IndiaPunjabTop News

06-02-2023 ਅੱਜ ਦੀਆਂ ਸਾਰੀਆਂ ਖ਼ਬਰਾਂ

ਕੌਮੀ ਇਨਸਾਫ਼ ਮੋਰਚੇ ‘ਚ ਗਰਮਾਇਆ ਮਾਹੌਲ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਤਣਾਅ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਮੋਹਾਲੀ-ਚੰਡੀਗੜ੍ਹ ਦੀ ਸਰਹੱਦ ‘ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਅੱਜ 31 ਸਿੱਖ ਆਗੂ ਟਰਾਲੀ ’ਤੇ ਜਾਪ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਬਾਹਰ ਲਗਾਤਾਰ ਧਰਨਾ ਲਗਾਉਣ ਲਈ ਰਵਾਨਾ ਹੋਏ, ਪਰ ਇਸ ਦਰਮਿਆਨ ਮਾਹੌਲ ਉਸ ਵਖ਼ਤ ਗਰਮਾਉਂਦਾ ਹੋਇਆ ਵਿਖਾਈ ਦਿੱਤਾ ਜਦੋਂ ਇਹਨਾਂ ਆਗੂਆਂ ਨੂੰ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਅਧਿਕਾਰੀਆਂ ਵਲੋਂ ਰੋਕ ਲਿਆ ਗਿਆ। ਹੋਰ ਤਾਂ ਹੋਰ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਆਉਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਸਿੰਘਾਂ ਦਾ ਪਿਆ ਪੁਲਿਸ ਨਾਲ ਪੇਚਾ! ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ! 34 ਸਿੰਘ ਕੀਤੇ ਗ੍ਰਿਫਤਾਰ!

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ‘ਆਪ’ ‘ਤੇ ਨਿਸ਼ਾਨਾ, ਰਾਮ ਰਹੀਮ ‘ਤੇ ਨੂੰ ਲਿਆ ਆੜੇ ਹੱਥੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਮੀਡੀਆ ਨੂੰ ਸੰਬੋਧਨ ਕਰਦਿਆ ਜਿਥੇ ਉਹਨਾਂ ਪੰਜਾਬ ਸਰਕਾਰ ਨੂੰ ਘੇਰਿਆ ਉਥੇ ਹੀ ਉਹਨਾਂ ਨੇ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਨੂੰ ਲੈਕੇ ਸਵਾਲ ਖੜੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਲੋਕਾਂ ਨੇ ਬਦਲਾਅ ਦੇ ਨਾਂ ‘ਤੇ ਆਮ ਆਦਮੀ ਪਾਰਟੀ ਨੂੰ 52 ਸੀਟਾਂ ਦਿੱਤੀਆਂ, ਪਰ ਇਨ੍ਹਾਂ 10 ਮਹੀਨਿਆਂ ‘ਚ ਪੰਜਾਬ ਦੀ ਹਾਲਤ ਬਹੁਤ ਖਰਾਬ ਹੋ ਗਈ।

BJP ਦੀ Sunita Duggal ਨੇ ਖੁਸ਼ ਕਰਤੇ ਪ੍ਰੇਮੀ, ਡੇਰਾ ਮੁਖੀ ਦੇ ਹੱਕ ’ਚ ਦਿੱਤਾ ਵੱਡਾ ਬਿਆਨ | D5 Channel Punjabi

ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦਾ ਚੰਡੀਗੜ੍ਹ ਨੂੰ ਲੈਕੇ ਵੱਡਾ ਬਿਆਨ

ਚੰਡੀਗੜ੍ਹ ਕਿਸਦਾ ਹੈ ਇਹ ਨੂੰ ਲੈਕੇ ਪੰਜਾਬ-ਹਰਿਆਣਾ ‘ਚ ਪਹਿਲਾ ਹੀ ਵਿਵਾਦ ਚਲ ਰਿਹਾ ਸੀ ਅਤੇ ਹੁਣ ਇਸ ਵਿਚ ਹਿਮਾਚਲ ਪ੍ਰਦੇਸ਼ ਦੀ ਵੀ ਐਂਟਰੀ ਹੋ ਚੁੱਕੀ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਕ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਅਗਨੀਹੋਤਰੀ ਨੇ ਕਿਹਾ ਕਿ ਸਰਕਾਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਜਾਇਦਾਦ ਵਿੱਚ ਹਿਮਾਚਲ ਪ੍ਰਦੇਸ਼ ਦੇ ਹਿੱਸੇ ਦਾ ਦਾਅਵਾ ਕਰੇਗੀ। ਉਹਨਾਂ ਕਿਹਾ ਕਿ ਅਸੀਂ ਇਸਦੀ ਕਾਨੂੰਨੀ ਲੜਾਈ ਲੜਨ ਵਾਸਤੇ ਤਿਆਰ ਹਾਂ।

Khabran Da Sira : Baba Ramdev ‘ਤੇ FIR, ਪਾਰਟੀ ਵਰਕਰਾਂ ‘ਤੇ ਸੁੱਟਿਆ ਬੰਬ, CM Mannਦਾ ਨਵਾਂ ਐਲਾਨ ! EP – 817

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਐਸਡੀਐਮ ਦਫ਼ਤਰ ’ਚ ਛਾਪਾ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ, ਰੂਪਨਗਰ ਵਿੱਚ ਸੋਮਵਾਰ ਸਵੇਰੇ ਐਸਡੀਐਮ ਦਫ਼ਤਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਜਿਥੇ ਦਫ਼ਤਰ ਵਿੱਚ ਤਾਇਨਾਤ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ ਉਥੇ ਹੀ ਕਈ ਕਰਮਚਾਰੀ ਸਮੇਂ ਸਿਰ ਡਿਊਟੀ ‘ਤੇ ਵੀ ਨਹੀਂ ਪਹੁੰਚੇ ਸਨ। ਜਿਸ ਤੋਂ ਬਾਅਦ ਗੁੱਸੇ ‘ਚ ਆਏ ਮੰਤਰੀ ਬੈਂਸ ਨੇ ਗੈਰ ਹਾਜ਼ਰ ਪਾਏ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ।

Political Battle : ਸਿੰਘਾਂ ਨੇ CM Mann ਨੂੰ ਪਾਇਆ ਘੇਰਾ ! Police ਦਾ ਐਕਸ਼ਨ, ਛਾਉਣੀ ਬਣਿਆ Punjab

ਰਾਮ ਰਹੀਮ ਦੀ ਪੈਰੋਲ ਖਿਲਾਫ਼ SGPC ਨੇ ਹਾਈਕੋਰਟ ’ਚ ਦਾਖਲ ਕੀਤੀ ਪਟੀਸ਼ਨ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਇਨਸਾਫ਼ ਪਸੰਦ ਲੋਕਾਂ ਵਿਚ ਰੋਹ ਪਾਇਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵਲੋਂ ਵੀ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ਨੂੰ ਮਿਲੀ ਪੈਰੋਲ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਬਖ਼ਸ਼ ਸਿੰਘ ਖਾਲਸਾ ਨੇ ਸਾਂਝੀ ਕੀਤੀ ਹੈ।

Sukhraj Singh ਦਾ ਵੱਡਾ ਐਲਾਨ! DSP ਨੇ ਕਹੀ ਵੱਡੀ ਗੱਲ! ਅਦਾਲਤ ‘ਚ ਹੋਣਗੇ ਚਲਾਨ ਪੇਸ਼? | D5 Channel Punjabi

ਪਰਨੀਤ ਕੌਰ ਨੇ ‘ਕਾਰਨ ਦਸੋਂ ਨੋਟਿਸ’ ਦਾ ਦਿੱਤਾ ਜਵਾਬ

ਸਸਪੈਂਡ ਕਰਨ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਪਟਿਆਲਾ ਤੋਂ ਲੋਕ ਸੰਸਦ ਮੈਂਬਰ ਪਰਨੀਤ ਕੌਰ ਨੇ ਹੁਣ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਉਹ ਹਮੇਸ਼ਾ ਆਪਣੇ ਸੂਬੇ ਪੰਜਾਬ ਦੇ ਨਾਲ ਖੜ੍ਹੇ ਹਨ। ਉਹਨਾਂ ਆਪਣੇ ਪੱਤਰ ਵਿਚ ਕਈ ਵਿਰੋਧੀ ਆਗੂਆਂ ਨੂੰ ਵੀ ਆੜੇ ਹੱਥੀ ਲਿਆ ਹੈ। ਨਾਲ ਹੀ ਕਿਹਾ ਕਿ ਤੁਸੀਂ ਮੇਰੇ ਵਿਰੁਧ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ, ਉਹ ਕਰ ਸਕਦੇ ਹੋ।”

Congress ਹਾਈਕਮਾਨ ਨੂੰ ਝਟਕਾ! Preneet Kaur ਦਾ ਵੱਡਾ ਐਲਾਨ! ਹੈਰਾਨ ਰਹਿਗੇ ਕਾਂਗਰਸੀ | D5 Channel Punjabi

ਬੰਦੀ ਸਿੰਘਾਂ ਦੀ ਰਿਹਾਈ ‘ਤੇ ਭਖਿਆ ਮਾਮਲਾ, ਟ੍ਰੇਰਿਸਟ ਫਰੰਟ ਮੁਖੀ ਤੇ ਸਿੱਖ ਆਗੂ ਹੋਏ ਆਹਮੋ-ਸਾਹਮਣੇ

ਆਲ ਇੰਡੀਆ ਐਂਟੀ ਟ੍ਰੇਰਿਸਟ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਲੈਕੇ ਇਕ ਵੱਡਾ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਬੰਦੀ ਸਿੰਘਾਂ ਨੂੰ ਕਾਤਲ ਦੱਸਿਆ ਹੈ ਅਤੇ ਕਿਹਾ ਕਿ ਉਹਨਾਂ ਨੇ ਕੋਈ ਕਾਰਗਿਲ ਦੀ ਲੜਾਈ ਨਹੀਂ ਲੜੀ। ਇਸ ਤੋਂ ਬਾਅਦ ਮਨਿੰਦਰਜੀਤ ਬਿੱਟਾ ਵਲੋਂ ਦਿੱਤੇ ਵਿਵਾਦਿਤ ਬਿਆਨ ‘ਤੇ ਹੁਣ ਸਿੱਖ ਆਗੂ ਦੀ ਬਲਵਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਜਿਸ ਵਿਚ ਉਹਨਾਂ ਨੇ ਮਨਿੰਦਰਜੀਤ ਬਿੱਟਾ ਵਲੋਂ ਦਿੱਤੀ ਪ੍ਰਤੀਕਿਰਿਆ ਦੇ ਸਬੰਧ ਵਿਚ ਕਰਾਰਾ ਜਵਾਬ ਦਿੱਤਾ ਹੈ।

Maninderjit Bitta ਦਾ Bandi Singh ਬਾਰੇ ਵਿਵਾਦਤ ਬਿਆਨ, ਸਿੱਖ ਆਗੂ ਨੇ ਖੜਕਾਇਆ Bitta! ਠੋਕਵਾਂ ਜਵਾਬ| D5 Channel

ਵਿਧਾਇਕ ਜਗਸੀਰ ਸਿੰਘ ਨੇ ਆਪਣੇ ਵਿਰੁੱਧ ਨਸ਼ਰ ਹੋਈਆਂ ਖ਼ਬਰਾਂ ਦਾ ਦਿੱਤਾ ਠੋਕਵਾਂ ਜਵਾਬ

ਖ਼ਬਰ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਰਅਸਲ, ਇਕ ਮਾਮਲਾ ਸਾਹਮਣੇ ਆਇਆ ਸਿ ਕਿ ਪਿਛਲੇ ਦਿਨੀ ਇਕ ਵਿਅਕਤੀ ਵਲੋਂ ਐਮ.ਐਲ.ਏ. ਜਗਸੀਰ ਸਿੰਘ ਦਾ ਭਤੀਜਾ ਬਣਕੇ ਸਰਕਾਰੀ ਮੈਡੀਕਲ ਅਫ਼ਸਰਾਂ ਨੂੰ ਫੋਨ ਕਰਕੇ ਉਹਨਾਂ ਦੀ ਤਾਇਨਾਤੀ ਇਕ ਟੂਰਨਾਮੈਂਟ ‘ਚ ਲਗਾ ਦਿੱਤੀ ਗਈ। ਵਿਰੋਧੀਆਂ ਵਲੋਂ ਕੀਤੀ ਜਾ ਰਹੀ ਸਖ਼ਤ ਨਿੰਦਾ ਵਿਚਕਾਰ ਹੁਣ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਅਫ਼ਵਾਹਾਂ ਦਾ ਖੰਡਨ ਕਰਦਿਆ ਕਿਹਾ ਕਿ ਮੇਰਾ ਕੋਈ ਭਤੀਜਾ ਹੀ ਨਹੀਂ ਹੈ।

ਹੁਣੇ ਭੂਚਾਲ ਨੇ ਮਚਾਈ ਤਬਾਹੀ, ਬੁਰਾ ਹੋਇਆ ਇਹਨਾਂ ਦੇਸ਼ਾਂ ਦਾ ਹਾਲ, ਮਲਬੇ ਹੇਠਾਂ ਆਏ ਲੋਕ || D5 Channel Punjabi

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ HSGPC ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਸਵਾਲ

HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਸ਼ਾਨੇ ‘ਤੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਆ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਦਾਖਲ ਕੀਤੀ ਰੀਵਿਊ ਪਟੀਸ਼ਨ ਰੱਦ ਕਰਨ ਦਾ ਸੁਆਗਤ ਕੀਤਾ ਉਥੇ ਹੀ ਉਹਨਾਂ ਨੇ ਹਰਿਆਣਾ SGPC ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਲੈਕੇ ਕਈ ਸਾਰੇ ਸਵਾਲ ਚੁੱਕੇ ਹਨ।

Supreme Court ਦੇ ਫ਼ੈਸਲੇ ‘ਤੇ ਜਥੇਦਾਰ ਦਾ ਵੱਡਾ ਬਿਆਨ, ਖੁਸ਼ ਹੋਏ ਸਿੱਖ ਆਗੂ, ਗੁਰਦੁਆਰਾ ਕਮੇਟੀ ਨੂੰ ਝਟਕਾ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ‘ਤੇ ਲੱਗਿਆ ਮੋਰਚਾ ਦੂਜੇ ਦਿਨ ਵੀ ਜਾਰੀ

ਬਹਿਬਲ-ਕਲਾਂ ਵਿਖੇ ਪਿਛਲੇ ਕਰੀਬ ਸਵਾ ਸਾਲ ਤੋਂ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਮੁਕੱਮਲ ਕਰ, ਇਨਸਾਫ਼ ਦੇਣ ਦੀ ਮੰਗ ਨੂੰ ਲੈਕੇ ਪੀੜਤ ਪਰਿਵਾਰਾਂ ਅਤੇ ਸਿੱਖ ਜੱਥੇਬੰਦੀਆਂ ਵਲੋਂ ਧਰਨਾਂ ਦਿੱਤਾ ਜਾ ਰਿਹਾ ਹੈ। ਸਰਕਾਰ ਵਲੋਂ ਕੋਈ ਕਾਰਵਾਈ ਨਾ ਹੁੰਦੀ ਵੇਖ ਸਿੱਖ ਆਗੂਆਂ ਨੇ ਪ੍ਰੋਗਰਾਮ ਅਨੁਸਾਰ ਅਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਨੂੰ ਪੱਕੇ ਤੌਰ ’ਤੇ ਜਾਮ ਲਗਾ ਦਿੱਤਾ ਗਿਆ ਸੀ ਅਤੇ ਇਹ ਚੱਕਾ ਜਾਮ ਅੱਜ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਇਸ ਮੌਕੇ ਮੋਰਚੇ ਦੀ ਅਗਵਾਈ ਕਰ ਰਹੇ ਗੋਲੀਕਾਂਡ ਪੀੜਤ ਪਰਿਵਾਰ ਮੈਂਬਰ ਸੁਖਰਾਜ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਸਿਰਫ ਸਿਆਸਤ ਹੀ ਕਰ ਰਹੀ ਹੈ। ਇਸ ਦੌਰਾਨ ਜਿਲਾ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।

Sukhraj Singh ਦਾ ਵੱਡਾ ਐਲਾਨ! DSP ਨੇ ਕਹੀ ਵੱਡੀ ਗੱਲ! ਅਦਾਲਤ ‘ਚ ਹੋਣਗੇ ਚਲਾਨ ਪੇਸ਼? | D5 Channel Punjabi

ਵਿਵਾਦਾਂ ‘ਚ ਫਰੀਦਕੋਟ ਦੀ ਮਾਡਰਨ ਜੇਲ੍ਹ, ਨਾਮੀ ਗੈਂਗਸਟਰ ਕੋਲੋ ਮਿਲਿਆ ਹੈਰਾਨੀਜਨਕ ਸਾਮਾਨ

ਫਰੀਦਕੋਟ ਦੀ ਮਾਡਰਨ ਜੇਲ੍ਹ ਇਕ ਵਾਰ ਫਿਰ ਵਿਵਾਦਾਂ ‘ਚ ਆ ਗਈ ਹੈ। ਹਾਲ ਹੀ ਵਿਚ ਇਸ ਜੇਲ੍ਹ ‘ਚ ਬੰਦ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਕੋਲੋਂ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਅਭਿਆਨ ਦੌਰਾਨ ਟਚ ਸਕਰੀਨ ਮੋਬਾਇਲ ਫੋਨ ਬਰਾਮਦ ਕੀਤਾ ਹੈ। ਦਸ ਦਈਏ ਕਿ ਗੈਂਗਸਟਰ ਮੋਨੂੰ ਡਾਂਗਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਦੇ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button