Breaking NewsD5 specialNewsPress NotePunjabTop News

ਜ਼ਿਲ੍ਹੇ ’ਚ ਕਿਸਾਨਾਂ ਨੂੰ ਕਰੀਬ 100 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ ਕਣਕ ਦੀ ਖਰੀਦ ਵਿਚ ਪਨਗਰੇਨ ਏਜੰਸੀ ਮੋਹਰੀ

ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਅੰਮ੍ਰਿਤਸਰ  : ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਜਿਆਦਾ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਬਰਸਾਤੀ ਮੌਸਮ ਤੋ ਬਾਅਦ ਹੁਣ ਕਣਕ ਦੀ ਖਰੀਦ ਵਿਚ ਕਾਫੀ ਤੇਜੀ ਪਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 100.56 ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏੰਜੰਸੀ ਹੁਣ ਤੱਕ ਜ਼ਿਲੇ੍ਹ ਵਿਚ ਕਣਕ ਦੀ ਖਰੀਦ ਵਿਚ ਮੋਹਰੀ ਰਹੀ ਹੈ ਅਤੇ ਇਸ ਏਜੰਸੀ ਵੱਲੋਂ ਹੁਣ ਤੱਕ 50583 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 181953 ਮੀਟ੍ਰਿਕ ਟਨ ਕਣਕ ਵਿਚੋਂ ਮਾਰਕਫੈੱਡ ਵੱਲੋਂ 50299 ਮੀਟ੍ਰਿਕ ਟਨ, ਪਨਸਪ ਵੱਲੋਂ 38253 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16202 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 11891 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਮੰਨ ਕੀ ਬਾਤ ਤੋਂ ਬਾਅਦ ਆਹ ਬੰਦੇ ਨੇ ਘੇਰਿਆ ਮੋਦੀ, ਕੈਮਰੇ ਅੱਗੇ ਕਰਤਾ ਮੋਦੀ ਨੂੰ ਸਿੱਧਾ ਚੈਲੰਜ!

ਸ: ਖਹਿਰਾ ਨੇ ਦੱਸਿਆ ਕਿ ਪਨਗਰੇਨ ਏਜੰਸੀ ਵਲੋ ਕਿਸਾਨਾਂ ਨੂੰ 31.22 ਕਰੋੜ, ਮਾਰਕਫੈਡ ਵਲੋ 42.52 ਕਰੋੜ ਰੁਪਏ, ਪਨਸਪ ਵਲੋ 15.66 ਕਰੋੜ ਰੁਪਏ, ਵੇਅਰਹਾਊਸ ਵਲੋ 10.82 ਕਰੋੜ ਰੁਪਏ ਅਤੇ ਐਫ ਸੀ ਆਈ ਵਲੋ 0.34 ਕਰੋੜ ਰੁਪਏ ਦੀ ਅਦਾਇਗੀ ਕਣਕ ਦੀ ਖਰੀਦ ਵਜੋ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਵਿਚ ਆਈ ਵਿਪਰੀਤ ਤਬਦੀਲੀ ਦੇ ਬਾਵਜੂਦ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਜਿਸ ਗਤੀ ਨਾਲ ਕਣਕ ਦੀ ਆਮਦ ਹੋ ਰਹੀ ਹੈ, ਉਸੇ ਗਤੀ ਨਾਲ ਕਣਕ ਦੀ ਖ਼ਰੀਦ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button