Breaking NewsD5 specialIndiaNewsPunjab

🔴 LIVE | ਵੱਡੀਆਂ ਖ਼ਬਰਾਂ – ਪੰਜਾਬ ‘ਵ ਵਧਿਆ Lockdown | ਕਰਫਿਊ ਦਾ ਸਮਾਂ ਬਦਲਿਆ Call – 0175-5000156

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਲਾਕਡਾਊਨ ਨੂੰ 30 ਜੂਨ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁਝ ਹੋਰ ਢਿੱਲ ਦੇਣ ਦਾ ਵੀ ਐਲਾਨ ਕੀਤਾ ਹੈ। ਭਾਵੇਂ ਮਾਹਿਰਾਂ ਨੇ ਪ੍ਰਾਹੁਣਚਾਰੀ ਉਦਯੋਗ ਅਤੇ ਮਾਲਜ਼ ਖੋਲ੍ਹਣ ਵਿਰੁੱਧ ਸਲਾਹ ਦਿੱਤੀ ਹੈ ਪਰ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲਾਕਡਾਊਨ 5.0 ਲਈ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ‘ਚ ਰੱਖਦੇ ਹੋਏ ਅਗਲਾ ਕਦਮ ਚੁੱਕਿਆ ਜਾਵੇਗਾ।ਮੁੱਖ ਮੰਤਰੀ ਨੇ ਅੱਜ ਕੈਬਨਿਟ ਮੰਤਰੀਆਂ ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਸੀਨੀਅਰ ਅਧਿਕਾਰੀਆਂ ਸਮੇਤ ਸਿਹਤ ਮਾਹਿਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਬਾਰੇ ਜ਼ਮੀਨੀ ਸਥਿਤੀ ਦਾ ਪਤਾ ਲਗਾਉਣ ਤੋਂ ਬਾਅਦ ਫ਼ੈਸਲੇ ਦਾ ਐਲਾਨ ਕੀਤਾ।

ਥਾਣੇ ‘ਚ ਨੰਗਾ ਕਰਨ ਵਾਲੇ SHO Baljinder Singh ਬਾਰੇ ਨਵੇਂ ਖ਼ੁਲਾਸੇ | ਪੱਤਰਕਾਰ ਨੂੰ ਵੀ ਨੰਗਾ ਕਰਕੇ ਬਣਾਈ ਵੀਡੀਓ

ਇਹ ਕਦਮ 31 ਮਈ ਤੋਂ ਬਾਅਦ ਲਾਕਡਾਊਨ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਲੀਹ ‘ਤੇ ਹੋਵੇਗਾ। ਇਸ ਮਗਰੋਂ ਹਫ਼ਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਕੈਪਟਨ ਨੇ ਕਿਹਾ ਕਿ ਕੋਵਿਡ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਪੰਜਾਬੀਆਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਖ਼ਤ ਕਦਮ ਚੁੱਕਣੇ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੋੜਵੰਦਾਂ ਅਤੇ ਗ਼ਰੀਬਾਂ ਜੋ ਮਾਸਕ ਨਹੀਂ ਖ਼ਰੀਦ ਸਕਦੇ, ਨੂੰ ਰਾਸ਼ਨ ਕਿੱਟਾਂ ਦੇ ਨਾਲ ਮਾਸਕ ਵੰਡਣ ਲਈ ਤੁਰੰਤ ਲੋੜੀਂਦੇ ਕਦਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਰਾਤ ਦੇ ਕਰਫਿਊ ਦਾ ਸਮਾਂ ਬਦਲਿਆ
ਦੇਸ਼ ‘ਚ ਅਜੇ ਵੀ ਰਾਤ ਦਾ ਕਰਫਿਊ ਜਾਰੀ ਰਹੇਗਾ। ਇਸ ਦੇ ਲਈ ਸਮਾਂ ਬਦਲਿਆ ਗਿਆ ਹੈ। ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਗ਼ੈਰ-ਜ਼ਰੂਰੀ ਕੰਮ ਤੋਂ ਬਾਹਰ ਨਿਕਲਣ ‘ਤੇ ਰੋਕ ਰਹੇਗੀ।

https://www.youtube.com/watch?v=O_NwMLGlFL0

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button