D5 specialNewsPunjabUncategorized

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 65 ਹਜ਼ਾਰ 303 ਮੀਟਰਕ ਟਨ ਝੋਨੇ ਦੀ ਹੋਈ ਖਰੀਦ : ਜੌਹਲ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ :

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 67 ਹਜ਼ਾਰ 215 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 65 ਹਜ਼ਾਰ 303 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ 43 ਹਜ਼ਾਰ 325 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ।

ਪੂਰਾ ਭਖਿਆ ਕਿਸਾਨ ਸੰਘਰਸ਼, ਅੱਕੇ ਕਿਸਾਨਾਂ ਨੇ ਕਰਤਾ ਨਵਾਂ ਐਲਾਨ!ਮੋਦੀ ਸਰਕਾਰ ਨੂੰ ਹਿਲਾਉਣ ਦੀ ਖਿੱਚੀ ਤਿਆਰੀ!
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 26717 ਮੀਟਰਕ ਟਨ, ਮਾਰਕਫੈਡ ਵੱਲੋਂ 16481 ਮੀਟਰਕ ਟਨ, ਪਨਸਪ ਵੱਲੋਂ 14687 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 7418 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਆਹ ਗਾਇਕ ਨੇ ਸ਼ੰਭੂ ਬੈਰੀਅਰ ‘ਤੇ ਲਾਈ ਐਸੀ ਹੇਕ! ਮੋਦੀ ਤੱਕ ਪਹੁੰਚੀ ਕਿਸਾਨਾਂ ਦੀ ਬਾਤ! ਦਿੱਲੀ ‘ਚ ਮਚਾਈ ਹਲਚਲ!
ਸ਼੍ਰੀਮਤੀ ਜੌਹਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੇਵਲ ਸੁਪਰ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਹੀ ਕਰਵਾਉਣ ਅਤੇ ਸ਼ਾਮ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਰਾਤ ਨੂੰ ਫਸਲ ਕੱਟਣ ਨਾਲ ਜਿਥੇ ਉਸ ਵਿੱਚ ਨਮੀਂ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਵੱਧ ਹੁੰਦੀ ਹੈ । ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਕਿਉਂਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button