Breaking NewsD5 specialIndiaNewsPoliticsPunjab

🔴 LIVE | ਅੱਜ ਦੀਆਂ ਖ਼ਬਰਾਂ- ਪੰਜਾਬੀਆ ਲਈ ਨਵਾਂ ਫ਼ੁਰਮਾਨ, ਸਕੂਲਾਂ ਤੇ ਯੂਨੀਵਰਸਿਟੀਆਂ ਲਈ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ 3 ਮਈ ਤੋਂ ਬਾਅਦ ਦੋ ਹਫਤੇ ਲਈ ਹੋਰ ਕਰਫਿਊ ਲਾਗੂ ਰਹੇਗਾ ਪਰ ਕੱਲ੍ਹ ਤੋਂ ਲੌਕਡਾਊਨ ਦੀਆਂ ਥੋੜੀਆਂ ਬੰਦਸ਼ਾਂ ਜ਼ਰੂਰ ਹਟਾਈਆਂ ਜਾ ਰਹੀਆਂ ਹਨ। ਇਹ ਥੋੜ੍ਹੀਆਂ ਛੋਟਾਂ ਵੀ ਕੋਵਿਡ-19 ਦੇ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਗੈਰ ਸੀਮਤ ਤੇ ਗੈਰ ਰੈਡ ਜ਼ੋਨਾਂ ਲਈ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕੋਵਿਡ ਦੀ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ ‘ਤੇ ਇਹ ਜ਼ਰੂਰੀ ਹੈ ਕਿ ਲੌਕਡਾਊਨ ਦੀਆਂ ਬੰਦਸ਼ਾਂ ਹਾਲੇ ਥੋੜਾਂ ਸਮਾਂ ਹੋਰ ਜਾਰੀ ਰੱਖੀਆਂ ਜਾਣ।

Punjab Big News | ਕਰੋਨਾ ਵਾਇਰਸ – ਪੰਜਾਬ ‘ਚ ਮੌਤਾਂ ਦਾ ਵੱਡਾ ਖ਼ੁਲਾਸਾ | Curfew

ਪੰਜਾਬ ਵਿੱਚ ਕਰਫਿਊ/ਲੌਕਡਾਊਨ ਹੁਣ 17 ਮਈ ਤੱਕ ਜਾਰੀ ਰਹੇਗਾ ਪਰ ਇਸ ਦੇ ਨਾਲ ਹੀ ਕੱਲ੍ਹ ਤੋਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ ਥੋੜ•ੀਆਂ ਛੋਟਾਂ ਜ਼ਰੂਰ ਮਿਲਣਗੀਆਂ। ਸੀਮਤ ਅਤੇ ਰੈਡ ਜ਼ੋਨ ਵਾਲੇ ਖੇਤਰਾਂ ਵਿੱਚ ਪਹਿਲਾਂ ਵਾਂਗ ਹੀ ਲੌਕਡਾਊਨ ਦੀਆਂ ਬੰਦਸ਼ਾਂ ਮੁਕੰਮਲ ਤੌਰ ‘ਤੇ ਸਖਤੀ ਨਾਲ ਲਾਗੂ ਰਹਿਣਗੀਆਂ। ਸੂਬੇ ਦੇ ਲੋਕਾਂ ਦੇ ਨਾਮ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਦੋ ਹਫਤਿਆਂ ਬਾਅਦ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਮਹਾਮਾਰੀ ਕੰਟਰੋਲ ਵਿੱਚ ਰਹੀ ਤਾਂ ਹੋਰ ਢਿੱਲਾਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ। ਮੁੱਖ ਮੰਤਰੀ ਵੱਲੋਂ ਥੋੜ੍ਹੀਆਂ ਰਾਹਤਾਂ ਦੇਣ ਦੇ ਕੀਤੇ ਐਲਾਨ ਤਹਿਤ ਕੁਝ ਦੁਕਾਨਾਂ ਨੂੰ ਸਬੰਧਤ ਖੇਤਰਾਂ ਵਿੱਚ ਰੋਟੇਸ਼ਨ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ।

Rishi Kapoor Death: बॉलीवुड एक्टर ऋषि कपूर का 67 साल की उम्र में निधन | Bollywood | Irrfan Khan

ਇਹ ਦੁਕਾਨਾਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ 50 ਫੀਸਦੀ ਸਟਾਫ ਸਮਰੱਥਾ ਨਾਲ ਖੋਲ੍ਹੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੇ ਦਿੱਤੇ ਗਏ ਹਨ ਕਿ ਉਹ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਦੁਕਾਨਾਂ ਨੂੰ ਖੋਲ੍ਹਣ ਲਈ ਦੀ ਰੋਟੇਸ਼ਨਲ ਸਮਾਂ ਸਾਰਣੀ ਬਣਾ ਲੈਣ। ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਲਾਗੂ ਹੋਣ ਦੇ ਚਾਰ ਦਿਨ ਬਾਅਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ/ਕਰਫਿਊ ਸਵੇਰੇ 11 ਵਜੇ ਤੋਂ ਪਹਿਲਾਂ ਵਾਂਗ ਜਾਰੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਤੈਅ ਸਮੇਂ ਤੱਕ ਆਪਣੇ ਘਰਾਂ ਵਿੱਚ ਪਰਤ ਜਾਇਆ ਕਰਨ। ਛੋਟ ਵਾਲੇ ਸਮੇਂ ਦੌਰਾਨ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਮਾਸਕ ਪਹਿਨਣਾ ਅਤੇ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾਈ ਰੱਖਣੀ ਹੋਵੇਗੀ।

🔴 LIVE | Today News| ਅੱਜ ਦੀਆਂ ਖ਼ਬਰਾਂ- ਪੰਜਾਬੀਆ ਲਈ ਨਵਾਂ ਫ਼ੁਰਮਾਨ, ਸਕੂਲਾਂ ਤੇ ਯੂਨੀਵਰਸਿਟੀਆਂ ਲਈ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਸਹੂਲਤ ਲਈ ਦਿੱਤੀ ਗਈ ਹੈ। ਉਹ ਇਸ ਰਾਹਤ ਦੇ ਸਮੇਂ ਦੌਰਾਨ ਦੋਸਤਾਂ ਜਾਂ ਹੋਰਨਾਂ ਨੂੰ ਨਾ ਮਿਲਣ। ਉਨ੍ਹਾਂ ਕਿਹਾ ਕਿ ਜੇ ਹਫਤਿਆਂ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਤਾਂ ਅਸੀਂ ਹੋਰ ਕਦਮ ਚੁੱਕ ਸਕਦੇ ਹਨ। ਮੁੱਖ ਮੰਤਰੀ ਵੱਲੋਂ ਐਲਾਨੀ ਸੀਮਿਤ ਢਿੱਲ ਵਿੱਚ ਭਲਕ ਤੋਂ ਮਲਟੀ ਬਰਾਂਡ ਤੇ ਸਿੰਗਲ ਬਰਾਂਡ ਮਾਲਜ਼ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਵਰਕਰਾਂ ਦੀ 50 ਫੀਸਦੀ ਗਿਣਤੀ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ•ਣ ਦੀ ਇਜਾਜ਼ਤ ਦਿੱਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਕ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਵਿੱਚ ਸਾਰੀਆਂ ਇਕੱਲੀਆਂ ਦੁਕਾਨਾਂ, ਨੇਬਰਹੁੱਡ ਸ਼ਾਪਜ਼ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਦੁਕਾਨਾਂ ਨੂੰ ਖੋਲ੍ਹਣ ਦੀ ਵੀ ਆਗਿਆ ਦਿੱਤੀ ਗਈ ਹੈ।

ਇਨ੍ਹਾਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸੈਲੂਨ, ਹਜ਼ਾਮਤ ਕਰਨ ਵਾਲੀਆਂ ਦੁਕਾਨਾਂ ਆਦਿ ਸੇਵਾਵਾਂ ਬੰਦ ਰਹਿਣਗੀਆਂ। ਇਸੇ ਤਰ੍ਹਾਂ ਲੌਕਡਾਊਨ ਦੇ ਸਮੇਂ ਦੌਰਾਨ ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਹੋਵੇਗੀ। ਉਦਯੋਗ ਨੂੰ ਖੋਲ੍ਹਣ ਲਈ ਆਪਣੀ ਸਰਕਾਰ ਦੀ ਦਿਲਚਸਪੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਜਿਹੜੇ ਉਦਯੋਗ ਕਾਮਿਆਂ ਦੇ ਰਹਿਣ-ਸਹਿਣ ਦਾ ਬੰਦੋਬਸਤ ਕਰ ਸਕਦੇ ਹੋਣ ਜਾਂ ਫਿਰ ਕਾਮੇ ਨਾਲ ਲਗਦੇ ਇਲਾਕਿਆਂ ਤੋਂ ਆਉਂਦੇ ਹਨ, ਨੂੰ ਆਪਣੇ ਯੂਨਿਟ ਚਲਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਅਰਚਥਾਰੇ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ।

SRI HAZOOR SAHIB ਤੋਂ ਪਹੁੰਚੀ ਸੰਗਤ ਨਾਲ ਪ੍ਰਸ਼ਾਸਨ ਨੇ ਕੀਤਾ ਅਜਿਹਾ ਕੰਮ, ਫਿਰ ਜੋ ਹੋਇਆ ਤੁਸੀਂ ਆਪ ਦੇਖ ਲਓ

ਲੌਕਡਾਊਨ ਦੇ ਸਮੇਂ ਦੌਰਾਨ ਬਾਹਰਲੇ ਸੂਬਿਆਂ ਵਿੱਚ ਵੱਡੀ ਗਿਣਤੀ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੂੰ ਵਾਪਸ ਲਿਆਉਣਾ ਉਨ੍ਹਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਪਰ ਇਨ੍ਹਾਂ ਨੂੰ 21 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਦੇ ਏਕਾਂਤਵਾਸ ਲਈ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਐਨ.ਆਰ.ਆਈਜ਼ ਦੀ ਘਰ ਵਾਪਸੀ ਦੌਰਾਨ ਪੰਜਾਬ ਵਿੱਚ ਸਮੱਸਿਆ ਗੰਭੀਰ ਹੋਈ ਸੀ ਅਤੇ ਇਸ ਤੋਂ ਬਾਅਦ ਨਿਜ਼ਾਮੂਦੀਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਸੂਬੇ ਵਿੱਚ ਵਾਪਸੀ ਹੋਣ ‘ਤੇ ਇਹ ਸਮੱਸਿਆ ਹੋਰ ਵਧ ਗਈ ਸੀ।

CAPTAIN ਦੇ ਸ਼ਹਿਰ ‘ਚ ਵਧੀ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ, ਤਾਜ਼ਾ UPDATE ! D5 Channel Punjabi

ਉਨ੍ਹਾਂ ਕਿਹਾ ਕਿ ਸੂਬਾ ਇਹ ਸਹਿਣ ਨਹੀਂ ਕਰ ਸਕਦਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨਾਲ ਹਾਲਾਤ ਇਕ ਵਾਰ ਫੇਰ ਬੇਕਾਬੂ ਹੋ ਜਾਣ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਆਪਣੇ ਘਰ ਆਉਣ ਵਾਲਿਆਂ ਨੂੰ ਏਕਾਂਤਵਾਸ ਵਿੱਚ ਰੱਖਣਾ ਲੋਕਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੀ ਗਈ ਰਾਹਤ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਜੋ ਪਿਛਲੇ 38 ਦਿਨਾਂ ਤੋਂ ਕਰਫਿਊ ਦੀਆਂ ਵੱਖ-ਵੱਖ ਬੰਦਸ਼ਾਂ ‘ਚ ਰਹਿ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਲਈ ਇਸ ਨੂੰ ਔਖਾ ਸਮਾਂ ਦੱਸਿਆ ਜਿਨ੍ਹਾਂ ਨੇ ਆਪਣੇ ਲਈ, ਪਰਿਵਾਰਾਂ ਅਤੇ ਸੂਬੇ ਲਈ ਵੱਡੀ ਕੁਰਬਾਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਨੂੰ ਕਾਬੂ ਕਰਨਾ ਲਾਜ਼ਮੀ ਹੈ ਜਿਸ ਨਾਲ ਸੂਬੇ ਵਿੱਚ ਹੁਣ ਤੱਕ 330 ਵਿਅਕਤੀ ਪ੍ਰਭਾਵਿਤ ਹੋਏ ਹਨ।

ਵੋਟਾਂ ਪਿੱਛੇ ਲੜਨ ਵਾਲੇ ਦੇਖਣ ਇਹ VIDEO, ਕਾਂਗਰਸ ਤੇ ਭਾਜਪਾ ਦੇ MP ਹੋਏ ਇੱਕ, ਘੁੱਟ-ਘੁੱਟ ਪਾਈਆਂ ਜੱਫੀਆਂ

ਕੋਰੋਨਾਵਾਇਰਸ ਨੂੰ ਲੰਮੀ ਲੜਾਈ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਵੱਖ-ਵੱਖ ਮਾਹਿਰਾਂ ਦੀ ਇਸ ਬਾਰੇ ਵੱਖੋ-ਵੱਖ ਰਾਏ ਹੈ ਪਰ ਅਜਿਹੇ ਸੰਕੇਤ ਮਿਲਦੇ ਹਨ ਕਿ ਕੋਰੋਨਾਵਾਇਰਸ ਦਾ ਸੰਕਟ ਜੁਲਾਈ/ਅਗਸਤ ਤੱਕ ਜਾਂ ਇੱਥੋਂ ਤੱਕ ਸਤੰਬਰ ਤੱਕ ਜਾਰੀ ਰਹੇਗਾ। ਕੋਰੋਨਾਵਾਇਰਸ ਦੀ ਮਾਰ ਤੋਂ ਕਿਸੇ ਵੀ ਮੁਲਕ ਦੇ ਨਾ ਬਚਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਰੋਗ ਨਾਲ ਵਿਸ਼ਵ ਭਰ ਵਿੱਚ ਵੱਡੀ ਪੱਧਰ ‘ਤੇ ਜਾਨਾਂ ਗਈਆਂ ਹਨ ਅਤੇ ਇਕੱਲੇ ਅਮਰੀਕਾ ਵਿੱਚ ਲਗਪਗ 50000 ਮੌਤਾਂ ਹੋਈਆਂ ਹਨ ਅਤੇ ਹੁਣ ਤੱਕ 10 ਲੱਖ ਕੇਸ ਸਾਹਮਣੇ ਆਏ ਹਨ। ਉਨਨਹਾਂ ਨੇ ਇੰਗਲੈਂਡ, ਜਰਮਨੀ ਅਤੇ ਕੈਨੇਡਾ ਦੀਆਂ ਮਿਸਾਲਾਂ ਦਿੰਦਿਆਂ ਲਗਾਤਾਰ ਚੌਕਸ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ।

https://www.youtube.com/watch?v=cfHqno6Jy6Q

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button