PunjabTop News

ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਤਲਾਸ਼ੀ ਦੌਰਾਨ ਸਿੱਧੂ ਮੂਸੇਵਾਲਾ ਕਤਲ ‘ਚ ਨਾਮਜ਼ਦ ਗੈਂਗਸਟਰ ਮਨਪ੍ਰੀਤ ਮੰਨਾ ਕੋਲੋ ਬਰਾਮਦ ਹੋਏ ਮੋਬਾਇਲ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਲਗਾਤਾਰ ਸੁਰਖਿਆਂ ‘ਚ ਬਣੀ ਹੋਈ ਹੈ।ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਤਲਾਸ਼ੀ ਦੌਰਾਨ ਸਿੱਧੂ ਮੂਸੇਵਾਲਾ ਕਤਲ ‘ਚ ਨਾਮਜ਼ਦ ਗੈਂਗਸਟਰ ਹਵਾਲਾਤੀ ਮਨਪ੍ਰੀਤ ਮੰਨਾ ਅਤੇ ਕਈ ਹੋਰ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਹਨ।

Sangrur News : CM Mann ਦੇ ਘਰ ਅੱਗੇ ਬਣਿਆ Delhi ਬਾਰਡਰ ਵਰਗਾ ਮਾਹੌਲ | Sangrur Protest | D5 Channel Punjabi

ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ ਅਤੇ ਗੈਂਗਸਟਰ ਮਨਪ੍ਰੀਤ ਸਿੰਘ ਮਾਨਾ ਨੇ ਵੀ ਖ਼ੁਦ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਥਾਣਾ ਸਿਟੀ ਵਿੱਚ ਕੇਸ ਦਰਜ ਕੀਤਾ ਗਿਆ ਹੈ।

Kaka Bhaniawala ਦਾ ਚੇਲਾ, ਬਿਲਕੁਲ ਆਪਣੇ ਉਸਤਾਦ ਵਰਗੀ ਆਵਾਜ਼, ਇੰਡਸਟਰੀ ’ਚ ਮਚਾਊ ਧੂਮਾਂ | D5 Channel Punjabi

ਉਥੇ ਹੀ ਥਾਣਾ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਤਲਾਸ਼ੀ ਦੌਰਾਨ ਗੈਂਗਸਟਰ ਹਵਾਲਾਤੀ ਮਨਪ੍ਰੀਤ ਮਾਨਾ ਅਤੇ ਕਈ ਹਵਾਲਾਤੀਆਂ ਅਤੇ ਨਾਮੀ ਵਿਅਕਤੀਆਂ ਕੋਲੋਂ 9 ਮੋਬਾਈਲ ਫੋਨ ਬਰਾਮਦ ਹੋਏ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਮਨਪ੍ਰੀਤ ਮੰਨਾ ਦਾ ਨਾਂਅ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮੁੱਖ ਮੁਲਜ਼ਮਾ ਨੂੰ ਗੱਡੀਆ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button