Breaking NewsD5 specialNewsPoliticsPunjab

ਜ਼ਿਲ੍ਹੇ ‘ਚ ਮੈਗਾ ਰੋਜ਼ਗਾਰ ਮੇਲਾ 24 ਤੋਂ 30 ਸਤੰਬਰ ਤੱਕ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ 24 ਸਤੰਬਰ ਤੋਂ 30 ਸਤੰਬਰ 2020 ਤੱਕ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਦੀ ਮਿਤੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਮਿਤੀ 24, 25, 28, 29 ਅਤੇ 30 ਸਤੰਬਰ 2020 ਨੂੰ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

🔴Live 🔴 ਹੁਣ ਕਿਸਾਨਾਂ ਨੂੰ ਕਹਿਣ ਲੱਗੇ ਅੱਤਵਾਦੀ? | ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ |

ਇਨ੍ਹਾਂ ਰੋਜ਼ਗਾਰ ਮੇਲਿਆਂ ਦੇ ਮੁੱਖ ਸਥਾਨ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳਰੋ, ਫਤਹਿਗੜ੍ਹ ਸਾਹਿਬ ਹਨ। ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਚਾਹਵਾਨ ਪ੍ਰਾਰਥੀਆਂ ਵੱਲੋਂ ਵਿਭਾਗ ਦੀ ਵੈੱਬਸਾਈਟ www.pgrkam.com ‘ਤੇ ਅਪਲਾਈ ਕੀਤਾ ਗਿਆ ਅਤੇ ਅਪਲਾਈ ਕਰਨ ਦੀ ਆਖਰੀ ਮਿਤੀ 17 ਸਤੰਬਰ ਨਿਸ਼ਚਿਤ ਕੀਤੀ ਗਈ ਸੀ। ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਜਗ੍ਹਾ ਵੱਡਾ ਇਕੱਠ ਨਾ ਹੋਵੇ ਇਸ ਲਈ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਰਹੀਆਂ ਕੰਪਨੀਆਂ ਦੇ ਆਫਿਸ ਨੂੰ ਵੀ ਵੈਨਿਯੂ ਦੇ ਤੌਰ ‘ਤੇ ਵਰਤਿਆ ਜਾ ਰਿਹਾ ਹੈ।

ਆਹ ਕਿਸਾਨ ਨੇ ਬਾਦਲਾਂ ਅੱਗੇ ਰੱਖੀ ਵੱਡੀ ਮੰਗ, ਕਹਿੰਦੇ ਸਾਨੂੰ ਅਸਤੀਫ਼ਾ ਨਹੀਂ ਚਾਹੀਦਾ,ਸਾਡੇ ਲਈ ਕਰੋ ਆਹ ਕੰਮ!

ਨਿਯੋਜਕਾਂ ਦੀ ਮੰਗ ਅਤੇ ਪ੍ਰਾਰਥੀਆਂ ਦੀ ਯੋਗਤਾ ਅਨੁਸਾਰ ਕੁਝ ਪ੍ਰਾਰਥੀਆਂ ਦੀ ਇੰਟਰਵਿਊ ਕੰਪਨੀਆਂ ਦੇ ਆਫਿਸ ਵਿੱਚ ਹੀ ਕਰਵਾਏ ਜਾਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕੋਵਿਡ-19 ਦੇ ਮੱਦੇਨਜ਼ਰ ਮਾਸਕ ਅਤੇ ਸੈਨੇਟਾਈਜ਼ਰ ਆਦਿ ਦਾ ਪ੍ਰਬੰਧ ਵੀ ਮੁਕੰਮਲ ਕਰ ਲਿਆ ਗਿਆ ਹੈ। ਚਾਹਵਾਨ ਪ੍ਰਾਰਥੀ ਇਨ੍ਹਾਂ ਰੋਜ਼ਗਾਰ ਮੇਲਿਆਂ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button