ ਜਾਵੇਗੀ। ਇਹ ਆਨਲਾਈਨ ਇੰਟਰਵਿਊ ਵੱਖ-ਵੱਖ ਐਪਜ਼ ਤੇ ਲਈ ਜਾਵੇਗੀ।

3 दिन तक जारी रहेगा रेल रोको आंदोलन खेती ऑर्डिनेंस बिल रद्द करने की मांग को लेकर है आंदोलन

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੋਵਿਡ-19 ਕਾਰਨ ਵੱਡੇ ਇਕੱਠ ਤੋਂ ਗੁਰੇਜ਼ ਕਰਨ ਲਈ ਪ੍ਰਾਰਥੀਆਂ ਨੂੰ ਆਨਲਾਈਨ ਇੰਟਰਵਿਊ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਅਰਵਿੰਦਰ ਕੌਰ ਨੇ ਦੱਸਿਆ ਕਿ ਮਿਤੀ 26-09-2020 ਨੂੰ ਲੱਗਣ ਵਾਲੇ ਰੋਜ਼ਗਾਰ ਮੇਲੇ ਦੀਆਂ ਸਮੂਹ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਭਾਗ ਲੈ ਰਹੇ ਨਿਯੋਜਕਾਂ ਦੀ ਮੰਗ ਮੁਤਾਬਿਕ ਪ੍ਰਾਰਥੀਆਂ ਨੂੰ ਮੈਸੇਜ ਵੀ ਕਰ ਦਿੱਤੇ ਗਏ ਹਨ।

कोरोना काल में प्रतिमाह दिया जाए जोखिम भत्ता, उपलब्ध करवाए जाएं पीपीई किट, मास्क

ਇਸਦੇ ਨਾਲ ਹੀ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਵੱਲੋਂ ਚਾਹਵਾਨ ਪ੍ਰਾਰਥੀਆਂ ਨੂੰ ਇਸ ਮੇਲੇ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਗਈ। ਚਾਹਵਾਨ ਪ੍ਰਾਰਥੀ ਸਤੰਬਰ 2020 ਦੇ ਰੋਜ਼ਗਾਰ ਮੇਲਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 9915682436 ਤੇ ਸੰਪਰਕ ਕਰ ਸਕਦੇ ਹਨ।

-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button