Press ReleasePunjabTop News

‘ਫ਼ਰੀਦਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਨਿੰਦਣਯੋਗ’

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾਂ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਿਰਾਂ ਵਿਚਕਾਰ ਵਾਪਰੀ ਮਾਰ ਕੁੱਟਾਈ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾ ਉੱਥੇ ਮੌਜੂਦ ਸਿੱਖਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਝਗੜੇ ਦਾ ਕਾਰਨ ਕੁੱਝ ਵੀ ਹੋਵੇ ਪਰ ਦੋਵੇ ਧਿਰਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਕਿਸੇ ਵੀ ਕੀਮਤ ਤੇ ਆਪਸ ਵਿੱਚ ਲੜਨਾ ਨਹੀਂ ਚਾਹੀਦਾ।

ਮੂਸੇਵਾਲਾ ਦਾ ਕਤਲ ਮਾਮਲਾ, ‘ਆਪ’ ਵਿਧਾਇਕ ਕੋਲੋ ਮਿਲੇ ਹਥਿਆਰ! ਕੈਪਟਨ ਨੇ ਖੇਡਿਆ ਨਵਾਂ ਸਿਆਸੀ ਦਾਅ D5 Channel Punjabi

ਢੀਂਡਸਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਜਿੱਥੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ ਉੱਥੇ ਹੀ ਸਿੱਖਾਂ ਕੌਮ ਦਾ ਅਕਸ ਵੀ ਖਰਾਬ ਹੁੰਦਾ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਦੋਵੇਂ ਧਿਰਾਂ ਨੂੰ ਆਪਸ ਵਿੱਚ ਲੜਨ ਦੀ ਬਜਾਏ ਮਿਲ ਬੈਠ ਕੇ ਸਿੱਖੀ ਸਿਧਾਂਤਾ ਮੁਤਾਬਕ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ ਕਰਕੇ ਵਾਪਰ ਰਹੀਆਂ ਹਨ ਕਿਉਂਕਿ ਪੰਥ ਦੀਆਂ ਸਿਰਮੋਰ ਜਥੇਬੰਦੀਆਂ ਅਤੇ ਸੰਸਥਾਵਾਂ ਵਿੱਚ ਸਿਧਾਂਤਕ ਤੌਰ ਤੇ ਭਰੀ ਗਿਰਾਵਟ ਆ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button