Breaking NewsD5 specialIndiaNewsPunjab

ਜ਼ਿਲ੍ਹੇ ਦੀਆਂ ਮੰਡੀਆਂ ‘ਚ 7 ਲੱਖ 50 ਹਜ਼ਾਰ 273 ਮੀਟਰਿਕ ਕਣਕ ਦੀ ਆਮਦ

-ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ 1015.21 ਕਰੋੜ ਦੀ ਅਦਾਇਗੀ-ਡਿਪਟੀ ਕਮਿਸ਼ਨਰ
-ਹੁਣ ਤੱਕ 7 ਲੱਖ 49 ਹਜ਼ਾਰ 007 ਮੀਟਰਿਕ ਟਨ ਕਣਕ ਦੀ ਖਰੀਦ

ਪਟਿਆਲਾ, 4 ਮਈ (d5 ਬਯੂਰੋ) : ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਖਰੀਦ ਦਾ ਕੰਮ ਬਿਲਕੁਲ ਤਸੱਲੀਬਖ਼ਸ਼ ਚੱਲ ਰਿਹਾ ਹੈ ਜਦੋਂਕਿ ਖਰੀਦੀ ਕਣਕ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 1015.21 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਮੰਡੀਆਂ ਵਿੱਚ 4 ਮਈ ਦੀ ਸ਼ਾਮ ਤੱਕ 7 ਲੱਖ 50 ਹਜ਼ਾਰ 273 ਮੀਟਰਿਕ ਕਣਕ ਦੀ ਆਮਦ ਹੋਈ ਹੈ ਜਦਕਿ 7 ਲੱਖ 49 ਹਜ਼ਾਰ 007 ਮੀਟਿਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਅੱਜ ਜ਼ਿਲ੍ਹੇ ਵਿੱਚ 15595 ਮੀਟਰਿਕ ਟਨ ਦੀ ਆਮਦ ਅਤੇ 15758 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 213116 ਮੀਟਰਿਕ ਟਨ, ਮਾਰਕਫੈਡ ਵੱਲੋਂ 165016 ਮੀਟਰਿਕ ਟਨ, ਪਨਸਪ ਵੱਲੋਂ 175546 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 110202 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 83652 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button