Breaking NewsD5 specialNewsPress ReleasePunjabTop News

‘ਜ਼ਿਲ੍ਹੇ ‘ਚ ਪਨਗਰੇਨ ਏਜ਼ੰਸੀ ਨੇ ਕਣਕ ਦੀ ਖਰੀਦ ਪੱਖੋ ਬਾਕੀ ਏਜ਼ੰਸੀਆਂ ਨੂੰ ਪਛਾੜਿਆ’

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ

ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਕੀਤੀ ਕਣਕ  ਦੀ ਅਦਾਇਗੀ

ਅੰਮ੍ਰਿਤਸਰ : ਜ਼ਿਲ੍ਹੇ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਰਹੀ ਹੈ ਤੇ ਜ਼ਿਲ੍ਹੇ ਵਿਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30390 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 101684 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ 85865 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਦੀ ਅਦਇਗੀ ਵੀ ਹੋ ਗਈ ਹੈ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਕਸ਼ਨ!ਵਾਢੀ ਵਿੱਚੇ ਛੱਡ ਦਿੱਲੀ ਵੱਲ ਵਧੇ ਲੱਖਾਂ ਕਿਸਾਨ!ਹਿੱਲੀ ਮੋਦੀ ਸਰਕਾਰ!

ਉਹਨਾਂ ਦੱਸਿਆ ਕਿ ਪਨਗਰੇਨ ਏਜ਼ਸੀ  ਵੱਲੋਂ 30390 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 5338, ਮਾਰਕਫੈੱਡ ਵੱਲੋਂ 28320 ਮੀਟ੍ਰਿਕ ਟਨ, ਪਨਸਪ ਵੱਲੋਂ 15899 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5918 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।

ਅੱਕੇ ਕਿਸਾਨਾਂ ਨੇ ਕਰਤਾ ਹਾਈਵੇਅ ਜਾਮ ! ਸੁੱਤੀ ਸਰਕਾਰ ਦੀ ਖੁੱਲ੍ਹੀ ਨੀਂਦ ! ਕਰਤਾ ਵੱਡਾ ਐਲਾਨ, ਝੁਕੂ ਸਰਕਾਰ !

ਸ: ਖਹਿਰਾ ਨੇ  ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ  ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮੰਡੀਆਂ ਵਿਚ ਸਰਕਾਰ ਵਲੋ ਜਾਰੀ ਹਦਾੲਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button