Breaking NewsD5 specialNewsPunjab

ਫ਼ਤਹਿਗੜ੍ਹ ਸਾਹਿਬ ਵਿਖੇ ਖਿਡਾਰੀਆਂ ਨੂੰ ਜਲਦ ਮਿਲੇਗਾ ਸਕੇਟਿੰਗ ਰਿੰਗ

ਫ਼ਤਹਿਗੜ੍ਹ ਸਾਹਿਬ, 19 ਅਪਰੈਲ

ਫ਼ਤਹਿਗੜ੍ਹ ਸਾਹਿਬ ਸਥਿਤ ਸਕੇਟਿੰਗ ਰਿੰਗ, ਜੋ ਕਿ ਕਾਫੀ ਸਮੇਂ ਤੋਂ ਬੰਦ ਪਿਆ ਸੀ, ਛੇਤੀ ਹੀ ਕਾਇਆ ਕਲਪ ਉਪਰੰਤ ਖਿਡਾਰੀਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਨਾਲ ਦੇ ਖਿਡਾਰੀਆਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਬੱਚਤ ਭਵਨ ਨੇੜੇ ਸਥਿਤ ਸਕੇਟਿੰਗ ਰਿੰਗ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਖਿਡਾਰੀ ਦਾ ਸਰੀਰ ਮਜ਼ਬੂਤ ਹੁੰਦਾ ਹੈ, ਉਥੇ ਉਹ ਮਾਨਸਿਕ ਰੂਪ ਵਿੱਚ ਮਜ਼ਬੂਤ ਹੁੰਦਾ ਹੈ ਤੇ ਉਸ ਵਿੱਚ ਹੋਰਨਾਂ ਵਿਅਕਤੀਆਂ ਦੇ ਮੁਕਾਬਲੇ ਹਰ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣਾ ਦੀ ਸਮਰੱਥਾ ਵੱਧ ਜਾਂਦੀ ਹੈ। ਇਸ ਦੇ ਨਾਲ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਤਾਕਤ ਵੀ ਖੇਡਾਂ ਸਦਕਾ ਵੱਧਦੀ ਹੈ।

🔴LIVE| ਦਿੱਲੀ ਪੁਲਿਸ ਦਾ ਵੱਡਾ ਫੈਸਲਾ,ਬਾਰਡਰਾਂ ਤੋਂ ਹਟਾਏ ਬੈਰੀਕੇਟ!ਬਾਗੋ-ਬਾਗ ਕਰਤੇ ਦੇਸ਼ ਦੇ ਕਿਸਾਨ

ਇਨ੍ਹਾਂ ਪੱਖਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੀ ਬੱਚਤ ਭਵਨ ਨੇੜੇ ਸਥਿਤ ਸਕੇਟਿੰਗ ਰਿੰਗ ਦੀ ਨੁਹਾਰ ਬਦਲ ਕੇ ਇਸ ਨੂੰ ਖਿਡਾਰੀਆਂ ਨੂੰ ਸਮਰਪਿਤ ਕੀਤਾ ਜਾਵੇਗਾ।

ਸ. ਨਾਗਰਾ ਨੇ ਕਿਹਾ ਕਿ ਇਸ ਇਤਿਹਾਸਕ ਧਰਤੀ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਕੇਵਲ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਨਹੀਂ ਸਗੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਇੱਕ ਵਿਲੱਖਣ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button