PunjabBreaking NewsD5 specialIndia

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4735 ਮੀਟਰਕ ਟਨ ਝੋਨੇ ਦੀ ਆਮਦ : ਜੌਹਲ

ਫ਼ਤਹਿਗੜ੍ਹ ਸਾਹਿਬ, 01 ਅਕਤੂਬਰ:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ  ਹੁਣ ਤੱਕ 4735 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2435 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 1432 ਮੀਟਰਕ ਟਨ, ਮਾਰਕਫੈਡ ਵੱਲੋਂ 453 ਮੀਟਰਕ ਟਨ, ਪਨਸਪ ਵੱਲੋਂ 206 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 344 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

🔴 LIVE 🔴 ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਗੱਡੇ ਪੱਕੇ ਟੈਂਟ,ਦੇਖੋ ਮੌਕੇ ਦੀਆਂ ਤਸਵੀਰਾਂ!

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਸਭ ਤੋਂ ਜਿਆਦਾ ਨੁਕਸਾਨ ਕਿਸਾਨ ਦਾ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਅੱਗ ਲਗਾਉਣ ਨਾਲ ਉਠਦੇ ਧੂੰਏ ਕਾਰਨ ਮਨੁੱਖੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਕਈ ਬਿਮਾਰੀਆਂ ਲੱਗਣ ਦਾ ਖਦਸਾ ਬਣਿਆਂ ਰਹਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਮਾਰੇ ਜਾਂਦੇ ਹਨ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਐਸ.ਐਮ.ਐਸ. ਪ੍ਰਣਾਲੀ ਤੋਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ‘ਤੇ ਵੀ ਪਾਬੰਦੀ ਲਗਾਈ ਹੋਈ ਹੈ ਇਸ ਲਈ ਕਿਸਾਨ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਝੋਨੇ ਦੀ ਕਟਾਈ ਸਿਰਫ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀ ਕੰਬਾਇਨ ਤੋਂ ਹੀ  ਕਰਵਾਈ ਜਾਵੇ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਸਾਰੀਆਂ ਸਾਵਧਾਨੀਆਂ ਦੀ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button