Breaking NewsD5 specialNewsPoliticsPunjab

🔴 LIVE 🔴ਸਵੇਰੇ ਹੀ ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ਕਿਸਾਨਾਂ ਤੋਂ ਡਰਿਆ ਨਰਿੰਦਰ ਮੋਦੀ ! ਕੀਤੀ ਮੀਟਿੰਗ?

ਨਾਭਾ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਨ੍ਹਾਂ ਤੇ ਸਕਾਲਰਸ਼ਿਪ ਫੀਸ ਘੁਟਾਲੇ ਦੇ ਇਲਜ਼ਾਮ ਲੱਗੇ ਸੀ ਅਤੇ ਵਿਰੋਧੀਆਂ ਵੱਲੋਂ ਕੈਬਨਿਟ ਮੰਤਰੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ ਪਰ ਉਸ ਮਾਮਲੇ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੇ ਮੀਡੀਆ ਸਾਹਮਣੇ ਵਿਰੋਧੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਮੰਤਰੀ ਜੀ ਨੇ ਕਿਹਾ ਕਿ ਇਹ ਤਾਂ ਵਿਰੋਧੀਆਂ ਦੀ ਚਾਲ ਸੀ ਪਰ ਹੁਣ ਉਨ੍ਹਾਂ ਸਾਹਮਣੇ ਸਾਰਾ ਸੱਚ ਆ ਗਿਆ ਹੈ।

🔴Live | ਸ਼ੰਭੂ ਬੈਰੀਅਰ ‘ਤੇ ਪਹੁੰਚੇ ਸਿੰਘਾਂ ਦਾ ਵੱਡਾ ਐਲਾਨ! ਕਿਸਾਨਾਂ ਅੱਗੇ ਝੁਕੇ ਅਕਾਲੀ !

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਵਜੋਤ ਸਿੰਘ ਬਾਰੇ ਬੋਲਦਿਆ ਕਿਹਾ ਕਿ ਨਵਜੋਤ ਸਿੱਧੂ ਦੇ ਨਾਲ ਨਾਲ ਪਾਰਟੀ ਦਾ ਹਰ ਇੱਕ ਲੀਡਰ ਪੰਜਾਬ ਦਾ ਭਵਿੱਖ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਰਾਹੁਲ ਗਾਂਧੀ ਹਾਥਰਸ ਪੀੜਿਤ ਲੜਕੀ ਦੇ ਘਰ ਜਾ ਰਹੇ ਸੀ ਤਾਂ ਉਨ੍ਹਾਂ ਨੇ ਗ੍ਰਿਫਤਾਰੀ ਦਿੱਤੀ ਪਰ ਇਸ ਘਿਨੌਣੀ ਹਰਕਤ ਨਾਲ ਬੀਜੇਪੀ ਦਾ ਚਿਹਰਾ ਨੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਧਰਮਸੋਤ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਪੰਜਾਬ ਦੇ ਕਿਸਾਨਾਂ ਦੇ ਲਈ ਪੰਜਾਬ ਆਏ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button