Breaking NewsD5 specialNewsPunjab

🔴Breaking🔴 Gangster Jaggu Bhagwanpuria ਨੂੰ ਹੋਇਆ ਕਰੋਨਾ ਵਾਇਰਸ, ਮਾਂ ਨੇ ਕੀਤਾ ਹੰਗਾਮਾ!

ਗੁਰਦਾਸਪੁਰ : ਨਾਮਵਰ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਿਆ ਹੈ। ਗੈਂਗਸਟਰ ਜੱਗੂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਦਰਅਸਲ ਜੱਗੂ ਭਗਵਾਨਪੁਰੀਆ ਇਸ ਸਮੇਂ ਪਟਿਆਲਾ ਜੇਲ੍ਹ ‘ਚ ਬੰਦ ਹੈ ਅਤੇ ਉਸਨੂੰ 2 ਮਈ ਨੂੰ ਢਿੱਲਵਾਂ ਸਰਪੰਚ ਕਤਲ ਕਾਂਡ ਮਾਮਲੇ ਵਿੱਚ ਪਟਿਆਲਾ ਜੇਲ੍ਹ ਤੋਂ ਬਟਾਲਾ ਪੁਲਿਸ ਲੈ ਕੇ ਆਈ ਸੀ। ਇਸ ਦੌਰਾਨ ਉਸਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਅੱਜ ਪੌਜ਼ੀਟਿਵ ਆਈ ਹੈ। ਜੱਗੂ ਭਗਵਾਨਪੁਰੀਆ ਦੀ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਹੜਕੰਪ ਮੱਚ ਗਿਆ ਹੈ।

Nurses ਦਾ ਆਹ ਹਾਲ ਐ, ਤਾਂ ਕਰੋਨਾ ਮਰੀਜ਼ਾਂ ਦਾ ਕੀ ਬਣੂ? | Hospital Nurses Video Viral

ਦਰਅਸਲ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਰੋਨਾ ਬਲਾਸਟ ਹੋਇਆ ਹੈ। ਇੱਥੇ 42 ਨਵੇਂ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਕੇਸ ਆਏ ਹਨ। ਇਹਨਾਂ ਵਿਚੋਂ ਹੀ ਇੱਕ ਜੱਗੂ ਭਗਵਾਨਪੁਰੀਆ ਦੀ ਰਿਪੋਰਟ ਹੈ, ਜੋ ਪੌਜ਼ੀਟਿਵ ਪਾਈ ਗਈ ਹੈ। ਇਸਦੀ ਪੁਸ਼ਟੀ ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਣ ਚੰਦ ਵਲੋਂ ਕੀਤੀ ਗਈ ਹੈ। ਜਿਲ੍ਹਾ ਗੁਰਦਾਸਪੁਰ ‘ਚ ਕੋਰੋਨਾ ਪੌਜ਼ੀਟਿਵ ਮਰੀਜਾਂ ਦੀ ਕੁਲ ਗਿਣਤੀ 77 ਹੋ ਗਈ ਹੈ ਜਦੋਂ ਕਿ ਇੱਕ ਮਰੀਜ ਦੀ ਪਹਿਲਾਂ ਮੌਤ ਹੋ ਚੁੱਕੀ ਹੈ।

ਪੰਜਾਬੀ ਗਾਇਕ Ranjeet Bawa ਨੇ ਮੰਗੀ ਮਾਫ਼ੀ | ਗਾਣਾ ਵੀ Delete ਕੀਤਾ | Punjab Singer

ਇੱਥੇ ਵੱਡਾ ਸਵਾਲ ਇਹ ਖੜਾ ਹੁੰਦਾ ਹੈ ਕਿ ਹੁਣ ਜਦੋਂ ਪੂਰੀ ਦੁਨੀਆ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਹੈ ਅਤੇ ਦੇਸ਼ ਵਿੱਚ ਜਿਆਦਾਤਰ ਮਾਮਲਿਆਂ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਦੁਆਰਾ ਕੀਤੀ ਜਾ ਰਹੀ ਹੈ ਤਾਂ ਅਜਿਹੇ ਵਿੱਚ ਜੱਗੂ ਨੂੰ ਜੇਲ੍ਹ ਤੋਂ ਬਾਹਰ ਕਿਉਂ ਲਿਆਇਆ ਗਿਆ। ਜੱਗੂ ਦੀ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਪਟਿਆਲਾ ਜੇਲ੍ਹ ਪ੍ਰਸ਼ਾਸਨ ਲਈ ਵੀ ਖਤਰੇ ਦੀ ਘੰਟੀ ਵਜ ਗਈ ਹੈ। ਇਸ ਤੋਂ ਇਲਾਵਾ ਜੱਗੂ ਨੂੰ ਪੇਸ਼ੀ ‘ਤੇ ਲੈ ਕੇ ਆਉਣ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਉਸਦੇ ਸੰਪਰਕ ਵਿੱਚ ਆਏ ਹੋਰ ‘ਤੇ ਵੀ ਕੋਰੋਨਾ ਦਾ ਸਾਇਆ ਆ ਪਿਆ ਹੈ।

https://www.youtube.com/watch?v=kHa8RoklWlo

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button