ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਰੁਪਏ ਸਨਮਾਨ ਰਾਸ਼ੀ: Arvind Kejriwal
Kejriwal ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਪੰਜਵੀਂ ਗਰੰਟੀ
ਪਠਾਨਕੋਟ/ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ Arvind Kejriwal ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ। ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ ਪੁਲੀਸ ਦੇ ਜਵਾਨ ਦੀ ਕਿਸੇ ਵੀ ਓਪਰੇਸ਼ਨ ਵਿੱਚ ਸ਼ਹਾਦਤ ਹੋਣ ‘ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦੇਣ ਲਈ ‘ਆਪ’ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।ਵੀਰਵਾਰ ਨੂੰ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਦੌਰਾਨ Arvind Kejriwal ਨੇ ਆਪਣੀ ਪੰਜਵੀਂ ਗਰੰਟੀ ਦਾ ਐਲਾਨ ਕੀਤਾ।
Khabran Da Sira: ਖੇਤੀ ਕਾਨੂੰਨ ਰੱਦ, ਅੜੇ ਕਿਸਾਨ, ਕੀਤਾ ਵੱਡਾ ਐਲਾਨ, ਬਾਦਲਾਂ ਨੂੰ ਝਟਕਾ, ਬਾਗੀ ਹੋਇਆ ਆਗੂ
Kejriwal ਨੇ ਕਿਹਾ ਕਿ ਇਹ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਭਾਰਤੀ ਫ਼ੌਜ ਵਿੱਚ ਸਭ ਤੋਂ ਜ਼ਿਆਦਾ ਜਵਾਨ ਇਸ ਧਰਤੀ ਤੋਂ ਭਰਤੀ ਹੁੰਦੇ ਹਨ। ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਲਈ ਫ਼ੌਜ ਦੇ ਜਵਾਨ ਅਤੇ ਪੁਲਿਸ ਦੇ ਜਵਾਨ ਕੁਰਬਾਨੀਆਂ ਦਿੰਦੇ ਹਨ ਅਤੇ ਇਨਾਂ ਕੁਰਬਾਨ ਹੋਣ ਵਾਲੇ ਯੋਧਿਆਂ ਦਾ ਸਨਮਾਨ ਕਰਨਾ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। Kejriwal ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੌਜੀ ਜਵਾਨ, ਪੁਲੀਸ ਦੇ ਜਵਾਨ ਅਤੇ ਸਰਕਾਰੀ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋਣ ‘ਤੇ ਉਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੰਦੀ ਹੈ। ਇਸ ਲਈ ਉਨਾਂ (Kejriwal) ਦੀ ਪੰਜਾਬ ਵਾਸੀਆਂ ਨੂੰ ਪੰਜਵੀਂ ਗਰੰਟੀ ਹੈ ਕਿ ਪੰਜਾਬ ਦੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.