Breaking NewsD5 specialNewsPunjab

ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਚ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਜਨ

ਜਿ਼ਲ੍ਹੇ ਵਿੱਚ ਹੁਣ ਤੱਕ 1738 ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ

ਕੋਰੋਨਾ ਮਹਾਂਮਾਰੀ ਦਾ ਛੇਤੀ ਪਤਾ ਚੱਲਣ ‘ਤੇ ਇਲਾਜ ਹੁੰਦਾ ਹੈ ਸੌਖਾਲਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਟੈਸਟਿੰਗ ਦੇ ਕੈਂਪਾਂ ਵਿੱਚ ਪੋਜੇਟਿਵ ਕੇਸਾਂ ਵਿੱਚ ਆਈ ਕਮੀ

ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅੱਗੇ ਆ ਕੇ ਆਪਣਾ ਟੈਸਟ ਕਰਵਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ : ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਕੋਰੋਨਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਹਰੇਕ ਵਰਗ ਦੇ ਲੋਕ ਇਸ ਵਿੱਚ ਸਹਿਯੋਗ ਦੇਣ ਕਿਉਂਕਿ ਕਿਸੇ ਵੀ ਚੁਣੋਤੀ ਦੇ ਖਾਤਮੇ ਲਈ ਸਭ ਦਾ ਇੱਕ ਜੁੱਟ ਹੋਣਾ ਅਤਿ ਜਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਬ੍ਰਾਹਮਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਏ ਕੋਰੋਨਾ ਟੈਸਟਿੰਗ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਟੈਸਟਿੰਗ ਦੇ ਕੈਂਪਾਂ ਵਿੱਚ ਪੋਜੇਟਿਵ ਦੇ ਮਰੀਜਾਂ ਵਿੱਚ ਕਾਫੀ ਕਮੀਂ ਆਈ ਹੈ ਜਿਸ ਤੋਂ ਕਿਹਾ ਜਾ ਸਕਦਾ ਹੈ ਕਿ ਇਸ ਮਹਾਂਮਾਰੀ ਦਾ ਛੇਤੀ ਹੀ ਖ਼ਾਤਮਾ ਹੋ ਸਕਦਾ ਹੈ।
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਆਪਣਾ ਕੋਰੋਨਾ ਦਾ ਟੈਸਟ ਕਰਵਾਉਣ ਕਿਉਂਕਿ ਜੇਕਰ ਇਸ ਬਿਮਾਰੀ ਦਾ ਛੇਤੀ ਪਤਾ ਚੱਲ ਜਾਵੇ ਤਾਂ ਇਸ ਦਾ ਇਲਾਜ ਵੀ ਸੌਖਾਲਾ ਹੋ ਜਾਂਦਾ ਹੈ ਅਤੇ ਬਿਮਾਰੀ ਦੇ ਪਤਾ ਚੱਲਣ ਵਿੱਚ ਦੇਰੀ ਹੋਣ ਨਾਲ ਗੰਭੀਰ ਸਮੱਸਿਆ ਬਣ ਸਕਦੀ ਹੈ।

ਲਓ ਕਿਸਾਨਾਂ ਨੇ ਮੋਦੀ ਨੂੰ ਛੱਡ ਅੱਜ ਘੇਰਿਆ ਰਾਹੁਲ ਗਾਂਧੀ!ਦੇਖੋ ਕਿਵੇਂ ਬਣਾਈ ਰੇਲ!

ਉਨ੍ਹਾਂ ਕਿਹਾ ਕਿ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਕੋਵਿਡ-19 ਦੇ ਰੂਪ ਵਿੱਚ ਸਾਡੇ ਸਾਹਮਣੇ ਆਈ ਇਸ ਚੁਣੋਤੀ ਦਾ ਮਿਲ ਜੁਲ ਕੇ ਟਾਕਰਾ ਕੀਤਾ ਜਾਵੇ ਅਤੇ ਇਸ ਮਹਾਂਮਾਰੀ ਦਾ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਂਮਾਰੀ ਦੇ ਖਾਤਮੇ ਲਈ ਸ਼ੁਰੂ ਕੀਤਾ ਮਿਸ਼ਨ ਫ਼ਤਹਿ ਇਸ ਬਿਮਾਰੀ ਦੇ ਖਾਤਮੇ ਵਿੱਚ ਕਾਰਗਾਰ ਸਾਬਤ ਹੋ ਸਕਦਾ ਹੈ।

🔴Live | ਸ਼ੰਭੂ ਬੈਰੀਅਰ ‘ਤੇ ਪਹੁੰਚੇ ਸਿੰਘਾਂ ਦਾ ਵੱਡਾ ਐਲਾਨ! ਕਿਸਾਨਾਂ ਅੱਗੇ ਝੁਕੇ ਅਕਾਲੀ !

ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਵੇਖਿਆ ਗਿਆ ਹੈ ਕਿ ਕੋਰੋਨਾ ਪੋਜੇਟਿਵ ਆਏ ਵਿਅਕਤੀ ਆਪਣੇ ਸੰਪਰਕ ਵਿੱਚ ਆਏ ਵਿਅਕਤੀਆਂ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਨਹੀਂ ਦਿੰਦੇ ਜਿਸ ਕਾਰਨ ਇਸ ਬਿਮਾਰੀ ਦੇ ਖਾਤਮੇ ਵਿੱਚ ਦਿੱਕਤ ਪੇਸ਼ ਆ ਸਕਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਕੋਰੋਨਾ ਪੋਜੇਟਿਵ ਆਉਂਦਾ ਹੈ ਤਾਂ ਉਸ ਨੂੰ ਆਪਣੇ ਸੰਪਰਕ ਵਿੱਚ ਆਏ ਵਿਅਕਤੀਆਂ ਬਾਰੇ ਵੀ ਪ੍ਰਸ਼ਾਸਨ ਨੂੰ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਪਤਾ ਲਗਾ ਕੇ ਇਸ ਬਿਮਾਰੀ ਦਾ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਹੁਣ ਤੱਕ 41084 ਸੈਂਪਲ ਇਕੱਤਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 38,881 ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂ ਕਿ 1738 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਉਹ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਮੌਕੇ ਵਾਰਡ ਕੌਂਸਲਰ ਸ਼੍ਰੀ ਜਗਜੀਤ ਸਿੰਘ ਕੋਕੀ ਤੋ. ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button