IndiaTop News

ਜ਼ੰਮੂ ਕਸ਼ਮੀਰ ਦੇ DG Jail Hemant Lohia ਦਾ ਕਤਲ, ਨੌਕਰ ਫ਼ਰਾਰ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ‘ਚ ਸੋਮਵਾਰ ਦੇਰ ਰਾਤ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਜੇਲ) ਹੇਮੰਤ ਲੋਹੀਆ ਦਾ ਉਨ੍ਹਾਂ ਦੇ ਘਰ ਵਿੱਚ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਅੱਤਵਾਦੀ ਸੰਗਠਨ ਪੀਏਐਫਐਫ (Peoples Anti Fascist Force) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਇੱਕ ਕਥਿਤ ਪੱਤਰ ਸਾਹਮਣੇ ਆਇਆ ਹੈ। PAFF ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਹੈ।

Khabran Da Sira : ਖੇਤੀ ਮੰਤਰੀ ਦਾ ਅਸਤੀਫ਼ਾ, ਸਪੀਕਰ ਦੀ ਗ੍ਰਿਫ਼ਤਾਰੀ! ਫਸਿਆ ‘ਆਪ’ ਪ੍ਰਧਾਨ | D5 Channel Punjabi

ਹਾਲਾਂਕਿ ਇਸ ਘਟਨਾ ਤੋਂ ਬਾਅਦ ਹੇਮੰਤ ਲੋਹੀਆ ਦਾ ਘਰੇਲੂ ਨੌਕਰ ਵੀ ਫਰਾਰ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੰਮੂ ਖੇਤਰ) ਮੁਕੇਸ਼ ਸਿੰਘ ਨੇ ਦੱਸਿਆ ਕਿ ਘਰੇਲੂ ਸਹਾਇਕ ਘਟਨਾ ਤੋਂ ਬਾਅਦ ਤੋਂ ਫਰਾਰ ਹੈ। ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਡੀਜੀਪੀ ਤੋਂ ਹੇਮੰਤ ਲੋਹੀਆ ਕਤਲ ਮਾਮਲੇ ਦੀ ਪੂਰੀ ਰਿਪੋਰਟ ਲਈ। ਇਸ ਦੇ ਨਾਲ ਹੀ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੇ ਨਿਰਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button