IndiaPunjabTop News

Punjab Bulletin : 02-03-2023 ਅੱਜ ਦੀਆਂ ਸਾਰੀਆਂ ਖ਼ਬਰਾਂ

4 ਮਾਰਚ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋਵੇਗਾ 30 ਪ੍ਰਿੰਸੀਪਲਜ਼ ਦਾ ਦੂਜਾ ਬੈਚ

ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲਈ 30 ਪ੍ਰਿੰਸੀਪਲਜ਼ ਦਾ ਦੂਜਾ ਬੈਚ 4 ਮਾਰਚ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਖੁਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਹੈ। ਉਹਨਾਂ ਟਵੀਟ ਕਰਦੇ ਹੋਏ ਲਿਖਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਨੁਸਾਰ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।

ਅੰਮ੍ਰਿਤਪਾਲ ਸਿੰਘ ਦਾ ਪੁੱਤਲਾ ਫੂਕਣ ‘ਤੇ ਪੁਲਿਸ ਨੇ ਹਿਰਾਸਤ ‘ਚ ਲਏ ਸ਼ਿਵ ਸੈਨਾ ਦੇ ਆਗੂ

ਅਜਨਾਲਾ ‘ਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਵਲੋਂ ਅੰਮ੍ਰਿਤਪਾਲ ਸਿੰਘ ਦਾ ਪੁੱਤਲਾ ਫੂਕਣ ਦੀ ਤਿਆਰੀ ਕੀਤੀ ਗਈ ਸੀ। ਪਰ ਜਦੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹ ਉਥੇ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪੁਹੰਚ ਕੇ ਸ਼ਿਵ ਸੈਨਾ ਦੇ ਆਗੂਆਂ ਨੂੰ ਪੁੱਤਲਾ ਫੂਕਣ ਤੋਂ ਰੋਕਿਆ ਅਤੇ ਹਿਰਾਸਤ ਵਿੱਚ ਲੈ ਲਿਆ। ਉਥੇ ਹੀ ਨਿਹੰਗ ਸਿੰਘਾਂ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਦਾ ਪੁੱਤਲਾ ਫੂਕਣ ਨਹੀਂ ਦੇਣਗੇ।

ਦਿੱਲੀ ’ਚ ਮੁੱਖ ਮੰਤਰੀ ਦੇ ਅਹੁਦੇਦਾਰ ਬਣਨਗੇ ਨਵਜੋਤ ਸਿੰਘ ਸਿੱਧੂ, ਚਰਚਾਵਾਂ ਤੇਜ਼

ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਹਾਈਕਮਾਂਡ ਵੱਡਾ ਦਾਅ ਖੇਡ ਸਕਦੀ ਹੈ। ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਦੇ ਵਿਚ ਮੁੱਖ ਮੰਤਰੀ ਦਾ ਅਹੁਦੇਦਾਰ ਬਣਾ ਕੇ ਮੈਦਾਨ ’ਚ ਉਤਾਰਿਆ ਜਾ ਸਕਦਾ ਹੈ ਕਿਉਂਕਿ ਅਜੇ ਪੰਜਾਬ ’ਚ ਚੋਣਾਂ ਦੇ 4 ਸਾਲ ਬਾਕੀ ਹਨ। ਇਹ ਵੀ ਚਰਚਾਵਾਂ ਹਨ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਨਵਜੋਤ ਸਿੱਧੂ ਨੂੰ ਉਹਨਾਂ ਦੇ ਵਿਰੁੱਧ ਖੜਾ ਕੀਤਾ ਜਾ ਸਕਦਾ ਹੈ।

ਮਨੀਸ਼ ਸਿਸੋਦੀਆਂ ਨੂੰ ਲੈਕੇ ਕਸੂਤੀ ਫਸੀ ਦਿੱਲੀ ਸਰਕਾਰ, ਕੇਜਰੀਵਾਲ ‘ਤੇ ਲੱਗੇ ਗੰਭੀਰ ਇਲਜ਼ਾਮ

ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਲੈਕੇ ਆਮ ਆਦਮੀ ਪਾਰਟੀ ਲਗਾਤਾਰ ਵਿਵਾਦਾਂ ਵਿਚ ਘਿਰਦੀ ਜਾ ਰਹੀ ਹੈ। ਹੁਣ ਦਿੱਲੀ ਦੀ ‘ਆਪ’ ਸਰਕਾਰ ‘ਤੇ ਇਹ ਇਲਜ਼ਾਮ ਲੱਗ ਰਹੇ ਹਨ ਕਿ ਸਿਸੋਦੀਆਂ ਨੂੰ ਬਚਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 25 ਕਰੋੜ ਰੁਪਏ ਵਕੀਲਾਂ ‘ਤੇ ਖਰਚ ਕ ਦਿੱਤੇ ਹਨ। ਇਸ ਦਾ ਖ਼ੁਲਾਸਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤਾ ਗਿਆ ਹੈ।

ਫਿਰ ਤੋਂ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ

ਫਗਵਾੜਾ ‘ਚ ਫਿਰ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਪਰਵਾਸੀ ਮਜ਼ਦੂਰ ਗੁਟਕਾ ਸਾਹਿਬ ‘ਤੇ ਫੋਨ ਨੰਬਰ ਲਿਖ ਕੇ ਦੁਕਾਨਦਾਰ ਕੋਲ ਗਿਆ ਅਤੇ ਉਸ ਵੱਲ ਗੁਟਕਾ ਸਾਹਿਬ ਸੁੱਟ ਕੇ ਰਿਚਾਰਜ ਕਰਨ ਲਈ ਕਿਹਾ। ਜਿਸ ਤੋਂ ਬਾਅਦ ਰੋਸ ਵਿਚ ਆਏ ਦੁਕਾਨਦਾਰ ਨੇ ਉਕਤ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਸਿੱਖ ਸੰਗਤ ਵਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ।

ਕਾਂਗਰਸ ਤੋਂ ਬਾਗੀ ਹੋਏ ਸਾਬਕਾ ਯੂਥ ਪ੍ਰਧਾਨ ਦਾ ਰਾਜਾ ਵੜਿੰਗ ‘ਤੇ ਵੱਡਾ ਇਲਜ਼ਾਮ

ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ ਜਿਥੇ ਕਾਂਗਰਸ ਪਾਰਟੀ ਤੋਂ ਬਾਗੀ ਹੋਏ ਸਾਬਕਾ ਯੂਥ ਪ੍ਰਧਾਨ ਅਤੇ ਹਲਕਾ ਮਲੋਟ ਤੋਂ ਜ਼ਿਲਾ ਪ੍ਰੀਸ਼ਦ ਮੈਂਬਰ ਕਾਕਾ ਬਰਾੜ ਵੱਲੋਂ ਇਕ ਵਿਸ਼ੇਸ਼ ਪ੍ਰੈੱਸ ਵਾਰਤਾ ਬੁਲਾਈ ਗਈ। ਇਸ ਮੌਕੇ ਉਹਨਾਂ ਵਲੋਂ ਪਾਰਟੀ ਦੀਆਂ ਨਿਸ਼ਾਨੀਆਂ ਵੀ ਸਾੜੀਆਂ ਗਈਆਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਕਾ ਬਰਾਵ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਭ੍ਰਿਸ਼ਟ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਹਨ। ਨਾਲ ਹੀ ਉਹਨਾਂ ਨੇ ਕਾਂਗਰਸ ਛੱਡ ਕੇ ਕਿਸੇ ਵੱਡੀ ਪਾਰਟੀ ’ਚ ਜਾਣ ਦੇ ਵੀ ਸੰਕੇਤ ਦਿੱਤੇ ਹਨ।

ਆਮ ਆਦਮੀ ਕਲੀਨਿਕਾਂ ਨੂੰ ਲੈਕੇ ਸਵਾਲਾਂ ਦੇ ਘੇਰੇ ‘ਚ ਖੜੀ ਹੋਈ ਪੰਜਾਬ ਸਰਕਾਰ

ਆਮ ਆਦਮੀ ਪਾਰਟੀ ਦੇ ਕਲੀਨਿਕਾਂ ਨੂੰ ਲੈਕੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਹੋਣਾ ਪੈ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ‘ਤੇ ਸਵਾਲ ਚੁੱਕੇ ਹਨ। ਉਥੇ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਟਵੀਟ ਜ਼ਰੀਏ ‘ਆਪ’ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਪ੍ਰਯੋਗ ਫੇਲ੍ਹ ਹੋਣ ਲੱਗਾ ਹੈ, ਕਿਉਂਕਿ ਵੱਖ-ਵੱਖ ਟੈਸਟਾਂ ਲਈ ਲੱਗੀਆਂ ਪ੍ਰਾਈਵੇਟ ਲੈਬਾਂ ਨੇ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

ਹਰਸਿਮਰਤ ਕੌਰ ਬਾਦਲ ਨੇ ਘੇਰ ਲਿਆ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈਕੇ ਪੰਜਾਬ ਸਰਕਾਰ ਇਕ ਵਾਰ ਫਿਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਜ਼ਰੀਏ ਮੁੱਖ ਮੰਤਰੀ ਮਾਨ ਨੂੰ ਨਿਸ਼ਾਨਾ ਬਣਾਇਆ ਹੈ। ਉਹਨਾਂ ਕਿਹਾ ਕਿ ਹਸਪਤਾਲਾਂ ਵਿੱਚ ਵੀ ਗੈਂਗਸਟਰਾਂ ਦੇ ਬੇਰਹਿਮ ਹਮਲਿਆਂ ਨੇ ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬੀਆਂ ਨੂੰ ਇੱਕ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਉਹਨਾਂ ਦੀ ਰੱਖਿਆ ਕਰ ਸਕੇ।

ਬੁਢਾਪਾ ਪੈਨਸ਼ਨ ਨੂੰ ਲੈਕੇ ਸਖ਼ਤ ਹੋਈ ਪੰਜਾਬ ਸਰਕਾਰ, ਕੀਤਾ ਐਲਾਨ

ਬੁਢਾਪਾ ਪੈਨਸ਼ਨ ਨੂੰ ਲੈਕੇ ਪੰਜਾਬ ਸਰਕਾਰ ਨੇ ਨਿਯਮਾਂ ਵਿਚ ਸਖ਼ਤੀ ਕਰ ਦਿੱਤੀ ਹੈ। ਇਹ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਜੇਕਰ 3 ਮਹੀਨਿਆਂ ਤੱਕ ਬੈਂਕ ਵਿਚੋਂ ਪੈਨਸ਼ਨ ਨਹੀਂ ਕੱਢਵਾਈ ਗਈ ਤਾਂ ਇਹ ਵਾਪਸ ਚਲੀ ਜਾਵੇਗੀ। ਜੁਆਇੰਟ ਡਾਇਰੈਕਟਰ (ਪੈਨਸ਼ਨ) ਚਰਨਜੀਤ ਸਿੰਘ ਮਾਨ ਨੇ ਕਿਹਾ ਕਿ ਹਰ ਮਹੀਨੇ ਰਿਪੋਰਟ ਤਿਆਰ ਹੋਵੇਗੀ ਤਾਂ ਕਿ ਪਤਾ ਚੱਲ ਸਕੇ ਕਿ ਪੈਨਸ਼ਨਰ ਨੇ 3 ਮਹੀਨਿਆਂ ਤੋਂ ਪੈਨਸ਼ਨ ਕਿਉਂ ਨਹੀਂ ਕਢਵਾਈ। ਪੈਨਸ਼ਨਰ ਨੂੰ ਪੈਨਸ਼ਨ ਨਾ ਕਢਵਾਉਣ ਦਾ ਕਾਰਨ ਵੀ ਦੱਸਣਾ ਹੋਵੇਗਾ।

ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਬਾਅਦ ਹੁਣ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਵਾਪਰੀ ਵਾਰਦਾਤ

ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਬਾਅਦ ਹੁਣ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰੋਂ ਲੜਾਈ-ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ, ਇਕ ਮਹਿਲਾ ਹਵਾਲਾਤੀ ਵਲੋਂ ਜੇਲ੍ਹ ਦੀ ਮਹਿਲਾ ਡਿਪਟੀ ਸੁਪਰੀਡੈਂਟ ਅਤੇ ਇਕ ਕੈਦੀ ਦੀ ਮਿਲੀਭੁਗਤ ਨਾਲ ਨਸ਼ਾ ਵਿਕਵਾਉਣ ਦੇ ਇਲਜ਼ਾਮ ਲਗਾਏ ਗਏ ਹਨ। ਜਦਕਿ ਮਹਿਲਾ ਕੈਦੀ ਵਲੋਂ ਇਹਨਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਮਹਿਲਾ ਹਵਾਲਾਤੀ ‘ਤੇ ਚਿੱਟੇ ਦਾ ਸੇਵਨ ਕਰਨ ਦੇ ਦੋਸ਼ ਲਗਾਏ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button