Breaking NewsD5 specialNewsPress NotePunjab

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਫਸਲ ਦੀ ਆਮਦ ਵਧੀ- ਖਰੀਦ ਤੇ ਚੁਕਾਈ ਵਿਚ ਆਈ ਤੇਜ਼ੀ

ਮੰਡੀਆਂ 239174 ਮੀਟਰਕ ਟਨ ਕਣਕ ਦੀ ਆਮਦ ਤੇ 222366 ਮੀਟਰਕ ਟਨ ਦੀ ਹੋਈ ਖਰੀਦ

ਗੁਰਦਾਸਪੁਰ : ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਮੌਸ਼ਮ ਦੇ ਸਾਫ ਹੋਣ ਤੋਂ ਬਾਅਦ ਫਸਲ ਦੀ ਆਮਦ ਵਿਚ ਤੇਜ਼ੀ ਆਈ ਹੈ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਫਸਲ ਦੀ ਖਰੀਦ ਤੇ ਚੁਕਾਈ ਦੇ ਕੀਤੇ ਪੁਖਤਾ ਪ੍ਰਬੰਧਾ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਮੋਸਮ ਖਰਾਬ ਹੋਣ ਕਾਰਨ ਪਿਛਲੇ ਦੋ-ਤਿੰਨ ਦਿਨ ਮੰਡੀਆਂ ਵਿਚ ਫਸਲ ਦੀ ਆਮਦ ਪ੍ਰਭਾਵਿਤ ਹੋਈ ਸੀ ਪਰ ਹੁਣ ਦੁਬਾਰਾ ਮੰਡੀਆਂ ਵਿਚ ਫਸਲ ਆਉਣੀ ਸ਼ੁਰੂ ਹੋ ਗਈ ਹੈ ਤੇ ਖਰੀਦ ਏਜੰਸੀਆਂ ਵਿਚ ਨਿਸ਼ਚਿਤ ਸਮੇਂ ਅੰਦਰ ਫਸਲ ਦੀ ਖਰੀਦ ਤੇ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ। ਜ਼ਿਲ੍ਹਾ ਮੰਡੀ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ 239174 ਮੀਟਰਕ ਟਨ ਕਣਕ (24 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 226366 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 68516 ਮੀਟਰਕ ਟਨ, ਮਾਰਕਫੈੱਡ ਵਲੋਂ 61456 ਮੀਟਰਕ ਟਨ, ਪਨਸਪ ਵਲੋਂ 46850 ਮੀਟਰਕ ਟਨ, ਵੇਅਰਹਾਊਸ ਵਲੋਂ 32465 ਅਤੇ ਐਫ.ਸੀ.ਆਈ ਵਲੋਂ 17079 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਮੰਨ ਕੀ ਬਾਤ ਤੋਂ ਬਾਅਦ ਆਹ ਬੰਦੇ ਨੇ ਘੇਰਿਆ ਮੋਦੀ, ਕੈਮਰੇ ਅੱਗੇ ਕਰਤਾ ਮੋਦੀ ਨੂੰ ਸਿੱਧਾ ਚੈਲੰਜ!

ਉਨਾਂ ਦੱਸਿਆ ਕਿ ਕਿਸਾਨਾਂ ਨੂੰ 240 ਕਰੋੜ 33 ਲੱਖ ਰੁਪਏ ਦੀ ਉਨਾਂ ਦੇ ਖਾਤੇ ਵਿਚ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ । ਬਾਰਸ਼ ਕਾਰਨ ਫਸਲ ਦੀ ਚੁਕਾਈ ਪ੍ਰਭਾਵਿਤ ਹੋਈ ਸੀ ਤੇ 36 ਫੀਸਦ ਫਸਲ ਦੀ ਚੁਕਾਈ ਹੋ ਸਕੀ ਸੀ ਪਰ ਹੁਣ ਮੰਡੀਆਂ ਵਿਚ ਫਸਲ ਦੀ ਚੁਕਾਈ ਵਿਚ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਮੰਡੀਆਂ ਵਿਚ ਆਉਣ ਵਾਲੀ ਫਸਲ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾਲ ਆਵੇ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ। ਉਨਾਂ ਅੱਗੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button